ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ-ਦਿਹਾੜਾ ਮਨਾਇਆ ਗਿਆ

ਫੋਟੋ: ਕੀਰਤਨ ਦੀ ਸੇਵਾ ਨਿਭਾਉਂਦੇ ਹੋਏ ਭਾਈ ਲਖਵਿੰਦਰ ਸਿੰਘ ਹਜੂਰੀ ਰਾਗੀ ਦਰਬਾਰ ਸਾਹਿਬ, ਅੰਮ੍ਰਿਤਸਰ ਸਾਹਿਬ ਵਾਲੇ

ਲੁਧਿਆਣਾ (ਸਮਾਜ ਵੀਕਲੀ)  ( ਕਰਨੈਲ ਸਿੰਘ ਐੱਮ.ਏ.) ਸਿੱਖ ਸ਼ਹੀਦਾਂ ਦਾ ਯਾਦਗਾਰੀ ਅਸਥਾਨ ਗੁਰਦੁਆਰਾ ਸ਼ਹੀਦਾਂ ਫ਼ੇਰੂਮਾਨ ਢੋਲੇਵਾਲ ਚੌਂਕ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵੱਲੋਂ ਜਿੱਥੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ-ਦਿਹਾੜਾ ਬੜੇ ਉਤਸ਼ਾਹ ਅਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਉੱਥੇ ਸਪਤਾਹਿਕ ਗੁਰਮਤਿ ਸਮਾਗਮ ਵੀ ਕਰਵਾਇਆ ਗਿਆ। ਅੰਮ੍ਰਿਤ ਵੇਲੇ ਤੋਂ ਸ਼ੁਰੂ ਹੋਏ ਗੁਰਮਤਿ ਸਮਾਗਮਾਂ ਵਿੱਚ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਭਾਈ ਹਰਪ੍ਰੀਤ ਸਿੰਘ ਖਾਲਸਾ, ਭਾਈ ਪਰਮਵੀਰ ਸਿੰਘ, ਭਾਈ ਗੁਰਸ਼ਰਨ ਸਿੰਘ, ਭਾਈ ਰਣਜੀਤ ਸਿੰਘ ਅਤੇ ਸ਼ਾਮ ਦੇ ਸਮਾਗਮਾਂ ਵਿੱਚ ਵਿਸੇਸ਼ ਤੌਰ ਤੇ ਭਾਈ ਲਖਵਿੰਦਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ  ਵਾਲਿਆਂ ਦੇ ਜੱਥੇ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦੀ ਸੇਵਾ ਨਿਭਾਈ ਗਈ। ਉਪਰੰਤ ਗੁਰਦੁਆਰਾ ਸਾਹਿਬ ਦੇ ਮੁੱਖ ਕਥਾਵਾਚਕ ਭਾਈ ਮਨਪ੍ਰੀਤ ਸਿੰਘ ਨੇ ਗੁਰੂ ਘਰ ਨਤਮਸਤਕ ਹੋਈਆਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ।  ਗੁਰਦੁਆਰਾ ਸਾਹਿਬ ਦੇ ਪ੍ਰਧਾਨ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ , ਗੁਰਦੁਆਰਾ ਸਾਹਿਬ ਦੇ ਮੀਤ ਪ੍ਰਧਾਨ ਸਤਪਾਲ ਸਿੰਘ ਪਾਲ ਨੇ ਸੰਗਤੀ ਰੂਪ ਵਿੱਚ ਰਾਗੀ ਜਥਿਆਂ ਨੂੰ ਸਿਰੋਪਾਓ ਭੇਟ ਕੀਤੇ। ਗੁਰਦੁਆਰਾ ਸਾਹਿਬ ਵਿਖੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੇ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ-ਦਿਹਾੜਾ ਮਨਾਉਂਦੇ ਹੋਏ ਵੱਖ-ਵੱਖ ਪਦਾਰਥਾਂ ਕੇਕ, ਪੇਸਟੀਆਂ, ਲੱਡੂ, ਚਾਹ, ਸਮੋਸੇ, ਦੁੱਧ, ਕੌਫੀ ਆਦਿ ਦੇ ਲੰਗਰ ਅਤੁੱਟ ਵਰਤਾਏ।   ਹੋਰਨਾਂ ਤੋਂ ਇਲਾਵਾ ਜਨਰਲ ਸੈਕਟਰੀ ਤੇਜਿੰਦਰ ਸਿੰਘ ਡੰਗ, ਤਰਲੋਚਨ ਸਿੰਘ ਬੱਬਰ, ਚਰਨਕਮਲ ਸਿੰਘ ਲਾਇਲਪੁਰੀ, ਅਰਜਨ ਸਿੰਘ ਚੀਮਾ, ਸੁਰਜੀਤ ਸਿੰਘ ਮਠਾੜੂ, ਮੋਹਨ ਸਿੰਘ ਚੌਹਾਨ, ਅਵਤਾਰ ਸਿੰਘ, ਬਲਜੀਤ ਸਿੰਘ ਦੁਖੀਆ, ਸਵਰਨ ਸਿੰਘ ਮਹੌਲੀ, ਇੰਦਰਜੀਤ ਸਿੰਘ ਮੱਕੜ, ਸੁਰਿੰਦਰਜੀਤ ਸਿੰਘ ਮੱਕੜ, ਇੰਦਰਜੀਤ ਸਿੰਘ ਗੋਲਾ, ਗੁਰਚਰਨ ਸਿੰਘ ਗੁਰੂ, ਪਰਮਜੀਤ ਸਿੰਘ ਪੰਮਾ ਢੋਲੇਵਾਲ, ਜਸਵੀਰ ਸਿੰਘ ਗੋਗੀਆ, ਸੁਰਿੰਦਰ ਸਿੰਘ ਨਾਰੰਗ, ਅਵਤਾਰ ਸਿੰਘ, ਪ੍ਰੀਤਮ ਸਿੰਘ ਮਣਕੂ, ਸੁਖਰਾਜ ਸਿੰਘ, ਲਖਵਿੰਦਰ ਸਿੰਘ ਰਾਣਾ, ਸਤਨਾਮ ਸਿੰਘ, ਇਸ਼ਮੀਤ ਸਿੰਘ, ਮਨਜੋਤ ਸਿੰਘ ਪਰਮਿੰਦਰ ਸਿੰਘ, ਬਨਾਰਸੀ ਦਾਸ, ਗੁਰਅੰਮ੍ਰਿਤ ਸਿੰਘ, ਗੁਰਮੀਤ ਸਿੰਘ, ਦਵਿੰਦਰ ਸਿੰਘ ਸਿੱਬਲ ਵੀ ਗੁਰੂ ਘਰ ਨਤਮਸਤਕ ਹੋਏ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

 

Previous articleਮਜ਼ਦੂਰ ਜਮਾਤ ਦੀਆਂ ਔਕੜਾਂ ‘ਚ ਅੱਗੇ ਨਾਲੋਂ ਵੀ ਹੋਰ ਹੋਇਆ ਵਾਧਾ- ਕਾ.ਜਗਦੀਸ਼
Next articleਦਿੱਲੀ ਚੋਣਾਂ ਤੋਂ ਠੀਕ ਪਹਿਲਾਂ ਜੇਲ ਤੋਂ ਬਾਹਰ ਆਇਆ ਰਾਮ ਰਹੀਮ, ਹੁਣ ਮਿਲੀ 30 ਦਿਨਾਂ ਦੀ ਪੈਰੋਲ