ਸਰੀ /ਵੈਨਕੂਵਰ (ਸਮਾਜ ਵੀਕਲੀ) (ਕੁਲਦੀਪ ਚੁੰਬਰ)- ਜਦੋਂ ਡੁੱਲਦਾ ਖੂਨ ਸ਼ਹੀਦਾਂ ਦਾ ਤਕਦੀਰ ਬਦਲਦੀ ਕੌਮਾਂ ਦੀ। ਕੌਮ ਤੋਂ ਨਿਸ਼ਾਵਰ ਹੋਣ ਵਾਲੇ ਮਹਾਨ ਰਹਿਬਰ ਮਹਾਨ ਸੰਤ ਅਮਰ ਸ਼ਹੀਦ ਸੰਤ ਰਾਮਾ ਨੰਦ ਜੀ ਦੀ ਨਿੱਘੀ ਯਾਦ ਵਿੱਚ 25 ਮਈ ਨੂੰ ਗੁਰੂ ਰਵਿਦਾਸ ਟਾਈਗਰ ਫੋਰਸ ਰਜਿਸਟਰ ਪੰਜਾਬ ਵਲੋਂ ਸ਼੍ਰੋਮਣੀ ਸ਼੍ਰੀ ਗੁਰੂ ਰਵਿਦਾਸ ਮੰਦਿਰ ਚੱਕ ਹਕੀਮ ਫਗਵਾੜਾ ਵਿਖੇ ਵਿਸ਼ਾਲ ਖੂਨਦਾਨ ਕੈਂਪ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਲਗਾਇਆ ਜਾ ਰਿਹਾ ਹੈ । ਇਸ ਖੂਨਦਾਨ ਕੈਂਪ ਦੀਆਂ ਬਹੁਤ ਸਾਰੀਆਂ ਬਾਈਟਾਂ ਵੱਖ-ਵੱਖ ਕਲਾਕਾਰਾਂ ਵਲੋਂ ਬਣਾ ਕੇ ਸੋਸ਼ਲ ਮੀਡੀਆ ਤੇ ਪਾਈਆਂ ਗਈਆਂ ਹਨ, ਜੋ ਸਾਰੇ ਸਾਥੀਆਂ ਨੂੰ ਇਸ ਖੂਨਦਾਨ ਕੈਂਪ ਵਿੱਚ ਸ਼ਾਮਲ ਹੋਣ ਲਈ ਅਪੀਲ ਕਰਦੇ ਹਨ। ਇਸ ਕੈਂਪ ਲਈ ਵਿਸ਼ੇਸ਼ ਤੌਰ ਤੇ ਅਜੇ ਗਾਹਟ ਅਮਰੀਕਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕੈਂਪ ਨਾਲ ਸਮਾਜ ਵਿੱਚ ਨਿਵੇਕਲੀ ਜਾਗ੍ਰਤੀ ਆਏਗੀ ਅਤੇ ਸਾਰੇ ਸਾਥੀਆਂ ਨੂੰ ਆਪਣੇ ਰਹਿਬਰਾਂ ਦੀ ਯਾਦ ਵਿੱਚ ਖੂਨਦਾਨ ਕਰਕੇ ਫ਼ਖ਼ਰ ਮਹਿਸੂਸ ਹੋਵੇਗਾ। ਇਸ ਖੂਨਦਾਨ ਕੈਂਪ ਜੋ 25 ਮਈ 2025 ਦਿਨ ਐਤਵਾਰ ਨੂੰ ਸ਼੍ਰੋਮਣੀ ਸ਼੍ਰੀ ਗੁਰੂ ਰਵਿਦਾਸ ਮੰਦਰ ਚੱਕ ਹਕੀਮ ਫਗਵਾੜਾ ਵਿਖੇ ਲਗਾਇਆ ਜਾ ਰਿਹਾ ਹੈ, ਨੂੰ ਕਾਮਯਾਬ ਕਰਨ ਲਈ ਸਭ ਸੰਗਤਾਂ ਨੂੰ ਅਪੀਲ ਤੇ ਬੇਨਤੀ ਹੈ। ਸ੍ਰੀ ਗੁਰੂ ਰਵਿਦਾਸ ਟਾਈਗਰ ਫੋਰਸ ਦੇ ਚੇਅਰਮੈਨ ਜੱਸ ਬਰਨਾ ਨੇ ਵੀ ਰਵਿਦਾਸੀਆ ਕੌਮ ਦੇ ਮਹਾਨ ਅਮਰ ਸ਼ਹੀਦ ਸੰਤ ਰਾਮਾ ਨੰਦ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਇਸ ਖੂਨਦਾਨ ਕੈਂਪ ਵਿੱਚ ਆਪਣਾ ਯੋਗਦਾਨ ਪਾਉਣ ਲਈ ਸਭ ਨੂੰ ਅਪੀਲ ਕੀਤੀ ਹੈ।
ਰਵਿਦਾਸੀਆ ਕੌਮ ਦੇ ਅਮਰ ਸ਼ਹੀਦ ਸੰਤਾਂ ਰਾਮਾ ਨੰਦ ਜੀ ਦੀ ਯਾਦ ਵਿੱਚ 25 ਮਈ ਨੂੰ ਲੱਗੇਗਾ ਖੂਨਦਾਨ ਕੈਂਪ – ਅਜੇ ਗਾਹਟ ਅਮਰੀਕਾ
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj


