ਮੇਰਠ — ਘਰੇਲੂ ਝਗੜੇ ਨੇ ਮੇਰਠ ਸ਼ਹਿਰ ‘ਚ ਉਸ ਸਮੇਂ ਸਨਸਨੀ ਮਚਾ ਦਿੱਤੀ, ਜਦੋਂ ਪਤਨੀ ਨੇ ਆਪਣੇ ਪਤੀ ‘ਤੇ ਇੱਟ ਨਾਲ ਹਮਲਾ ਕਰ ਦਿੱਤਾ। ਇਸ ਘਟਨਾ ਨੇ ਹਾਲ ਹੀ ਦੇ ਸੌਰਭ ਰਾਜਪੂਤ ਕਤਲ ਕਾਂਡ ਦੀਆਂ ਯਾਦਾਂ ਤਾਜ਼ਾ ਕਰ ਦਿੱਤੀਆਂ, ਜਿਸ ਵਿੱਚ ਪਤਨੀ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਆਪਣੇ ਪਤੀ ਦਾ ਕਤਲ ਕਰ ਦਿੱਤਾ ਸੀ।
ਕੰਕਰਖੇੜਾ ਇਲਾਕੇ ਦੇ ਹਾਈਵੇਅ ‘ਤੇ ਸਥਿਤ ਕਾਲੋਨੀ ‘ਚ ਰਹਿਣ ਵਾਲੇ ਨੌਜਵਾਨ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ‘ਚ ਦੱਸਿਆ ਕਿ ਉਸ ਦੀ ਪਤਨੀ ਅਕਸਰ ਉਸ ਨਾਲ ਝਗੜਾ ਕਰਦੀ ਰਹਿੰਦੀ ਹੈ। ਐਤਵਾਰ ਰਾਤ ਜਦੋਂ ਉਹ ਸ਼ਰਾਬ ਪੀ ਕੇ ਘਰ ਪਹੁੰਚਿਆ ਤਾਂ ਉਨ੍ਹਾਂ ਵਿਚ ਫਿਰ ਤੋਂ ਬਹਿਸ ਹੋ ਗਈ। ਨੌਜਵਾਨ ਨੇ ਦੋਸ਼ ਲਾਇਆ ਕਿ ਉਸ ਦੀ ਪਤਨੀ ਨੇ ਪਹਿਲਾਂ ਉਸ ਨੂੰ ਦੰਦਾਂ ਨਾਲ ਵੱਢਿਆ ਅਤੇ ਫਿਰ ਜਦੋਂ ਉਹ ਸਵੇਰੇ ਨੀਂਦ ਤੋਂ ਜਾਗਿਆ ਤਾਂ ਉਸ ਨੇ ਨਾ ਜਗਾਉਣ ‘ਤੇ ਇੱਟ ਨਾਲ ਮਾਰਨ ਦੀ ਧਮਕੀ ਦਿੱਤੀ। ਜਦੋਂ ਨੌਜਵਾਨ ਨੇ ਵਿਰੋਧ ਕੀਤਾ ਤਾਂ ਪਤਨੀ ਨੇ ਕਥਿਤ ਤੌਰ ‘ਤੇ ਉਸ ਦੇ ਸਿਰ ‘ਤੇ ਇੱਟ ਨਾਲ ਹਮਲਾ ਕਰ ਦਿੱਤਾ, ਜਿਸ ਨਾਲ ਉਹ ਲਹੂ-ਲੁਹਾਨ ਹੋ ਗਿਆ। ਨੌਜਵਾਨ ਦੇ ਚਿਹਰੇ ‘ਤੇ ਨਹੁੰਆਂ ਦੇ ਨਿਸ਼ਾਨ ਵੀ ਪਾਏ ਗਏ ਹਨ।
ਪੀੜਤ ਨੇ ਪੁਲਸ ਨੂੰ ਦੱਸਿਆ ਕਿ ਝਗੜੇ ਦੌਰਾਨ ਉਸ ਦੀ ਪਤਨੀ ਨੇ ਉਸ ਨੂੰ ਧਮਕੀ ਦਿੱਤੀ ਕਿ ਜੇਕਰ ਉਸ ਨੇ ਆਪਣੀਆਂ ਹਰਕਤਾਂ ਬੰਦ ਨਾ ਕੀਤੀਆਂ ਤਾਂ ਉਹ ਉਸ ਨੂੰ ਕੱਟ ਕੇ ਡਰੰਮ ‘ਚ ਪਾ ਦੇਵੇਗੀ ਜਿਵੇਂ ਬ੍ਰਹਮਪੁਰੀ ‘ਚ ਸੌਰਭ ਰਾਜਪੂਤ ਕਤਲ ਕਾਂਡ ਹੋਇਆ ਸੀ।
ਘਟਨਾ ਤੋਂ ਬਾਅਦ ਔਰਤ ਆਪਣੇ ਦੋ ਬੱਚਿਆਂ ਨਾਲ ਥਾਣੇ ਪਹੁੰਚੀ, ਜਦਕਿ ਖੂਨ ਨਾਲ ਲੱਥਪੱਥ ਨੌਜਵਾਨ ਆਪਣੇ ਪਿਤਾ ਨਾਲ ਥਾਣੇ ਗਿਆ ਅਤੇ ਪੁਲਸ ਨੂੰ ਸਾਰੀ ਘਟਨਾ ਦੀ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਪਤਨੀ ਨੇ ਇਨ੍ਹਾਂ ਦੋਸ਼ਾਂ ਨੂੰ ਬੇਬੁਨਿਆਦ ਦੱਸਦਿਆਂ ਪੁਲਸ ਨੂੰ ਦੱਸਿਆ ਕਿ ਉਸ ਦਾ ਪਤੀ ਆਪਣੀ ਮਜ਼ਦੂਰੀ ਦਾ ਪੈਸਾ ਸ਼ਰਾਬ ‘ਤੇ ਖਰਚ ਕਰਦਾ ਹੈ, ਜਿਸ ਕਾਰਨ ਘਰ ਦਾ ਖਰਚਾ ਚਲਾਉਣਾ ਮੁਸ਼ਕਿਲ ਹੋ ਰਿਹਾ ਹੈ ਅਤੇ ਇਸ ਗੱਲ ਨੂੰ ਲੈ ਕੇ ਉਹ ਆਪਸ ‘ਚ ਲੜਦੇ ਰਹਿੰਦੇ ਹਨ।
ਇਸ ਮਾਮਲੇ ਵਿੱਚ ਕੰਕਰਖੇੜਾ ਥਾਣੇ ਦੇ ਐਸਐਸਆਈ ਰਾਮਗੋਪਾਲ ਸਿੰਘ ਨੇ ਦੱਸਿਆ ਕਿ ਜ਼ਖ਼ਮੀਆਂ ਦਾ ਮੈਡੀਕਲ ਕਰਵਾਇਆ ਗਿਆ ਹੈ, ਪਰ ਅਜੇ ਤੱਕ ਕੋਈ ਸ਼ਿਕਾਇਤ ਨਹੀਂ ਮਿਲੀ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ
ਜ਼ਿਕਰਯੋਗ ਹੈ ਕਿ ਮੇਰਠ ‘ਚ 3 ਮਾਰਚ ਨੂੰ ਮੁਸਕਾਨ ਰਸਤੋਗੀ ਨਾਂ ਦੀ ਔਰਤ ਨੇ ਆਪਣੇ ਪ੍ਰੇਮੀ ਸਾਹਿਲ ਸ਼ੁਕਲਾ ਨਾਲ ਮਿਲ ਕੇ ਆਪਣੇ ਪਤੀ ਸੌਰਭ ਰਾਜਪੂਤ ਦਾ ਚਾਕੂਆਂ ਨਾਲ ਵਾਰ ਕਰਕੇ ਕਤਲ ਕਰ ਦਿੱਤਾ ਸੀ। ਮੁਸਕਾਨ ਅਤੇ ਸਾਹਿਲ ਨੇ ਸੌਰਭ ਦੀ ਲਾਸ਼ ਦੇ ਟੁਕੜੇ ਕਰ ਦਿੱਤੇ ਸਨ ਅਤੇ ਉਸ ਨੂੰ ਨੀਲੇ ਰੰਗ ਦੇ ਪਲਾਸਟਿਕ ਦੇ ਡਰੰਮ ਵਿਚ ਭਰ ਕੇ ਸੀਮਿੰਟ ਨਾਲ ਸੀਲ ਕਰ ਦਿੱਤਾ ਸੀ। ਇਸ ਘਿਨਾਉਣੇ ਕਤਲੇਆਮ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਸੀ ਅਤੇ ਅੱਜ ਦੀ ਘਟਨਾ ਨੇ ਇਕ ਵਾਰ ਫਿਰ ਉਸੇ ਭਿਆਨਕ ਘਟਨਾ ਦੀ ਯਾਦ ਦਿਵਾ ਦਿੱਤੀ ਹੈ। ਪੁਲਸ ਨੇ ਮੁਸਕਾਨ ਅਤੇ ਸਾਹਿਲ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਦੋਵੇਂ ਫਿਲਹਾਲ ਜੇਲ ‘ਚ ਹਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly