ਕੈਬਨਿਟ ਮੀਟਿੰਗ ’ਚ ਅੱਜ ਹੋਣਗੇ ਅਹਿਮ ਫ਼ੈਸਲੇ

ਚੰਡੀਗੜ੍ਹ  (ਸਮਾਜ ਵੀਕਲੀ):ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਤੋਂ ਇੱਕ ਦਿਨ ਪਹਿਲਾਂ ਪੰਜਾਬ ਕੈਬਨਿਟ ਦੀ ਮੀਟਿੰਗ ਐਤਵਾਰ ਨੂੰ ਹੋਵੇਗੀ ਜਿਸ ’ਚ ਅਗਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅਹਿਮ ਫੈਸਲੇ ਲਏ ਜਾਣਗੇ। ਕੈਬਨਿਟ ਮੀਟਿੰਗ ਵਿੱਚ ਤਿੰਨ ਕੇਂਦਰੀ ਖੇਤੀ ਕਾਨੂੰਨਾਂ ਨੂੰ ਮੂਲੋਂ ਰੱਦ ਕੀਤੇ ਜਾਣ ਅਤੇ ਬੀ.ਐੱਸ.ਐੱਫ. ਦੇ ਅਧਿਕਾਰ ਖੇਤਰ ਨੂੰ ਲੈ ਕੇ ਕੇਂਦਰੀ ਫੈਸਲੇ ਦੇ ਵਿਰੋਧ ਵਿੱਚ ਮਤੇ ਲਿਆਉਣ ਦੀ ਸੰਭਾਵਨਾ ਹੈ। ਸਭ ਤੋਂ ਵੱਡਾ ਫੈਸਲਾ ਤੇਲ ਕੀਮਤਾਂ ’ਚ ਕਟੌਤੀ ਸਬੰਧੀ ਹੋ ਸਕਦਾ ਹੈ ਕਿਉਂਕਿ ਗੁਆਂਢੀ ਸੂਬਿਆਂ ਨੇ ਇਸ ਪਾਸੇ ਪਹਿਲਕਦਮੀ ਕਰ ਦਿੱਤੀ ਹੈ।

ਬਿਜਲੀ ਸਮਝੌਤਿਆਂ ਅਤੇ ਇਨ੍ਹਾਂ ਬਾਰੇ ਵਾਈਟ ਪੇਪਰ ਲਿਆਏ ਜਾਣ ਨੂੰ ਵੀ ਹਰੀ ਝੰਡੀ ਮਿਲਣ ਦਾ ਅਨੁਮਾਨ ਹੈ। ਮੁੱਖ ਮੰਤਰੀ ਚਰਨਜੀਤ ਚੰਨੀ, ਬਿਜਲੀ ਸਮਝੌਤਿਆਂ ਅਤੇ ਮਹਿੰਗੀ ਬਿਜਲੀ ਬਾਰੇ ਵਾਈਟ ਪੇਪਰ ਲਿਆਉਣ ਨੂੰ ਪਹਿਲਾਂ ਹੀ ਪ੍ਰਵਾਨਗੀ ਦੇ ਚੁੱਕੇ ਹਨ। ਕੈਬਨਿਟ ਮੀਟਿੰਗ ਵਿੱਚ ‘ਬਾਗਬਾਨੀ ਨਰਸਰੀ ਬਿੱਲ’ ਨੂੰ ਪ੍ਰਵਾਨਗੀ ਦਿੱਤੀ ਜਾਣੀ  ਹੈ। ਸਥਾਨਿਕ ਸਰਕਾਰਾਂ ਵਿਭਾਗ ਵੱਲੋਂ ਆਪਣੇ ਅਲਾਟੀਆਂ ਨੂੰ ਵਾਧੇ ਦੀ ਰਕਮ ’ਤੇ ਲਈ ਜਾਂਦੀ ਵਿਆਜ ਦਰ ਵਿੱਚ ਕਟੌਤੀ ਕਰਨ ਦਾ ਫੈਸਲਾ ਵੀ ਹੋਣ ਦੀ ਸੰਭਾਵਨਾ ਹੈ। ਵਿਆਜ ਦਰ 50 ਫੀਸਦੀ ਕਟੌਤੀ ਕੀਤੇ ਜਾਣ ਦਾ ਵਿਚਾਰ ਹੈ। ਲੋਕ ਨਿਰਮਾਣ ਵਿਭਾਗ ਦੇ ਠੇਕੇਦਾਰਾਂ ਵੱਲੋਂ ਉਠਾਏ ਜਾਂਦੇ ਮੁੱਦਿਆਂ ਅਤੇ ਮੰਗਾਂ ਨੂੰ ਵੀ ਭਲਕ ਦੀ ਮੀਟਿੰਗ ਵਿੱਚ ਵਿਚਾਰੇ ਜਾਣ ਦੀ ਸੰਭਾਵਨਾ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਨਸ਼ਿਆਂ ਬਾਰੇ ਐੱਸਟੀਐੱਫ ਦੀ ਰਿਪੋਰਟ 18 ਨੂੰ ਖੁੱਲ੍ਹ ਸਕਦੀ ਹੈ: ਚੰਨੀ
Next articleਆਰੀਅਨ ਤੇ ਪੰਜ ਹੋਰ ਕੇਸਾਂ ਦੀ ਜਾਂਚ ਲਈ ਐੱਨਸੀਬੀ ਦੀ ਵਿਸ਼ੇਸ਼ ਟੀਮ ਮੁੰਬਈ ਪੁੱਜੀ