ਈ ਟੀ ਟੀ ਸੀਨੀਆਰਤਾ, ਅਨਾਮਲੀ, ਬਕਾਏ, ਪ੍ਰਮੋਸ਼ਨਾਂ ਆਦਿ ਦੇ ਮਸਲੇ ਸਬੰਧੀ ਹੋਈ ਖੁੱਲ੍ਹ ਕੇ ਗੱਲਬਾਤ
ਸਾਨੂੰ ਆਸ ਹੈ ਕਿ ਸਿੱਖਿਆ ਮੰਤਰੀ ਮੰਗਾਂ ਨੂੰ ਤੁਰੰਤ ਅਮਲੀ ਜਾਮਾ ਪਹਿਨਾਉਣਗੇ – ਰਸ਼ਪਾਲ ਵੜੈਚ
ਕਪੂਰਥਲਾ (ਕੌੜਾ) (ਸਮਾਜ ਵੀਕਲੀ)- ਵੋਟਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਦੇ ਮੁਲਾਜ਼ਮਾਂ ਨਾਲ ਕੀਤੇ ਵਾਅਦਿਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਈ ਟੀ ਟੀ ਅਧਿਆਪਕ ਯੂਨੀਅਨ ਪੰਜਾਬ ਨਾਲ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਅਹਿਮ ਮੀਟਿੰਗ ਕੀਤੀ ਗਈ। ਇਹ ਉੱਚ ਪੱਧਰੀ ਮੀਟਿੰਗ ਸਿੱਖਿਆ ਮੰਤਰੀ ਮੀਤ ਹੇਅਰ ਅਤੇ ਈ ਟੀ ਟੀ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਰਸ਼ਪਾਲ ਸਿੰਘ ਵੜੈਚ ਵਿਚਕਾਰ ਹੋਈ। ਜਿਸ ਵਿਚ ਜਥੇਬੰਦੀ ਦੇ ਸੂਬਾ ਸਕੱਤਰ ਜਨਰਲ ਬੂਟਾ ਸਿੰਘ ਮੋਗਾ , ਸੂਬਾ ਪ੍ਰੈੱਸ ਸਕੱਤਰ ਰਾਜੇਸ਼ ਕੁਮਾਰ ਬੁਢਲਾਡਾ, ਸੂਬਾ ਕਮੇਟੀ ਮੈਂਬਰ ਸ੍ਰੀ ਰਾਮ ਚੌਧਰੀ, ਸੂੁਬਾ ਆਗੂ ਵਿਪਨ ਲੋਟਾ, ਮੌਜੂਦ ਰਹੇ ।
ਮੀਟਿੰਗ ਦੌਰਾਨ ਸੂਬਾ ਪ੍ਰਧਾਨ ਰਛਪਾਲ ਸਿੰਘ ਵੜੈਚ ਨੇ ਈ ਟੀ ਟੀ ਅਧਿਆਪਕਾਂ ਦੀਆਂ ਤਰੱਕੀਆਂ ਜ਼ਿਲ੍ਹਾ ਪ੍ਰੀਸ਼ਦ ਤੋਂ ਸਿੱਖਿਆ ਵਿਭਾਗ ਵਿੱਚ ਆਏ ਅਧਿਆਪਕਾਂ ਦੀ ਅਨਾਮਲੀ, ਪੇ ਕਮਿਸ਼ਨ ਦੇ ਰਹਿੰਦੇ ਬਕਾਏ ਅਧਿਆਪਕਾਂ ਦੀ ਸੀਨੀਆਰਤਾ ਮੈਡੀਕਲ ਬਜਟ ਤੋਂ ਇਲਾਵਾ ਬੇਲੋੜੀਆਂ ਆਨਲਾਈਨ ਟ੍ਰੇਨਿੰਗ ਬੰਦ ਕਰਨੀਆਂ। ਬੱਚਿਆਂ ਨੂੰ ਪੁਸਤਕਾਂ ਪ੍ਰੀ ਪ੍ਰਾਇਮਰੀ ਬੱਚਿਆਂ ਨੂੰ ਵਰਦੀਆਂ ਤੇ ਖਾਣਾ ਆਦਿ ਦੇਣ ਦਾ ਮੁੱਦਾ ਵੀ ਚੁੱਕਿਆ ਗਿਆ। ਜਿਸ ਦੌਰਾਨ ਸਿੱਖਿਆ ਮੰਤਰੀ ਮੀਤ ਹੇਅਰ ਨੇ ਜਥੇਬੰਦੀ ਦੀਆਂ ਮੰਗਾਂ ਤੇ ਸਹਿਮਤੀ ਦਿੰਦੇ ਹੋਏ ਵਿਸ਼ਵਾਸ ਦਿਵਾਇਆ ਕਿ ਉਹ ਇਨ੍ਹਾਂ ਸਾਰੇ ਮਸਲਿਆਂ ਦਾ ਤੁਰੰਤ ਹੱਲ ਕਰਨਗੇ ।
ਮੀਟਿੰਗ ਦੌਰਾਨ ਆਗੂਆਂ ਨੇ ਪੁਰਾਣੀ ਪੈਨਸ਼ਨ ਅਤੇ ਪਿਛਲੀ ਸਰਕਾਰ ਵੇਲੇ ਮੁਲਾਜ਼ਮਾਂ ਦੇ ਕੱਟੇ ਪੇਂਡੂ ਭੱਤੇ ਦੀ ਬਹਾਲੀ, 4-9-14 ਦੀ ਬਹਾਲੀ ਦਾ ਮੁੱਦਾ ਵੀ ਚੁੱਕਿਆ ਅਤੇ ਯਾਦ ਕਰਵਾਇਆ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਪੰਜਾਬ ਸਰਕਾਰ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਸਮੇਤ ਆਪ ਸਰਕਾਰ ਦੇ ਲਗਪਗ ਸਾਰੇ ਵਿਧਾਇਕਾਂ ਨੇ ਸਰਕਾਰ ਬਣਨ ਉਪਰੰਤ ਪੁਰਾਣੀ ਪੈਨਸ਼ਨ ਦੇਣ ਬਾਰੇ ਕਿਹਾ ਸੀ। ਜਿਸ ਤੇ ਸਿੱਖਿਆ ਮੰਤਰੀ ਨੇ ਆਗੂਆਂ ਨੂੰ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਮਸਲੇ ਵੀ ਪੰਜਾਬ ਸਰਕਾਰ ਦੇ ਵਿਚਾਰ ਅਧੀਨ ਹੈ। ਜਲਦੀ ਹੀ ਸਰਕਾਰ ਇਸ ਨੂੰ ਲਾਗੂ ਕਰਕੇ ਆਪਣਾ ਵਾਅਦਾ ਪੂਰਾ ਕਰੇਗੀ।
ਸਮੂਹ ਜਥੇਬੰਦੀ ਨੇ ਕਿਹਾ ਕਿ ਸਾਨੂੰ ਆਸ ਹੈ ਕਿ ਪੰਜਾਬ ਸਰਕਾਰ ਪਿਛਲੀਆਂ ਸਰਕਾਰਾਂ ਵਾਂਗ ਪੰਜਾਬ ਅੰਦਰ ਸੰਘਰਸ਼ ਦੀ ਲਹਿਰ ਨਹੀਂ ਪੈਦਾ ਹੋਣ ਦੇਵੇਗੀ। ਅਧਿਆਪਕਾਂ ਦੇ ਮਸਲੇ ਨੂੰ ਤੁਰੰਤ ਹੀ ਅਮਲੀ ਜ਼ਾਮਾ ਦੇਵੇਗੀ। ਉਨ੍ਹਾਂ ਸਰਕਾਰ ਨੂੰ ਇਸ਼ਾਰਾ ਕਰਦੇ ਹੋਏ ਕਿਹਾ ਕਿ ਪੰਜਾਬ ਦਾ ਮੁਲਾਜ਼ਮ ਤਬਕਾ ਪਿਛਲੇ ਲੰਬੇ ਵਕਫ਼ੇ ਤੋਂ ਪਿਛਲੀਆਂ ਸਰਕਾਰਾਂ ਦੇ ਵਾਅਦਿਆਂ ਲਾਰਿਆਂ ਮੀਟਿੰਗਾਂ ਤੋਂ ਅੱਕੇ ਪਏ ਹਨ। ਉਹ ਹੁਣ ਹੋਰ ਜ਼ਿਆਦਾ ਸਮਾਂ ਇੰਤਜ਼ਾਰ ਨਹੀਂ ਕਰ ਸਕਦੇ। ਇਸ ਮੌਕੇ ਮਾਲਵਾ ਜ਼ੋਨ ਪ੍ਰਧਾਨ ਸੰਪੂਰਨ ਸਿੰਘ ਵਿਰਕ, ਜ਼ਿਲ੍ਹਾ ਪ੍ਰਧਾਨ ਮਨਮੀਤ ਸਿੰਘ ਰਾਏ, ਸ਼ਿਵ ਕੁਮਾਰ ਰਾਣਾ ਮੋਹਾਲੀ, ਧਰਿੰਦਰ ਬੱਧਣ ਨਵਾਂਸ਼ਹਿਰ, ਜਗਰੂਪ ਸਿੰਘ ਢਿੱਲੋਂ, ਜਗਜੀਤ ਸਿੰਘ ,ਵਿਸ਼ਾਲ ਸੈਣੀ ,ਲਖਵਿੰਦਰ ਸਿੰਘ ਕਪੂਰਥਲਾ, ਕੁਲਵਿੰਦਰ ਸਿੰਘ ਝੰਡੇਵਾਲਾ, ਅਮਨਦੀਪ ਸਿੰਘ ਸੋਢੀ, ਗੋਬਿੰਦ ਸਿੰਘ ਮੋਗਾ ਤੇ ਰਾਜਦੀਪ ਸੋਢੀ ਆਦਿ ਅਧਿਆਪਕ ਆਗੂ ਹਾਜ਼ਰ ਸਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly