ਜਲੰਧਰ (ਸਮਾਜ ਵੀਕਲੀ)(ਰਮੇਸ਼ਵਰ ਸਿੰਘ): ਕੇਂਦਰੀ ਪੰਜਾਬੀ ਲੇਖਕ ਸਭਾ ਸੇਖੋਂ (ਰਜਿ.) ਦੇ ਜਨ ਸਕੱਤਰ ਪ੍ਰੋ ਸੰਧੂ ਵਰਿਆਣਵੀ ਅਤੇ ਸਕੱਤਰ ਜਗਦੀਸ਼ ਰਾਣਾ ਨੇ ਏਥੇ ਪ੍ਰੈਸ ਨਾਲ਼ ਗੱਲ ਕਰਦਿਆਂ ਦੱਸਿਆ ਕਿ ਕੇਂਦਰੀ ਪੰਜਾਬੀ ਲੇਖਕ ਸਭਾ ਸੇਖੋਂ ਦੇ ਪ੍ਰਧਾਨ ਪਵਨ ਹਰਚੰਦਪੁਰੀ ਜੀ ਦੀ ਅਗੇਤੀ ਆਗਿਆ ਅਨੁਸਾਰ ਕੇਂਦਰੀ ਪੰਜਾਬੀ ਲੇਖਕ ਸਭਾ ਸੇਖੋਂ ਦੀ ਇਕ ਅਹਿਮ ਮੀਟਿੰਗ 12 ਫਰਵਰੀ ਦਿਨ ਐਤਵਾਰ ਨੂੰ ਪੰਜਾਬੀ ਭਵਨ ਲੁਧਿਆਣਾ ਦੇ ਡਾ. ਪਰਮਿੰਦਰ ਸਿੰਘ ਹਾਲ ਵਿਖੇ ਬੁਲਾਈ ਗਈ ਹੈ।ਇਸ ਇਕੱਤਰਤਾ ਵਿੱਚ ਚੁਣੇ ਹੋਏ ਸਾਰੇ ਅਹੁਦੇਦਾਰ, ਕਾਰਜਕਾਰੀ ਮੈਂਬਰ ਅਤੇ ਰਾਜਾਂ ਦੇ ਪ੍ਰਮੁੱਖ ਹਿੱਸਾ ਲੈਣਗੇ। ਉਨ੍ਹਾਂ ਦੱਸਿਆ ਕਿ ਇਕੱਤਰਤਾ ਵਿੱਚ ਵਿਚਾਰ ਵਟਾਂਦਰਾ ਕਰਦਿਆਂ ਕਈ ਅਹਿਮ ਫ਼ੈਸਲੇ ਲਏ ਜਾਣਗੇ ਜਿਨ੍ਹਾਂ ਵਿੱਚ ਯੂਨੀਵਰਸਿਟੀਆਂ ਅਤੇ ਕਾਲਜਾਂ ਨਾਲ਼ ਆਪਸੀ ਸਹਿਮਤੀ ਦੇ ਸਮਝੋਤੇ ਕਰਨ ਸੰਬੰਧੀ ਅਤੇ 21 ਫਰਵਰੀ 2023 ਨੂੰ ਪੰਜਾਬੀ ਮਾਂ ਬੋਲੀ ਦੇ ਸੰਬੰਧ ਵਿੱਚ ਕਰਵਾਏ ਜਾਣ ਵਾਲੇ ਅੰਤਰ ਰਾਸ਼ਟਰੀ ਦਿਵਸ ਮਨਾਉਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ।