ਕਪੂਰਥਲਾ, ( ਕੌੜਾ ) ਨਨਕਾਣਾ ਸਾਹਿਬ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਪ੍ਰਿੰਸੀਪਲ ਸੁਖਰਾਜ ਕੌਰ ਦੇ ਸੇਵਾ ਮੁਕਤ ਹੋਣ ਸਬੰਧੀ ਸਟਾਫ਼ ਮੈਂਬਰਾਂ ਵੱਲੋਂ ਸ਼ਾਨਦਾਰ ਵਿਦਾਇਗੀ ਸਮਾਗਮ ਦਾ ਆਯੋਜਨ ਕੀਤਾ ਗਿਆ । ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਇੰਜੀਨੀਅਰ ਸਵਰਨ ਸਿੰਘ, ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ ਸਮਾਗਮ ਵਿਚ ਉਚੇਚੇ ਤੌਰ ‘ਤੇ ਸ਼ਾਮਲ ਹੋਏ । ਪਰਿਵਾਰਕ ਮੈਬਰਾਂ ਸਮੇਤ ਵਿਦਾਇਗੀ ਸਮਾਗਮ ਵਿਚ ਬਤੌਰ ਮੁੱਖ ਮਹਿਮਾਨ ਵੱਜੋਂ ਪਹੁੰਚੇ ਪ੍ਰਿੰਸੀਪਲ ਸੁਖਰਾਜ ਕੌਰ ਦਾ ਸਟਾਫ਼ ਮੈਂਬਰਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ । ਇਸ ਦੌਰਾਨ ਸਕੂਲ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਸੱਭਿਆਚਾਰਕ ਸਮਾਗਮ ਪੇਸ਼ ਕੀਤਾ ਗਿਆ, ਜਿਸ ਦਾ ਆਗਾਜ਼ ਸ਼ਬਦ ਗਾਇਨ ਰਾਹੀਂ ਕੀਤਾ ਗਿਆ । ਮੈਡਮ ਪਰਵੀਨ ਕੁਮਾਰੀ ਅਤੇ ਮੰਚ ਸੰਚਾਲਿਕਾ ਮੈਡਮ ਸੰਦੀਪ ਕੌਰ ਵੱਲੋਂ ਪੇਸ਼ ਕੀਤੀਆਂ ਕਵਿਤਾਵਾਂ ਵੀ ਸਮਾਗਮ ਦਾ ਮੁੱਖ ਆਕਰਸ਼ਣ ਰਹੀਆਂ । ਸਮਾਗਮ ਦੇ ਅੰਤ ਵਿੱਚ ਇੰਜੀਨੀਅਰ ਸਵਰਨ ਸਿੰਘ, ਬੀਬੀ ਗੁਰਪ੍ਰੀਤ ਕੌਰ ਅਤੇ ਸਟਾਫ਼ ਮੈਂਬਰਾਂ ਵੱਲੋਂ ਸੇਵਾਮੁਕਤ ਪ੍ਰਿੰਸੀਪਲ ਸੁਖਰਾਜ ਕੌਰ ਤੇ ਉਨ੍ਹਾਂ ਦੇ ਪਰਿਵਾਰਕ ਮੈਬਰਾਂ ਨੂੰ ਵਿਸ਼ੇਸ਼ ਤੌਰ ‘ ਤੇ ਸਨਮਾਨਿਤ ਕੀਤਾ ਗਿਆ । ਸਮਾਗਮ ਦੌਰਾਨ ਬਾਵਾ ਸਿੰਘ ਗਿੱਲ, ਬਲਰਾਜ ਸਿੰਘ, ਜਸਵੰਤ ਸਿੰਘ, ਗੁਰਮੀਤ ਸਿੰਘ, ਚਰਨਜੀਤ ਸਿੰਘ, ਹਰਬਿੰਦਰ ਸਿੰਘ, ਗੁਰਬਿੰਦਰ ਸਿੰਘ, ਅਦੇਸ਼ਵੀਰ ਸਿੰਘ, ਪਰਮਜੀਤ ਸਿੰਘ, ਸੁਦੇਸ਼ ਕੁਮਾਰ, ਹਰਿੰਦਰ ਸਿੰਘ, ਦਵਿੰਦਰ ਕੌਰ, ਸੁਖਮੋਹਨ ਕੌਰ, ਪ੍ਰਭਜੋਤ ਕੌਰ, ਕਿਰਨਦੀਪ ਕੌਰ, ਗੁਰਜੀਤ ਕੌਰ, ਅਮਰਜੀਤ ਕੌਰ, ਹਰਪਿੰਦਰ ਕੌਰ, ਮਨਜੀਤ ਕੌਰ, ਊਸ਼ਾ ਰਾਣੀ, ਵਿਮੀ ਆਦਿ ਪਰਿਵਾਰਕ ਮੈਂਬਰ ਹਾਜ਼ਰ ਸਨ । ਇਸ ਮੌਕੇ ਹਰਜਿੰਦਰ ਸਿੰਘ, ਰਣਜੀਤ ਸਿੰਘ, ਸੁਖਵਿੰਦਰ ਸਿੰਘ, ਨੀਨਾ ਕੁਮਾਰੀ, ਅਮਨਦੀਪ ਕੌਰ, ਕੰਵਲਜੀਤ ਕੌਰ, ਮਨਪ੍ਰੀਤ ਕੌਰ, ਕਿਰਨ ਕੁਮਾਰੀ, ਹਿਨਾ, ਸੁਮਨ ਕੌਰ, ਵਿਸ਼ਾਖਾ, ਹਰਪ੍ਰੀਤ ਸਿੰਘ ਆਦਿ ਸਟਾਫ਼ ਮੈਂਬਰ ਹਾਜਰ ਸਨ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly