ਭਗਤਾ ਭਾਈ (ਸਮਾਜ ਵੀਕਲੀ): ਸੂਬੇ ਵਿਚ ਅਕਾਲੀ-ਬਸਪਾ ਗੱਠਜੋੜ ਦੀ ਸਰਕਾਰ ਬਣਨ ’ਤੇ ਹਲਕਾ ਰਾਮਪੁਰਾ ਫੂਲ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਵੱਡੇ ਉਪਰਾਲੇ ਕੀਤੇ ਜਾਣਗੇ। ਇਸ ਤੋਂ ਇਲਾਵਾ ਸਿਹਤ ਤੇ ਸਿੱਖਿਆ ਦੇ ਖੇਤਰ ਵਿੱਚ ਵੱਡੇ ਸੁਧਾਰ ਸਰਕਾਰ ਦਾ ਮੁੱਖ ਏਜੰਡਾ ਹੋਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਤੋਂ ਅਕਾਲੀ ਦਲ ਤੇ ਬਸਪਾ ਗੱਠਜੋੜ ਦੇ ਉਮੀਦਵਾਰ ਸਿਕੰਦਰ ਸਿੰਘ ਮਲੂਕਾ ਨੇ ਵੱਖ-ਵੱਖ ਪਿੰਡਾਂ ਵਿਚ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਪਿੰਡ ਨਿਉਰ ਦੇ ਮੌਜੂਦਾ ਕਾਂਗਰਸੀ ਸਰਪੰਚ ਸੇਵਕ ਸਿੰਘ ਸਮੇਤ 67 ਪਰਿਵਾਰਾਂ, ਆਕਲੀਆ ਜਲਾਲ ਵਿੱਚ ਚੇਅਰਮੈਨ ਕੁਲਵੰਤ ਸਿੰਘ ਮਲੂਕਾ ਦੀ ਪ੍ਰੇਰਨਾ ਸਦਕਾ ਬਲਾਕ ਸਮਿਤੀ ਮੈਂਬਰ ਸਮੇਤ 33 ਪਰਿਵਾਰਾਂ ਤੇ ਭਗਤਾ ਦੇ ਸਰਗਰਮ ਕਾਂਗਰਸੀ ਆਗੂ ਸੁਖਚੈਨ ਚੰਦ ਮੁੰਦਰੀ ਸਮੇਤ 21 ਪਰਿਵਾਰਾਂ ਨੇ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly