ਨਵੀਂ ਦਿੱਲੀ (ਸਮਾਜ ਵੀਕਲੀ):ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਜਿਨ੍ਹਾਂ ਨੂੰ ਸਿਹਤ ਠੀਕ ਨਾ ਹੋਣ ਕਾਰਨ ਏਮਸ ’ਚ ਦਾਖਲ ਕਰਵਾਇਆ ਗਿਆ ਸੀ, ਦੀ ਹਾਲਤ ਹੁਣ ਸਥਿਰ ਹੈ ਤੇ ਸੁਧਾਰ ਹੋ ਰਿਹਾ ਹੈ। ਕਾਂਗਰਸ ਨੇ ਵੀ ਦੱਸਿਆ ਕਿ ਮਨਮੋਹਨ ਸਿੰਘ ਪਹਿਲਾਂ ਨਾਲੋਂ ਬਿਹਤਰ ਹਨ, ਐਵੇਂ ਕਿਆਸਰਾਈਆਂ ਲਾਉਣ ਦੀ ਕੋਈ ਤੁੱਕ ਨਹੀਂ ਹੈ। ਕਾਂਗਰਸ ਦੇ ਸਕੱਤਰ ਪ੍ਰਣਵ ਝਾਅ ਨੇ ਕਿਹਾ ਕਿ ‘ਸਾਨੂੰ ਉਨ੍ਹਾਂ ਦੀ ਜਲਦੀ ਸਿਹਤਯਾਬੀ ਦੀ ਕਾਮਨਾ ਕਰਨੀ ਚਾਹੀਦੀ ਹੈ ਤੇ ਸਾਬਕਾ ਪ੍ਰਧਾਨ ਮੰਤਰੀ ਦੀ ਨਿੱਜਤਾ ਦਾ ਸਤਿਕਾਰ ਕਰਨਾ ਚਾਹੀਦਾ ਹੈ।’
ਜ਼ਿਕਰਯੋਗ ਹੈ ਕਿ ਬੁੱਧਵਾਰ ਮਨਮੋਹਨ ਸਿੰਘ ਨੂੰ ਬੁਖਾਰ ਮਗਰੋਂ ਕਮਜ਼ੋਰੀ ਹੋਣ ’ਤੇ ਹਸਪਤਾਲ ਦਾਖਲ ਕਰਵਾਇਆ ਗਿਆ ਸੀ। 89 ਸਾਲਾ ਸਾਬਕਾ ਪ੍ਰਧਾਨ ਮੰਤਰੀ ਹਸਪਤਾਲ ਦੇ ਕਾਰਡੀਓ-ਨਿਊਰੋ ਕੇਂਦਰ ਦੇ ਪ੍ਰਾਈਵੇਟ ਵਾਰਡ ਵਿਚ ਦਾਖਲ ਹਨ ਤੇ ਡਾ. ਨਿਤੀਸ਼ ਨਾਇਕ ਦੀ ਅਗਵਾਈ ਵਿਚ ਇਕ ਟੀਮ ਉਨ੍ਹਾਂ ਦੀ ਸਿਹਤ ਦੀ ਲਗਾਤਾਰ ਨਿਗਰਾਨੀ ਕਰ ਰਹੀ ਹੈ। ਏਮਸ ਦੇ ਅਧਿਕਾਰੀ ਨੇ ਕਿਹਾ ਕਿ ਉਨ੍ਹਾਂ ਦੀ ਹਾਲਤ ਸਥਿਰ ਹੈ ਤੇ ਸੁਧਾਰ ਹੋ ਰਿਹਾ ਹੈ। ਜ਼ਿਕਰਯੋਗ ਹੈ ਕਿ ਕਾਂਗਰਸ ਆਗੂ ਰਾਹੁਲ ਗਾਂਧੀ ਤੇ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਸਾਬਕਾ ਪ੍ਰਧਾਨ ਮੰਤਰੀ ਨਾਲ ਹਸਪਤਾਲ ਵਿਚ ਮੁਲਾਕਾਤ ਕਰ ਕੇ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ ਸੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly