ਇਮਰਾਨ ਨੇ ਸੱਤਾ ਤੋਂ ਬੇਦਖ਼ਲੀ ਲਈ ਜਨਰਲ ਬਾਜਵਾ ਨੂੰ ਜ਼ਿੰਮੇਦਾਰ ਕਰਾਰ ਦਿੱਤਾ

ਲਾਹੌਰ (ਸਮਾਜ ਵੀਕਲੀ):  ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਫੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ‘ਤੇ ਅਸਿੱਧੇ ਤੌਰ ’ਤੇ ਹਮਲਾ ਕਰਦੇ ਹੋਏ ਦੋਸ਼ ਲਗਾਇਆ ਹੈ ਕਿ ਗਲਤ ਕੰਮਾਂ ਵਿੱਚ ਸ਼ਾਮਲ ਸ਼ਕਤੀਸ਼ਾਲੀ ਅਦਾਰਿਆਂ ਦੇ ਕੁਝ ਤੱਤ ਉਨ੍ਹਾਂ ਨੂੰ ਅਹੁਦੇ ਤੋਂ ਹਟਾਉਣ ਲਈ ਜ਼ਿੰਮੇਵਾਰ ਹਨ। ਮਾਹਿਰਾਂ ਮੁਤਾਬਕ ਪਾਕਿਸਤਾਨ ਦੀ ਨੈਸ਼ਨਲ ਅਸੈਂਬਲੀ ‘ਚ ਆਪਣੇ ਖ਼ਿਲਾਫ਼ ਬੇਭਰੋਸਗੀ ਮਤਾ ਪਾਸ ਹੋਣ ਤੋਂ ਬਾਅਦ 10 ਅਪਰੈਲ ਨੂੰ ਪ੍ਰਧਾਨ ਮੰਤਰੀ ਦਾ ਅਹੁਦਾ ਗੁਆ ਚੁੱਕੇ ਇਮਰਾਨ ਨੇ ਉਸ ਸਮੇਂ ਪਾਕਿਸਤਾਨੀ ਫੌਜ ਦਾ ਸਮਰਥਨ ਗੁਆ ​​ਦਿੱਤਾ ਸੀ, ਜਦੋਂ ਉਨ੍ਹਾਂ ਨੇ ਪਿਛਲੇ ਸਾਲ ਖੁਫੀਆ ਏਜੰਸੀ ਆਈਐੱਸਆਈ ਦੇ ਮੁਖੀ ਦੀ ਨਿਯੁਕਤੀ ਦਾ ਸਮਰਥਨ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਹਾਲਾਂਕਿ ਉਹ ਆਖਰਕਾਰ ਇਸ ਲਈ ਸਹਿਮਤ ਹੋ ਗਏ ਸਨ ਪਰ ਉਦੋਂ ਤੱਕ ਫੌਜ ਨਾਲ ਉਨ੍ਹਾਂ ਦੇ ਸਬੰਧ ਵਿਗੜ ਗਏ ਸਨ। ਬੁੱਧਵਾਰ ਰਾਤ ਨੂੰ ਟਵਿੱਟਰ ‘ਤੇ ਪਾਰਟੀ ਵਰਕਰਾਂ ਨੂੰ ਸੰਬੋਧਿਤ ਕਰਦੇ ਹੋਏ ਇਮਰਾਨ ਨੇ ਲਿਖਿਆ, ‘ਸੰਸਥਾਵਾਂ ’ਚ ਵੀ ਇਨਸਾਨ ਹੀ ਹੁੰਦੇ ਹਨ, ਜੇ ਇੱਕ ਜਾਂ ਦੋ ਵਿਅਕਤੀ ਕੁੱਝ ਗਲਤ ਕਰਦੇ ਹਨ ਤਾਂ ਸਾਰੀ ਸੰਸਥਾ ਜ਼ਿੰਮੇਵਾਰ ਨਹੀਂ ਹੁੰਦੀ। ਜੇ ਇੱਕ ਵਿਅਕਤੀ (ਆਰਮੀ ਚੀਫ਼ ਜਨਰਲ ਬਾਜਵਾ ਦੇ ਹਵਾਲੇ ਨਾਲ) ਗਲਤੀ ਕਰਦਾ ਹੈ ਤਾਂ ਇਸ ਦਾ ਮਤਲਬ ਇਹ ਨਹੀਂ ਹੈ ਕਿ ਪੂਰੀ ਸੰਸਥਾ ਕਸੂਰਵਾਰ ਹੈ।’

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਜਹਾਂਗੀਰਪੁਰੀ ਕਬਜ਼ੇ ਹਟਾਓ ਮੁਹਿੰਮ: ਸੁਪਰੀਮ ਕੋਰਟ ਵੱਲੋਂ ਅਗਲੇ ਹੁਕਮਾਂ ਤੱਕ ਸਥਿਤੀ ਜਿਉਂ ਦੀ ਤਿਉਂ ਰੱਖਣ ਦੇ ਹੁਕਮ
Next articleਅਦਾਕਾਰਾ ਪ੍ਰਿਯੰਕਾ ਚੋਪੜਾ ਨੇ ਆਪਣੀ ਧੀ ਦਾ ਨਾਮ ਰੱਖਿਆ ‘ਮਾਲਤੀ ਮੈਰੀ ਚੋਪੜਾ ਜੋਨਸ’