ਮਾਸਕੋ (ਸਮਾਜ ਵੀਕਲੀ): ਰੂਸ ਨੇ ਅੱਜ ਕਿਹਾ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਅਮਰੀਕਾ ਦਾ ‘ਕਹਿਣਾ ਨਾ ਮੰਨਣ’ ਦਾ ਮੁੱਲ ਤਾਰਨਾ ਪੈ ਰਿਹਾ ਹੈ। ਰੂਸ ਨੇ ਕਿਹਾ ਕਿ ਅਮਰੀਕਾ ਮੁੜ ਪਾਕਿਸਤਾਨ ਦੇ ਅੰਦਰੂਨੀ ਮਾਮਲਿਆਂ ਵਿਚ ਬੇਸ਼ਰਮੀ ਨਾਲ ਦਖ਼ਲ ਦੇ ਰਿਹਾ ਹੈ। ਰੂਸ ਦੇ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਇਮਰਾਨ ਨੂੰ ਫਰਵਰੀ ਮਹੀਨੇ ਰੂਸ ਦਾ ਦੌਰਾ ਕਰਨ ਦੀ ਸਜ਼ਾ ਦਿੱਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਖਾਨ ਨੇ 24 ਫਰਵਰੀ ਨੂੰ ਕਰੈਮਲਿਨ ਵਿਚ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨਾਲ ਮੁਲਾਕਾਤ ਕੀਤੀ ਸੀ। ਇਸੇ ਦਿਨ ਹੀ ਪੂਤਿਨ ਨੇ ਯੂਕਰੇਨ ਖ਼ਿਲਾਫ਼ ਫ਼ੌਜੀ ਕਾਰਵਾਈ ਦੇ ਹੁਕਮ ਦਿੱਤੇ ਸਨ। ਰੂਸ ਨੇ ਕਿਹਾ ਕਿ ਅਮਰੀਕਾ ਤੇ ਇਸ ਦੇ ਪੱਛਮੀ ਸਾਥੀ ਇਮਰਾਨ ਉਤੇ ਦੌਰਾ ਰੱਦ ਕਰਨ ਦਾ ਦਬਾਅ ਵੀ ਬਣਾਉਂਦੇ ਰਹੇ। ਉਨ੍ਹਾਂ ਕਿਹਾ ਕਿ ਰੂਸ ਇਸਲਾਮਾਬਾਦ ਉਤੇ ਨੇੜਿਓਂ ਨਜ਼ਰ ਰੱਖ ਰਿਹਾ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly