ਜਲੰਧਰ— ਜਲੰਧਰ ਕਮਿਸ਼ਨਰੇਟ ਪੁਲਸ ਨੇ ਹਵਾਲਾ ਕਾਰੋਬਾਰ ‘ਚ ਸ਼ਾਮਲ ਇਕ ਗਿਰੋਹ ਦਾ ਪਰਦਾਫਾਸ਼ ਕਰਦਿਆਂ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ 3100 ਅਮਰੀਕੀ ਡਾਲਰਾਂ ਸਮੇਤ ਕਰੀਬ 3 ਕਰੋੜ ਰੁਪਏ ਬਰਾਮਦ ਕੀਤੇ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲੀਸ ਥਾਣਾ ਨਵੀਂ ਬਾਰਾਦਰੀ ਜਲੰਧਰ ਦੀ ਟੀਮ ਨੇ ਟੀ-ਪੁਆਇੰਟ ਬਸ਼ੀਰਪੁਰਾ ਨੇੜੇ ਚੈਕਿੰਗ ਕੀਤੀ ਤਾਂ ਪੁਲੀਸ ਨੂੰ ਭਰੋਸੇਯੋਗ ਜਾਣਕਾਰੀ ਮਿਲੀ ਸੂਤਰਾਂ ਤੋਂ ਮਿਲੀ ਸੀ ਕਿ ਕੁਝ ਅਪਰਾਧੀ ਸ਼ਹਿਰ ਵਿਚ ਨਾਜਾਇਜ਼ ਹਥਿਆਰ, ਸ਼ਰਾਬ ਅਤੇ ਨਸ਼ੇ ਵੇਚ ਰਹੇ ਹਨ। ਇਸ ਸੂਚਨਾ ‘ਤੇ ਤੁਰੰਤ ਕਾਰਵਾਈ ਕਰਦੇ ਹੋਏ ਟੀਮ ਨੇ ਇਕ ਕਰੈਟਾ ਕਾਰ ਨੂੰ ਰੋਕ ਕੇ ਚੈਕਿੰਗ ਦੌਰਾਨ 2,93,05,800 ਰੁਪਏ ਅਤੇ 3100 ਦੀ ਵਿਦੇਸ਼ੀ ਕਰੰਸੀ ਬਰਾਮਦ ਕੀਤੀ। ਇਸ ਸਬੰਧੀ ਜਦੋਂ ਕਾਰ ਚਾਲਕ ਤੋਂ ਪੁੱਛਗਿੱਛ ਕੀਤੀ ਗਈ ਤਾਂ ਉਹ ਕੋਈ ਠੋਸ ਸਬੂਤ ਨਹੀਂ ਦੇ ਸਕਿਆ, ਜਿਸ ਤੋਂ ਬਾਅਦ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮ ਦੀ ਪਛਾਣ ਰਾਜ ਦੇਵ ਪੁੱਤਰ ਪੁਨੀਤ ਸੂਦ ਉਰਫ਼ ਗਾਂਧੀ ਵਜੋਂ ਹੋਈ ਹੈ।
ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਇਸ ਗੱਲ ਦਾ ਪਤਾ ਲਾਇਆ ਜਾ ਰਿਹਾ ਹੈ ਕਿ ਮੁਲਜ਼ਮ ਨੇ ਹਵਾਲਾ ਰਾਸ਼ੀ ਕਿੱਥੋਂ ਇਕੱਠੀ ਕੀਤੀ ਅਤੇ ਕਿੱਥੇ ਭੇਜੀ। ਉਨ੍ਹਾਂ ਕਿਹਾ ਕਿ ਕਮਿਸ਼ਨਰੇਟ ਪੁਲਿਸ ਜਲੰਧਰ ਨੂੰ ਅਪਰਾਧ ਮੁਕਤ ਸ਼ਹਿਰ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਸਵਪਨ ਸ਼ਰਮਾ ਨੇ ਕਿਹਾ ਕਿ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ, ਚਾਹੇ ਉਹ ਕਿੰਨੇ ਵੀ ਖਤਰਨਾਕ ਕਿਉਂ ਨਾ ਹੋਣ ਅਤੇ ਅਜਿਹੇ ਮਾਮਲਿਆਂ ‘ਚ ਕਾਨੂੰਨ ਆਪਣੀ ਕਾਰਵਾਈ ਕਰੇਗਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly