ਬਿਹਾਰ ‘ਚ ਇੱਕੋ ਪਰਿਵਾਰ ਦੇ 5 ਲੋਕਾਂ ਨੇ ਖਾ ਲਿਆ ਜ਼ਹਿਰ, ਪਤੀ-ਪਤਨੀ ਦੀ ਮੌਤ

ਬਾਂਕਾ — ਆਰਥਿਕ ਤੰਗੀ ਤੋਂ ਪ੍ਰੇਸ਼ਾਨ ਬਿਹਾਰ ‘ਚ ਬਾਂਕਾ ਜ਼ਿਲੇ ਦੇ ਅਮਰਪੁਰ ਥਾਣਾ ਖੇਤਰ ‘ਚ ਇਕ ਹੀ ਪਰਿਵਾਰ ਦੇ 5 ਲੋਕਾਂ ਨੇ ਜ਼ਹਿਰ ਖਾ ਲਿਆ, ਜਿਸ ਕਾਰਨ ਪਤੀ-ਪਤਨੀ ਦੀ ਮੌਤ ਹੋ ਗਈ ਅਤੇ ਤਿੰਨ ਬੱਚੇ ਬੀਮਾਰ ਹੋ ਗਏ। ਪੁਲਸ ਸੂਤਰਾਂ ਨੇ ਸ਼ਨੀਵਾਰ ਨੂੰ ਇੱਥੇ ਦੱਸਿਆ ਕਿ ਬਲੂਆ ਪਿੰਡ ‘ਚ ਸ਼ੁੱਕਰਵਾਰ ਦੇਰ ਰਾਤ ਕਨਹੇ ਮਹਾਤੋ (40) ਅਤੇ ਉਸ ਦੇ ਪਰਿਵਾਰ ਦੇ ਪੰਜ ਮੈਂਬਰਾਂ ਨੇ ਜ਼ਹਿਰ ਖਾ ਲਿਆ। ਸਾਰੇ ਲੋਕਾਂ ਨੂੰ ਪਿੰਡ ਵਾਸੀਆਂ ਵੱਲੋਂ ਰੈਫਰਲ ਹਸਪਤਾਲ ‘ਚ ਭਰਤੀ ਕਰਵਾਇਆ ਗਿਆ, ਜਿੱਥੇ ਮੁੱਢਲੀ ਸਹਾਇਤਾ ਤੋਂ ਬਾਅਦ ਉਨ੍ਹਾਂ ਨੂੰ ਬਿਹਤਰ ਇਲਾਜ ਲਈ ਭਾਗਲਪੁਰ ਦੇ ਜਵਾਹਰ ਲਾਲ ਨਹਿਰੂ ਮੈਡੀਕਲ ਕਾਲਜ ਹਸਪਤਾਲ ‘ਚ ਰੈਫਰ ਕਰ ਦਿੱਤਾ ਗਿਆ। ਸਾਰਿਆਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਜਾ ਰਿਹਾ ਸੀ ਕਿ ਰਸਤੇ ‘ਚ ਕਨਹੇ ਮਹਾਤੋ ਦੀ ਮੌਤ ਹੋ ਗਈ। ਕਨਹੇ ਮਹਾਤੋ ਦੇ ਤਿੰਨ ਬੱਚਿਆਂ ਦਾ ਇਲਾਜ ਚੱਲ ਰਿਹਾ ਹੈ। ਕਨਹੇ ਮਹਤੋ ਦੇ ਘਰ ਦੀ ਆਰਥਿਕ ਹਾਲਤ ਚੰਗੀ ਨਹੀਂ ਸੀ। ਕਨਹੇ ਮਹਤੋ ਨੇ ਇੱਕ ਨਿੱਜੀ ਬੈਂਕ ਤੋਂ ਕਰਜ਼ਾ ਲਿਆ ਸੀ। ਆਰਥਿਕ ਤੰਗੀ ਤੋਂ ਪ੍ਰੇਸ਼ਾਨ ਕਨਹੇ ਮਹਤੋ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਜ਼ਹਿਰ ਖਾ ਲਿਆ। ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

 

Previous articleਗੁਰੂ ਨਾਨਕ ਦੇਵ ਜੀ ਨੇਂ ਕਿਰਤ ਕਰੋ ਵੰਡ ਛੱਕੋ ਅਤੇ ਨਾਂਮ ਜੱਪਣ ਦਾ ਸੰਦੇਸ਼ ਦਿੱਤਾ
Next articleਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੋਟਰੀ ਕਲੱਬ ਇਲੀਟ ਨੇ ਲਗਾਇਆ ਖੂਨਦਾਨ ਕੈਂਪ