ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਸੰਬੰਧ ਵਿੱਚ ਬਰਾਤ ਰੂਪੀ  ਅਲੌਕਿਕ ਨਗਰ ਕੀਰਤਨ ਸਜਾਇਆ ਗਿਆ 

ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਨੇ ਸਾਨੂੰ ਸੱਚ ਤੇ ਚੱਲਣ ਦਾ ਸੁਨੇਹਾ ਦਿੱਤਾ-  ਐਡਵੋਕੇਟ ਧਾਮੀ
 
ਨਗਰ ਕੀਰਤਨ ਦਾ ਫੁੱਲਾਂ ਦੀਆਂ ਵਰਖਾ ਕਰਕੇ ਵੱਖ ਵੱਖ ਥਾਈਂ ਸਵਾਗਤ 
 
ਕਪੂਰਥਲਾ ,(ਕੌੜਾ)– ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਸੰਬੰਧ ਵਿੱਚ ਅਲੌਕਿਕ ਨਗਰ ਕੀਰਤਨ ਇਤਿਹਾਸਿਕ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਤੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ। ਇਸ ਮੌਕੇ ਉਚੇਚੇ ਤੌਰ ਤੇ ਪੁੱਜੇ ਐਸਜੀਪੀਸੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੀਆਂ ਵਧਾਈਆਂ ਦਿੰਦੇ ਹੋਏ ਕਿਹਾ ਕਿ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਨੇ ਸਾਨੂੰ ਹੱਕ ਤੇ ਸੱਚ ਦੇ ਮਾਰਗ ਤੇ ਚੱਲਣ ਦਾ ਸੁਨੇਹਾ ਦਿੱਤਾ।
    
ਨਗਰ ਕੀਰਤਨ ਵਿੱਚ ਗੱਤਕਾ ਪਾਰਟੀਆਂ ਆਪਣੀ ਕਲਾ ਦੇ ਜੌਹਰ ਵਿਖਾ ਰਹੀਆਂ ਸਨ। ਰੋਟਰੀ ਚੌਕ ਵਿਖੇ ਪੁਲਿਸ ਦੀ ਟੁਕੜੀ ਵੱਲੋ ਪਾਲਕੀ ਸਾਹਿਬ ਨੂੰ ਸਲਾਮੀ ਦਿੱਤੀ ਗਈ। ਨਗਰ ਕੀਰਤਨ ਦਾ ਵੱਖ ਵੱਖ ਥਾਵਾਂ ਤੇ ਫੁੱਲਾਂ ਦੀ ਵਰਖਾ ਕਰਕੇ ਸੁਆਗਤ ਕੀਤਾ ਗਿਆ ਅਤੇ ਵੱਖ-ਵੱਖ ਪ੍ਰਕਾਰ ਦੇ ਅਤੁੱਟ ਵਰਤਾਏ ਗਏ। ਨਗਰ ਕੀਰਤਨ ਵਿਚ ਧਾਰਮਿਕ ਜਥੇਬੰਦੀਆਂ ਅਤੇ ਸੁਸਾਇਟੀਆਂ ਵੱਲੋ ਗੁਰਬਾਣੀ ਕੀਰਤਨ ਕੀਤਾ ਜਾ ਰਿਹਾ ਸੀ। ਵਿਸ਼ੇਸ਼ ਪੰਜਾਬੀ ਬੈਂਡ ਧਾਰਮਿਕ ਧੁਨਾਂ ਬਿਖੇਰ ਰਿਹਾ ਸੀ। ਇਸ ਮੌਕੇ ਇਲਾਕੇ ਦੀਆਂ ਸਭਾ ਸੁਸਾਇਟੀਆਂ ਵਲੋਂ ਪੂਰਨ ਸਹਿਯੋਗ ਦਿੱਤਾ ਜਾ ਰਿਹਾ ਸੀ। ਨਗਰ ਕੀਰਤਨ ਵਿੱਚ ਸ਼ਾਮਿਲ ਐਸਜੀਪੀਸੀ ਮੈਂਬਰ ਜਥੇਦਾਰ ਸਰਵਣ ਸਿੰਘ ਕੁਲਾਰ ਜ਼ਿਲ੍ਹਾ ਪ੍ਰਧਾਨ ਅਕਾਲੀ ਦਲ, ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ, ਬੀਬੀ ਗੁਰਪ੍ਰੀਤ ਕੌਰ ਰੂਹੀ ਤੇ ਜਥੇਦਾਰ ਬਲਦੇਵ ਸਿੰਘ ਕਲਿਆਣ, ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ, ਸਾਬਕਾ ਮੈਂਬਰ ਬੀਬੀ ਭਜਨ ਕੌਰ ਡੋਗਰਾਂਵਾਲ, ਇੰਜ: ਸਵਰਨ ਸਿੰਘ ਮੈਂਬਰ ਪੀ ਏ ਸੀ ਅਕਾਲੀ ਦਲ, ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ, ਆਪ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ, ਡਿਪਟੀ ਕਮਿਸ਼ਨਰ ਕੈਪਟਨ ਕਰਨੈਲ ਸਿੰਘ, ਐੱਸ ਡੀ ਐਮ ਜਸਪ੍ਰੀਤ ਸਿੰਘ ਆਦਿ ਨੇ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਵਿਆਹ ਪੁਰਬ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸਜੀਪੀਸੀ ਦੇ ਮੁੱਖ ਸਕੱਤਰ ਪ੍ਰਤਾਪ ਸਿੰਘ, ਸਾਬਕਾ ਸਕੱਤਰ ਮਹਿੰਦਰ ਸਿੰਘ ਆਹਲੀ, ਸੰਤ ਜਗਜੀਤ ਸਿੰਘ ਹਰਖੋਵਾਲ, ਬਾਬਾ ਹਰਜੀਤ ਸਿੰਘ ਮੁਖ ਸੇਵਾਦਾਰ ਦਮਦਮਾ ਸਾਹਿਬ ਠੱਠਾ, ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਐਡੀਸ਼ਨਲ ਮੈਨੇਜਰ ਭਾਈ ਚੰਚਲ ਸਿੰਘ, ਗੁਰਦੁਆਰਾ ਬੇਬੇ ਨਾਨਕੀ ਦੇ ਮੈਨੇਜਰ ਗੁਰਦਿਆਲ ਸਿੰਘ ਯੂਕੇ, ਮੀਤ ਮੈਨੇਜਰ ਜਸਵੰਤ ਸਿੰਘ ਨੰਢਾ, ਜਥੇਦਾਰ ਪਰਮਿੰਦਰ ਸਿੰਘ ਖਾਲਸਾ, ਸੰਤੋਖ ਸਿੰਘ ਪ੍ਰਧਾਨ ਗੁਰੂ ਨਾਨਕ ਸੇਵਕ ਜੱਥਾ ਬਾਹਰਾ, ਬਾਬਾ ਜਸਪਾਲ ਸਿੰਘ ਨੀਲਾ, ਮਾਸਟਰ ਜੋਗਿੰਦਰ ਸਿੰਘ ਅਚਲੀ ਗੇਟ, ਐਡਵੋਕੇਟ ਰਜਿੰਦਰ ਸਿੰਘ, ਰਜਿੰਦਰ ਸਿੰਘ ਮੀਤ ਪ੍ਰਧਾਨ, ਅਰਸ਼ਪ੍ਰੀਤ ਸਿੰਘ ਸਾਹਿਬ, ਬਿੱਲਾ ਸ਼ਾਹ, ਤਹਿਸੀਲਦਾਰ ਵਿਸ਼ਾਲ ਕੁਮਾਰ, ਡੀ ਐਸ ਪੀ ਬਬਨਦੀਪ ਸਿੰਘ,ਐਸ ਐਚ ਓ ਲਖਵਿੰਦਰ ਸਿੰਘ, ਪੰਚਾਇਤ ਸੰਮਤੀ ਦੇ ਚੇਅਰਮੈਨ ਰਾਜਿੰਦਰ ਸਿੰਘ ਤਕੀਆ, ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਸੁਰਜੀਤ ਸਿੰਘ ਢਿੱਲੋਂ, ਸਾਬਕਾ ਉਪ ਚੇਅਰਮੈਨ ਗੁਰਜੰਟ ਸਿੰਘ ਸੰਧੂ, ਅਕਾਲੀ ਦਲ ਦੇ ਅਬਜ਼ਰਵਰ ਕੁਲਦੀਪ ਸਿੰਘ ਬੂਲੇ, ਅਮਰਜੀਤ ਸਿੰਘ ਖਿੰਡਾ ਲੋਧੀਵਾਲ, ਸਾਬਕਾ ਸਰਪੰਚ ਕਾਰਜ ਸਿੰਘ ਤਕੀਆ, ਸਾਬਕਾ ਚੇਅਰਮੈਨ ਤੇਜਵੰਤ ਸਿੰਘ, ਨਗਰ ਕੌਂਸਲ ਦੇ ਪ੍ਰਧਾਨ ਦੀਪਕ ਧੀਰ ਰਾਜੂ, ਮੀਤ ਪ੍ਰਧਾਨ ਨਵਨੀਤ ਸਿੰਘ ਚੀਮਾ, ਮੈਨੇਜਰ ਜਰਨੈਲ ਸਿੰਘ ਬੂਲੇ, ਹੈਡ ਗ੍ਰੰਥੀ ਭਾਈ ਹਰਜਿੰਦਰ ਸਿੰਘ, ਨੰਬਰਦਾਰ ਸਤਨਾਮ ਸਿੰਘ ਗਿੱਲ, ਐਮ ਡੀ ਦਿਲਬਾਗ ਸਿੰਘ ਗਿੱਲ, ਜਥੇਦਾਰ ਰਣਜੀਤ ਸਿੰਘ, ਜੱਥੇਦਾਰ ਗੁਰਦਿਆਲ ਸਿੰਘ ਖਾਲਸਾ, ਜਗਪਾਲ ਸਿੰਘ ਚੀਮਾ ਸਾਬਕਾ ਮੀਤ ਪ੍ਰਧਾਨ ਨਗਰ ਕੌਂਸਲ, ਸਰਪੰਚ ਸੰਤੋਖ ਸਿੰਘ ਬੱਗਾ, ਯੂਥ ਕਾਂਗਰਸ ਦੇ ਪ੍ਰਧਾਨ ਗੋਲਡੀ ਧੰਜੂ, ਆਪ ਆਗੂ ਨਰਿੰਦਰ ਸਿੰਘ ਖਿੰਡਾ, ਗੁਰਚਰਨ ਸਿੰਘ ਬਿੱਟੂ, ਪਰਵਿੰਦਰ ਸਿੰਘ ਸੋਨੂੰ, ਮਨਜੀਤ ਸਿੰਘ ਜੈਨਪੁਰ, ਪੀਏ ਲਵਪ੍ਰੀਤ ਸਿੰਘ, ਸ਼ਹੀਦੀ ਪ੍ਰਧਾਨ ਆਕਾਸ਼ਦੀਪ ਸਿੰਘ, ਸਾਬਕਾ ਕੌਸਲਰ ਰਾਜਾ ਗੁਰਪ੍ਰੀਤ ਸਿੰਘ, ਬੀਬੀ ਬਲਜੀਤ ਕੌਰ ਕਮਾਲਪੁਰ, ਸੁਖਵਿੰਦਰ ਸਿੰਘ ਬੱਗਾ, ਡਾ. ਜਸਵੰਤ ਸਿੰਘ ਹਰਨਾਮਪੂਰ, ਕੁਲਬੀਰ ਸਿੰਘ ਆਹਲੀ, ਗੁਰਦੁਆਰਾ ਸ੍ਰੀ ਬੇਰ ਸਾਹਿਬ ਦਾ ਸਮੂਹ ਸਟਾਫ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜਰ ਸਨ। 
 
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
 
Previous articleਦਰਗਾਹ ਸ਼ਰੀਫ ਸਖੀ ਸਰਵਰ ਪੀਰ ਲੱਖ ਦਾਤਾ ਜੀ ਗੋਰਾਇਆ “6ਵਾਂ ਅੰਤਰ-ਰਾਸ਼ਟਰੀ ਸ਼ਾਂਤੀ ਦਿਵਸ” ਮਨਾਇਆ 
Next article ਵਿਸ਼ਵ ਪੰਜਾਬੀ ਸਭਾ ਕੈਨੇਡਾ  ਦੇ ਚੇਅਰਮੈਨ ਡਾ   ਦਲਬੀਰ ਸਿੰਘ ਕਥੂਰੀਆ ਜੀ ( ਮਾਂ ਬੋਲੀ ਪੰਜਾਬੀ ਜਾਗਰੂਕਤਾ ਬੱਸ ਰੈਲੀ ) ਦੀ ਰਹਿਨੁਮਾਈ ਕਰਨ ਲਈ ਅੱਜ ਕੈਨੇਡਾ ਤੋਂ ਭਾਰਤ ਲਈ ਰਵਾਨਾ ਹੋ ਗਏ ਹਨ