ਫਿਲੌਰ/ਅੱਪਰਾ (ਸਮਾਜ ਵੀਕਲੀ) (ਦੀਪਾ)-ਇਲਾਕੇ ਦੇ ਵੱਖ ਵੱਖ ਪਿੰਡਾਂ ‘ਚ ਧੰਨ ਧੰਨ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮੂਹ ਪ੍ਰਬੰਧਕ ਕਮੇਟੀਆਂ ਤੇ ਸ੍ਰੀ ਗੁਰੂ ਰਵਿਦਾਸ ਸਭਾਵਾਂ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਨਗਰ ਕੀਰਤਨ ਤੇ ਸਮਾਗਮ ਮਿਤੀ 12, 13 ਤੇ 14 ਫਰਵਰੀ ਦਿਨ ਬੁੱਧਵਾਰ, ਵੀਰਵਾਰ ਤੇ ਸ਼ੁੱਕਰਵਾਰ ਨੂੰ ਪੂਰਨ ਸ਼ਰਧਾ ਤੇ ਉਤਸ਼ਾਹ ਨਾਲ ਸਜਾਏ ਜਾ ਰਹੇ ਹਨ | ਇਸ ਸੰਬੰਧ ‘ਚ ਜਾਣਕਾਰੀ ਦਿੰਦਿਆਂ ਸਮੂਹ ਅਹੁਦੇਦਾਰਾਂ ਨੇ ਦੱਸਿਆ ਕਿ ਕਰੀਬੀ ਪਿੰਡ ਛੋਕਰਾਂ ਵਿਖੇ ਸਥਿਤ ਮੁਹੱਲਾ ਬਾਗ ਵਾਲਾ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਮਿਤੀ 12 ਫਰਵਰੀ ਦਿਨ ਬੁੱਧਵਾਰ ਨੂੰ ਪਾਏ ਜਾਣਗੇ, ਉਪਰੰਤ ਆਏ ਹੋਏ ਰਾਗੀ ਧੰਨ ਧੰਨ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਬਾਰੇ ਜਾਣਕਾਰੀ ਦੇਣਗੇ | ਇਸੇ ਤਰਾਂ ਸ੍ਰੀ ਗੁਰੂ ਰਵਿਦਾਸ ਗੁਰੂਦੁਆਰਾ ਮੁਹੱਲਾ ਟਿੱਬੇ ਵਾਲਾ ਅੱਪਰਾ ਵਿਖੇ ਵੀ ਮਿਤੀ 12 ਫਰਵਰੀ ਦਿਨ ਬੁੱਧਵਾਰ ਨੂੰ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ | ਇਸੇ ਦਿਨ ਭਾਈ ਗੁਰਮੁੱਖ ਸਿੰਘ ਤੂਰਾਂ ਵਾਲੇ ਕੀਰਤਨ ਕਰਨਗੇ, ਉਪਰੰਤ ਗਾਇਕ ਸੋਨੂੰ ਕਲੇਰ, ਕਮਲ ਕਟਾਣੀਆਂ ਤੇ ਰਣਜੀਤ ਰਾਣਾ ਆਪਣਾ ਪ੍ਰੋਗਰਾਮ ਪੇਸ਼ ਕਰਨਗੇ | ਕਰੀਬੀ ਪਿੰਡ ਚੱਕ ਸਾਹਬੂ ਵਿਖੇ ਸਥਿਤ ਸ੍ਰੀ ਗੁਰੂ ਰਵਿਦਾਸ ਗੁਰੂੂਦੁਆਰਾ ਚੱਕ ਸਾਹਬੂ ਤੋਂ ਵੀ ਨਗਰ ਕੀਰਤਨ ਮਿਤੀ 12 ਫਰਵਰੀ ਨੂੰ ਸਜਾਇਆ ਜਾਵੇਗਾ ਤੇ 13 ਫਰਵਰੀ ਨੂੰ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ | ਅੱਪਰਾ ਦੇ ਸਮਾਰੜੀ ਚੌਕ ‘ਚ ਸਥਿਤ ਡੇਰਾ ਸੰਤ ਟਹਿਲ ਦਾਸ ਤੋਂ ਵੀ ਮਿਤੀ 14 ਫਰਵਰੀ ਨੂੰ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਜਾਵੇਗਾ ਤੇ 15 ਫਰਵਰੀ ਨੂੰ ਆਰੰਭ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਜਾਣਗੇ | 15 ਫਰਵਰੀ ਨੂੰ ਹੀ ਬਲਰਾਜ ਬਿਲਗਾ ਆਪਣਾ ਪ੍ਰੋਗਰਾਮ ਪੇਸ਼ ਕਰਨਗੇ |
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj