ਭੀਖੀ (ਸਮਾਜ ਵੀਕਲੀ) ( ਕਮਲ ਜਿੰਦਲ ) ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਈਆਂ ਜਾ ਰਹੀਆਂ ਜ਼ਿਲ੍ਹਾ ਪੱਧਰੀ ਖੇਡਾਂ ਵਿਚੋਂ ਸਿਲਵਰ ਵਾਟਿਕਾ ਪਬਲਿਕ ਸਕੂਲ ਸਮਾਉ ਦੇ ਅੰਡਰ 17 ਮੁੱਕੇਬਾਜੀ ਵਿਚੋਂ ਗਿਆਰਵੀਂ ਜਮਾਤ ਦੇ ਵਿਦਿਆਰਥੀ ਨਵਜੋਤ ਸਿੰਘ ਨੇ ਖਾਲਸਾ ਹਾਈ ਸਕੂਲ ਮਾਨਸਾ ਵਿਖੇ ਹੋਏ ਮੁਕਾਬਲੇ ਵਿਚ ਪਹਿਲਾ ਸਥਾਨ ਕੀਤਾ ਅਤੇ ਅੰਡਰ 14 ਲੜਕਿਆਂ ਦੀ ਟੀਮ ਨੇ ਰੱਸਾ ਕਸੀ ਨਹਿਰੂ ਸਟੇਡੀਅਮ ਮਾਨਸਾ ਵਿੱਚ ਹੋਏ ਮੁਕਾਬਲੇ ਵਿਚੋਂ ਦੂਜਾ ਸਥਾਨ ਹਾਸਿਲ ਕੀਤਾ। ਇਸ ਮੌਕੇ ਸਕੂਲ ਦੇ ਚੇਅਰਮੈਨ ਸ਼੍ਰੀ ਜੀਵੇਸ਼ ਸਿੰਗਲਾ ਜੀ ਨੇ ਬੱਚਿਆਂ ਨੂੰ ਵਧਾਈ ਦਿੱਤੀ ਅਤੇ ਉਹਨਾਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਆ। ਉਹਨਾਂ ਦੱਸਿਆ ਕਿ ਇਹਨਾਂ ਬੱਚਿਆਂ ਨੇ ਆਪਣੇ ਹੁਨਰ ਨਾਲ ਸਟੇਟ ਪੱਧਰੀ ਖੇਡਾਂ ਵਿੱਚ ਆਪਣਾ ਸਥਾਨ ਬਣਾ ਲਿਆ ਹੈ।ਸਕੂਲ ਦੇ ਪ੍ਰਿੰਸੀਪਲ ਮੈਡਮ ਨੇ ਬੱਚਿਆਂ ਦੀ ਹੌਸਲਾ ਅਫਜਾਈ ਕੀਤੀ। ਇਸ ਮੌਕੇ ਸਕੂਲ ਦਾ ਸਮੂਹ ਸਟਾਫ ਹਾਜ਼ਰ ਰਿਹਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



