ਏਕਮ ਪਬਲਿਕ ਸਕੂਲ ਮਹਿਤਪੁਰ ਵਿੱਚ ਸਾਹਿਬਜਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਕੀਰਤਨ ਅਤੇ ਦਸਤਾਰ ਮੁਕਾਬਲੇ ਕਰਵਾਏ ਗਏ ।

ਨਕੋਦਰ ਮਹਿਤਪੁਰ (ਹਰਜਿੰਦਰ ਪਾਲ ਛਾਬੜਾ) –ਅੱਜ ਏਕਮ ਪਬਲਿਕ ਸਕੂਲ ਮਹਿਤਪੁਰ ਵਿੱਚ ਸਾਹਿਬਜਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਕੀਰਤਨ ਕਰਵਾਇਆ ਗਿਆ ਜਿਸਨੂੰ ਵਿਦਿਆਰਥੀਆਂ ਵਲੋਂ ਬਹੁਤ ਹੀ ਸ਼ਰਧਾ ਭਾਵ ਨਾਲ ਸਰਵਨ ਕੀਤਾ ਗਿਆ। ਇਸਦੇ ਨਾਲ ਹੀ ਪੰਜਵੀਂ ਜਮਾਤ ਤੋਂ ਬਾਰਵੀਂ ਤੱਕ ਦੇ ਵਿਦਿਆਰਥੀਆਂ ਦਰਮਿਆਨ ਦਸਤਾਰ ਮੁਕਾਬਲੇ ਕਰਵਾਏ ਗਏ। ਇਹ ਜਾਣਕਾਰੀ ਸਕੂਲ ਡਾਇਰੈਕਟਰ ਸਰਦਾਰ ਨਿਰਮਲ ਸਿੰਘ ਅਤੇ ਪ੍ਰਿੰਸੀਪਲ ਸ਼੍ਰੀਮਤੀ ਅਮਨਦੀਪ ਕੌਰ ਵਲੋਂ ਸਾਂਝੇ ਤੌਰ ਤੇ ਦਿੱਤੀ ਗਈ।
ਉਨ੍ਹਾਂ ਦੱਸਿਆ ਕਿ ਕੀਰਤਨ ਤੋਂ ਬਾਅਦ ਗਰੰਥੀ ਸਿੰਘ ਵਲੋਂ ਕਥਾ ਕੀਤੀ ਗਈ। ਇਸੇ ਦੌਰਾਨ ਸਕੂਲ ਅਧਿਆਪਕਾ ਮੈਡਮ ਕਮਲਪ੍ਰੀਤ ਕੌਰ ਵਲੌਂ ਸਾਹਿਬਜਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਕਵਿਤਾ ਗਾਇਨ ਕੀਤੀ ਗਈ। ਇਸ ਮੌਕੇ ਹੋਏ ਦਸਤਾਰ ਮੁਕਾਬਲੇ ਦੋ ਗਰੁੱਪਾਂ ਵਿੱਚ ਕਰਵਾਏ ਗਏ। ਪਹਿਲੇ ਗਰੁੱਪ ਵਿੱਚ ਪੰਜਵੀਂ ਤੋਂ ਅੱਠਵੀਂ ਤੱਕ ਦੇ ਲੜਕਿਆਂ ਵਲੋਂ ਭਾਗ ਲਿਆ ਗਿਆ ਜਦਕਿ ਦੂਸਰੇ ਗਰੁੱਪ ਵਿੱਚ ਨੌਵੀਂ ਤੋਂ ਬਾਰਵੀਂ ਤੱਕ ਦੇ ਲੜਕੇ ਸਨ। ਸਕੂਲ ਪ੍ਰਿੰਸੀਪਲ ਸ਼੍ਰੀਮਤੀ ਅਮਨਦੀਪ ਕੌਰ ਨੇ ਦੱਸਿਆ ਕਿ ਇਹਨਾਂ ਦਸਤਾਰ ਮੁਕਾਬਲਿਆਂ ਵਿੱਚ ਲਗਭਗ 85 ਵਿਦਿਆਰਥੀਆਂ ਨੇ ਭਾਗ ਲਿਆ।ਇਸ ਮੌਕੇ  ਜੱਜ ਦੀ ਭੂਮਿਕਾ ਸਰਦਾਰ ਰਣਜੋਤ ਸਿੰਘ, ਪਰਮਿੰਦਰ ਸਿੰਘ ਅਤੇ ਚੰਦਨ ਸਿੰਘ ਹੁਰਾਂ ਵਲੋਂ ਨਿਭਾਈ ਗਈ। ਪਹਿਲੀ,ਦੂੂਜੀ ਅਤੇ ਤੀਜੀ ਪੁਜੀਸ਼ਨ ਲੈਣ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।ਅਖੀਰ ਵਿੱਚ ਸਰਬੱਤ ਦੇ ਭਲੇ ਲਈ ਅਰਦਾਸ ਕਰਨ ਉਪਰੰਤ ਗਈ ਸਭ ਨੂੰ ਦੇਗ ਵਰਤਾਈ ਗਈ। ਇਸ ਮੌਕੇ ਸਕੂਲ ਮੈਨੇਜਮੈਂਟ ਤੋਂ ਸਰਦਾਰ ਸੁਰਿੰਦਰ ਸਿੰਘ,ਸਰਦਾਰ ਦਲਜੀਤ ਸਿੰਘ ,ਵਾਈਸ ਪ੍ਰਿੰਸੀਪਲ ਸਮੀਕਸ਼ਾ ਸ਼ਰਮਾਂ ਅਤੇ ਸਮੂਹ ਸਟਾਫ਼ ਹਾਜਿਰ ਸੀ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਚਾਰ ਸਾਹਿਬਜਾਦਿਆਂ ਸ਼ਹੀਦੀ ਦਿਵਸ ਨੂੰ ਸਮਰਪਿਤ  ਵੱਲੋਂ  ਵਿਸ਼ੇਸ਼ ਮੁਕਾਬਲੇ ਆਯੋਜਿਤ 
Next articleਕਵਿਤਾ- ਕਦੇ ਕਦੇ ਉਹ