ਇੰਗਲੈਂਡ ਚ ਵੱਸਦੇ ਪਿੰਡ ਪਲਾਹੀ ਅਤੇ ਇਲਾਕੇ ਦੀਆਂ ਸੰਗਤਾਂ ਨੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ 429ਵਾ ਪ੍ਰਕਾਸ਼ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ

ਧਾਰਮਿਕ ਸਮਾਗਮ ਚ ਹਾਜ਼ਿਰ ਹੋਈਆ ਪਿੰਡ ਪਲਾਹੀ ਅਤੇ ਇਲਾਕੇ ਦੀਆਂ ਸੰਗਤਾਂ। ਤਸਵੀਰਾਂ:- ਸੁਖਜਿੰਦਰ ਸਿੰਘ ਢੱਡੇ

ਲੈਸਟਰ (ਇੰਗਲੈਂਡ),(ਸਮਾਜ ਵੀਕਲੀ) (ਸੁਖਜਿੰਦਰ ਸਿੰਘ ਢੱਡੇ)-ਇੰਗਲੈਂਡ ਚ ਰਹਿ ਰਹੀ ਪਲਾਹੀ ਪਿੰਡ ਅਤੇ ਇਲਾਕੇ ਦੀ ਸੰਗਤ ਵੱਲੋਂ ਛੇਵੀਂ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ 429ਵਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਗੁਰੂ ਨਾਨਕ ਗੁਰਦੁਆਰਾ ਸਾਹਿਬ ਸਾਊਥ ਬਰਮਿੰਘਮ ਵਿਖੇ ਮਨਾਇਆ ਗਿਆ ।ਇਸ ਮੌਕੇ ਤੇ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਵਿਸ਼ਾਲ ਰਾਗੀ ਢਾਡੀ ਅਤੇ ਕਵੀਸ਼ਰੀ ਦਰਬਾਰ ਸਜਾਇਆ ਗਿਆ।ਇਸ ਮੌਕੇ ਤੇ ਢਾਡੀ ਨਿਸ਼ਾਨ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਛੇਵੇਂ ਗੁਰੂ ਸਾਹਿਬ ਜੀ ਦੇ ਇਤਿਹਾਸ ਤੋਂ ਜਾਣੂ ਕਰਵਾਇਆ।ਇਸ ਮੌਕੇ ਤੇ ਇੰਗਲੈਂਡ ਦੇ ਵੱਖ ਵੱਖ ਸ਼ਹਿਰਾਂ ਚ ਵੱਸਦੀਆਂ ਪਲਾਹੀ ਪਿੰਡ ਅਤੇ ਇਲਾਕੇ ਦੀਆਂ ਸੰਗਤਾਂ ਨੇ ਵੱਡੀ ਗਿਣਤੀ ਚ ਸ਼ਿਰਕਤ ਕੀਤੀ। ਇਸ ਮੌਕੇ ਤੇ ਤਿੰਨੇ ਦਿਨ ਨਿਰਮਲ ਸਿੰਘ ਸੱਲ ਅਤੇ ਤਾਰਾ ਸਿੰਘ ਸੱਲ ਦੇ ਪਰਿਵਾਰ ਨੇ ਲੰਗਰ ਦੀ ਸੇਵਾ ਸਮੇਤ ਹੋਰ ਸੇਵਾਵਾਂ ਨਿਭਾਈਆਂ ।ਇਸ ਸਬੰਧੀ ਜਾਣਕਾਰੀ ਦਿੰਦਿਆਂ ਮੰਗਤ ਸਿੰਘ ਪਲਾਹੀ ਨੇ ਦੱਸਿਆ ਕਿ ਪਲਾਹੀ ਪਿੰਡ ਦੀ ਸਿੱਖ ਇਤਿਹਾਸ ਚ ਬਹੁਤ ਮਹੱਤਤਾ ਹੈ, ਅਤੇ ਧਾਰਮਿਕ ਪੱਖੋਂ ਵੀ ਪਿੰਡ ਪਲਾਹੀ  ਪੰਜਾਬ ਚ ਭਰ ਚ ਜਾਣਿਆ ਜਾਂਦਾ ਹੈ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਸਾਉਣ
Next articleਵਿਚਾਰਾ ਮਜਨੂੰ