
ਲੈਸਟਰ (ਇੰਗਲੈਂਡ),(ਸਮਾਜ ਵੀਕਲੀ) (ਸੁਖਜਿੰਦਰ ਸਿੰਘ ਢੱਡੇ)-ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਇੰਗਲੈਂਡ ਦੇ ਵੱਖ ਵੱਖ ਸ਼ਹਿਰਾਂ ਦੇ ਗੁਰੂ ਘਰਾਂ ਵਿੱਚ ਵੱਡੇ ਪੱਧਰ ਤੇ ਮਨਾਇਆ ਗਿਆ।ਇਸ ਸਬੰਧ ਚ ਇੰਗਲੈਂਡ ਦੇ ਸ਼ਹਿਰ ਲੈਸਟਰ ਦੇ ਗੁਰਦੁਆਰਾ ਸ੍ਰੀ ਗੁਰੂ ਤੇਗਬਹਾਦਰ ਸਾਹਿਬ ਵਿਖੇ ਸੰਗਤਾਂ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਰੈਣ ਸਬਾਈ ਕੀਰਤਨ ਕੀਤਾ ਗਿਆ। ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸਬੰਧ ਵਿੱਚ ਵੱਲੋਂ ਹੱਥੀਂ ਮਿਠਿਆਈਆਂ ਬਣਾਉਣ ਦੀ ਸੇਵਾ ਨਿਭਾਈ ਗਈ।ਇਸੇ ਤਰ੍ਹਾਂ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਵਿਸ਼ਾਲ ਰਾਗੀ ਢਾਡੀ ਅਤੇ ਕਵੀਸ਼ਰੀ ਦਰਬਾਰ ਸਜਾਇਆ ਗਿਆ। ਜਿਸ ਵਿੱਚ ਪੰਥ ਦੇ ਮਹਾਨ ਕੀਰਤਨੀ, ਢਾਡੀ ਅਤੇ ਕਵੀਸ਼ਰੀ ਜਥਿਆਂ ਨੇ ਬਾਬਾ ਦੀਪ ਸਿੰਘ ਜੀ ਦੇ ਜੀਵਨ ਤੇ ਚਾਨਣਾ ਪਾਉਂਦਿਆਂ ਗੁਰੂ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ।ਇਸ ਮੌਕੇ ਤੇ ਤਿੰਨੇ ਦਿਨ ਵੱਖ ਵੱਖ ਪ੍ਰਕਾਰ ਦੀਆਂ ਮਠਿਆਈਆਂ ਅਤੇ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ। ਇਨ੍ਹਾਂ ਧਾਰਮਿਕ ਸਮਾਗਮਾਂ ਚ ਵੱਡੀ ਗਿਣਤੀ ਚ ਸੰਗਤਾਂ ਵੱਲੋਂ ਸ਼ਿਰਕਤ ਕੀਤੀ ਗਈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj