ਸ਼੍ਰੀ ਅਨੰਦਪੁਰ ਸਾਹਿਬ (ਸਮਾਜ ਵੀਕਲੀ): ਸਰਕਾਰੀ ਸਕੂਲਾਂ ਵਿੱਚ ਪ੍ਰਾਇਮਰੀ ਪੱਧਰ ਦੇ ਸਲਾਨਾ ਪੇਪਰ ਤਾਂ ਭਾਵੇਂ ਖਤਮ ਹੋ ਚੁੱਕੇ ਹਨ , ਪ੍ਰੰਤੂ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਗੰਭੀਰਪੁਰ ਲੋਅਰ , ਸੈਂਟਰ ਢੇਰ , ਸਿੱਖਿਆ ਬਲਾਕ ਸ੍ਰੀ ਅਨੰਦਪੁਰ ਸਾਹਿਬ , ਜ਼ਿਲ੍ਹਾ ਰੂਪਨਗਰ ( ਪੰਜਾਬ ) ਵਿਖੇ ਮਿਹਨਤੀ ਤੇ ਸਮਰਪਿਤ ਸਕੂਲ ਅਧਿਆਪਕਾਂ ਦੇ ਉਪਰਾਲੇ ਸਦਕਾ ਸਕੂਲ ਦੇ ਪਹਿਲੀ ਤੋਂ ਚੌਥੀ ਜਮਾਤ ਦੇ ਵਿਦਿਆਰਥੀਆਂ ਦੇ ” ਸਧਾਰਨ ਗਿਆਨ ” ਦੇ ਪੇਪਰ ਵੱਖਰੇ ਤੌਰ ‘ਤੇ ਲੈ ਗਏ। ਇਹ ਪੇਪਰ ਰੋਜ਼ਾਨਾ ਸਲਾਇਡਾਂ ਨਾਲ ਸੰਬੰਧਿਤ ਸਨ।
ਸਕੂਲ ਅਧਿਆਪਕਾਂ ਨੇ ਦੱਸਿਆ ਕਿ ਇਸ ਤਰ੍ਹਾਂ ਦੇ ਮੁਲਾਂਕਣ ਨਾਲ ਵਿਦਿਆਰਥੀਆਂ ਵਿੱਚ ਗਿਆਨ ਦਾ ਵਾਧਾ ਹੁੰਦਾ ਹੈ , ਬੱਚਿਆਂ ਵਿੱਚ ਮੁਕਾਬਲੇ ਦੀ ਭਾਵਨਾ ਪੈਦਾ ਹੁੰਦੀ ਹੈ ਅਤੇ ਬੱਚੇ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਸਮੇਂ ਦੇ ਹਾਣੀ ਵੀ ਬਣਦੇ ਹਨ। ਇਸ ਤੋਂ ਇਲਾਵਾ ਅੇੈਲ.ਕੇ.ਜੀ. ਤੇ ਯੂ.ਕੇ.ਜੀ. ਦੇ ਵਿਦਿਆਰਥੀਆਂ ਦੇ ਮਾਪਿਆਂ ਦੀ ਮੰਗ ਨੂੰ ਧਿਆਨ ਵਿੱਚ ਰੱਖਦੇ ਹੋਏ ਇਨ੍ਹਾਂ ਪਿਆਰੇ ਵਿਦਿਆਰਥੀਆਂ ਦੇ ਵੀ ਇਨ੍ਹਾਂ ਦੇ ਪੱਧਰ ਅਨੁਸਾਰ ਮੌਖਿਕ ਤੇ ਲਿਖਤੀ ਪੇਪਰ ਵੀ ਲਏ ਗਏ। ਦੱਸਣਯੋਗ ਹੈ ਕਿ ਇਸ ਸਕੂਲ ਦੇ ਵਿਦਿਆਰਥੀ ਹਰ ਤਰ੍ਹਾਂ ਦੇ ਮੁਕਾਬਲੇ , ਖੇਡਾਂ , ਸਾਹਿਤ ਆਦਿ ਦੇ ਖੇਤਰ ਵਿੱਚ ਵੀ ਵੱਧ – ਚੜ੍ਹ ਕੇ ਹਿੱਸਾ ਲੈਂਦੇ ਆ ਰਹੇ ਹਨ। ਇਸ ਮੌਕੇ ਸਕੂਲ ਮੁਖੀ ਅਮਨਪ੍ਰੀਤ ਕੌਰ , ਸਟੇਟ ਐਵਾਰਡੀ ਪਰਮਜੀਤ ਕੁਮਾਰ , ਸਟੇਟ ਅੇੈਵਾਰਡੀ ਮਾਸਟਰ ਸੰਜੀਵ ਧਰਮਾਣੀ ਆਦਿ ਹਾਜ਼ਰ ਸਨ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly