ਮੋਰਿੰਡਾ (ਸਮਾਜ ਵੀਕਲੀ) (ਸੁਖਵਿੰਦਰ ਸਿੰਘ ਹੈਪੀ)-ਉੱਘੇ ਸਮਾਜ ਸੇਵੀ ਸ. ਮਨਦੀਪ ਸਿੰਘ ਬਾਜਵਾ ਅਤੇ ਉਨ੍ਹਾਂ ਦੀ ਸਮਰਪਿਤ ਟੀਮ ਵੱਲੋਂ ਅੱਜ ਸਰਕਾਰੀ ਮਿਡਲ ਸਕੂਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਅਮਰਾਲੀ ਵਿੱਚ ਪੜ੍ਹ ਰਹੇ 70 ਲੋੜਵੰਦ ਵਿਦਿਆਰਥੀਆਂ ਨੂੰ ਸਟੇਸ਼ਨਰੀ ਦੇ ਕਿੱਟਾਂ ਵੰਡੀਆਂ ਗਈਆਂ। ਹਰ ਕਿੱਟ ਵਿੱਚ ਕਾਪੀਆਂ, ਪੈੱਨ, ਪੈਂਸਿਲ, ਰਬੜ, ਸ਼ਾਰਪਨਰ, ਜੁਮੈਟਰੀ ਬਾਕਸ ਅਤੇ ਸਕੈੱਚ ਪੈੱਨ ਸਮੇਤ ਜ਼ਰੂਰੀ ਸਮਾਨ ਸ਼ਾਮਲ ਸੀ। ਇਸ ਨੇਕ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਪਿੰਡ ਦੇ ਮੋਹਤਬਰਾਂ ਅਤੇ ਨਗਰ ਨਿਵਾਸੀਆਂ ਨੇ ਸਮੁੱਚੀ ਟੀਮ ਨੂੰ ਸਿਰੋਪਾਓ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਸਮਾਗਮ ਦੀ ਪ੍ਰਧਾਨਗੀ ਬਲਾਕ ਸੰਮਤੀ ਮੋਰਿੰਡਾ ਦੀ ਚੇਅਰਪਰਸਨ ਸ. ਹਰਵਿੰਦਰ ਕੌਰ ਸੰਧੂ ਨੇ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਸ. ਮਨਦੀਪ ਸਿੰਘ ਬਾਜਵਾ ਨੇ ਕਿਹਾ, “ਸਿੱਖਿਆ ਹੀ ਸਭ ਤੋਂ ਵੱਡਾ ਦਾਨ ਹੈ। ਸਾਡੀ ਕੋਸ਼ਿਸ਼ ਹੈ ਕਿ ਕੋਈ ਵੀ ਬੱਚਾ ਸਾਧਨਾਂ ਦੀ ਘਾਟ ਕਾਰਨ ਪੜ੍ਹਾਈ ਤੋਂ ਵਾਂਝਾ ਨਾ ਰਹੇ। ਇਹ ਸੇਵਾ ਦਾ ਸਿਲਸਿਲਾ ਭਵਿੱਖ ਵਿੱਚ ਵੀ ਜਾਰੀ ਰਹੇਗਾ।” ਉਨ੍ਹਾਂ ਐਲਾਨ ਕੀਤਾ ਕਿ ਅਗਲੇ ਪੜਾਅ ਵਿੱਚ ਹੋਣਹਾਰ ਪਰ ਲੋੜਵੰਦ ਵਿਦਿਆਰਥੀਆਂ ਲਈ ਵਜ਼ੀਫ਼ੇ ਅਤੇ ਕਿਤਾਬਾਂ ਦਾ ਪ੍ਰਬੰਧ ਵੀ ਕੀਤਾ ਜਾਵੇਗਾ। ਮੁੱਖ ਅਧਿਆਪਕਾ ਸ੍ਰੀਮਤੀ ਅੰਜੂ ਬਾਲਾ ਨੇ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਉਪਰਾਲਿਆਂ ਨਾਲ ਬੱਚਿਆਂ ਦਾ ਮਨੋਬਲ ਵਧਦਾ ਹੈ ਅਤੇ ਉਹ ਹੋਰ ਲਗਨ ਨਾਲ ਪੜ੍ਹਾਈ ਕਰਦੇ ਹਨ। ਚੇਅਰਪਰਸਨ ਹਰਵਿੰਦਰ ਕੌਰ ਸੰਧੂ ਨੇ ਕਿਹਾ ਕਿ ਨੌਜਵਾਨਾਂ ਨੂੰ ਸ. ਬਾਜਵਾ ਦੀ ਟੀਮ ਤੋਂ ਪ੍ਰੇਰਨਾ ਲੈ ਕੇ ਸਮਾਜ ਸੇਵਾ ਵਿੱਚ ਅੱਗੇ ਆਉਣਾ ਚਾਹੀਦਾ ਹੈ। ਸਮਾਗਮ ਵਿੱਚ ਦਰਸਨ ਸਿੰਘ ਮੱਲੀ, ਦਰਸਨ ਸਿੰਘ ਸੰਧੂ, ਅਮਰਜੀਤ ਸਿੰਘ ਲੱਲਾ, ਗੁਰਪ੍ਰੀਤ ਸਿੰਘ, ਜਸਵਿੰਦਰ ਸਿੰਘ ਫੌਜੀ, ਭਜਨ ਸਿੰਘ ਫੌਜੀ, ਗੁਰਨਾਮ ਸਿੰਘ, ਲਖਵੀਰ ਸਿੰਘ ਮੱਲੀ, ਲਖਵੀਰ ਸਿੰਘ ਲੱਖਾ, ਕੁਲਦੀਪ ਸਿੰਘ, ਮੱਲੀ ਅਮਰਾਲੀ, ਸੋਨਾ ਅਮਰਾਲੀ, ਪ੍ਰਧਾਨ ਸੁਖਵਿੰਦਰ ਲਾਲੀ, ਮੋਹਨ ਸਿੰਘ ਸਮੇਤ ਸਕੂਲ ਸਟਾਫ਼ ਵਿੱਚੋਂ ਸਰਬਜੀਤ ਕੌਰ, ਚਰਨਜੀਤ ਕੌਰ, ਬੇਬੀ, ਪ੍ਰਿੰਸ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਤੇ ਵਿਦਿਆਰਥੀਆਂ ਦੇ ਮਾਪੇ ਹਾਜ਼ਰ ਸਨ। ਸਮਾਗਮ ਦੇ ਅੰਤ ਵਿੱਚ ਸਕੂਲ ਪ੍ਰਬੰਧਕਾਂ ਵੱਲੋਂ ਆਏ ਹੋਏ ਸਾਰੇ ਪਤਵੰਤਿਆਂ ਦਾ ਧੰਨਵਾਦ ਕੀਤਾ ਗਿਆ। ਬੱਚਿਆਂ ਦੇ ਚਿਹਰਿਆਂ ‘ਤੇ ਸਟੇਸ਼ਨਰੀ ਮਿਲਣ ਦੀ ਖੁਸ਼ੀ ਸਾਫ਼ ਝਲਕ ਰਹੀ ਸੀ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



