HOME ਵਰਕਰਾਂ ਦੇ ਮਾਣ ਸਨਮਾਨ ਵਿੱਚ ਕੋਈ ਕਮੀ ਨਹੀਂ ਆਉਣ ਦਿਆਂਗਾ :...

ਵਰਕਰਾਂ ਦੇ ਮਾਣ ਸਨਮਾਨ ਵਿੱਚ ਕੋਈ ਕਮੀ ਨਹੀਂ ਆਉਣ ਦਿਆਂਗਾ : ਸੰਜੀਵ ਤਲਵਾੜ

ਫੋਟੋ ਅਜਮੇਰ ਦੀਵਾਨਾ
ਹੁਸ਼ਿਆਰਪੁਰ  (ਸਮਾਜ ਵੀਕਲੀ)   ( ਤਰਸੇਮ ਦੀਵਾਨਾ ) – ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸੰਜੀਵ ਤਲਵਾੜ ਨੇ ਕਿਹਾ  ਕਿ ਪਾਰਟੀ ਵਰਕਰ ਰੀੜ੍ਹ ਦੀ ਹੱਡੀ ਹੁੰਦੇ ਹਨ ਅਤੇ ਉਨ੍ਹਾਂ ਦੇ ਮਾਣ-ਸਨਮਾਨ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਉਨ੍ਹਾਂ ਨੇ ਸਰਕਲ ਜਹਾਨ ਖੇਲਾਂ ਵੱਲੋਂ ਸਰਕਲ ਜਥੇਦਾਰ ਜਗਤਾਰ ਸਿੰਘ ਦੀ ਪ੍ਰਧਾਨਗੀ ਹੇਠ ਰੱਖੇ ਗਏ ਇੱਕ ਵਿਸ਼ੇਸ਼ ਸਨਮਾਨ ਸਮਾਰੋਹ ਦੌਰਾਨ ਕੀਤਾ। ਸਰਕਲ ਜਹਾਨ ਖੇਲਾਂ ਦੇ ਅਹੁਦੇਦਾਰਾਂ ਅਤੇ ਵਰਕਰਾਂ ਵੱਲੋਂ ਸੰਜੀਵ ਤਲਵਾੜ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਸਿਰੋਪਾਓ ਦੇ ਕੇ  ਸਨਮਾਨਿਤ ਕੀਤਾ ਗਿਆ। ਇਸ ਮੌਕੇ ਆਪਣੇ ਸੰਬੋਧਨ ਵਿੱਚ ਸੰਜੀਵ ਤਲਵਾੜ ਨੇ ਕਿਹਾ ਕਿ: “ਵਰਕਰਾਂ ਦੀ ਮਿਹਨਤ ਸਦਕਾ ਹੀ ਪਾਰਟੀ ਮਜ਼ਬੂਤ ਹੁੰਦੀ ਹੈ। ਮੈਂ ਹਰ ਦੁੱਖ-ਸੁੱਖ ਵਿੱਚ ਆਪਣੇ ਵਰਕਰਾਂ ਦੇ ਨਾਲ ਖੜ੍ਹਾ ਹਾਂ। ਸਰਕਲ ਜਹਾਨ ਖੇਲਾਂ ਦੇ ਸਾਥੀਆਂ ਨੇ ਜੋ ਪਿਆਰ ਦਿੱਤਾ ਹੈ, ਮੈਂ ਉਸ ਦਾ ਹਮੇਸ਼ਾ ਰਿਣੀ ਰਹਾਂਗਾ। ਸਰਕਲ ਜਥੇਦਾਰ ਜਗਤਾਰ ਸਿੰਘ ਨੇ ਕਿਹਾ ਕਿ ਸੰਜੀਵ ਤਲਵਾੜ ਦੀ ਅਗਵਾਈ ਵਿੱਚ ਹਲਕੇ ਅੰਦਰ ਪਾਰਟੀ ਬਹੁਤ ਮਜ਼ਬੂਤ ਹੋ ਰਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਜਹਾਨ ਖੇਲਾਂ ਸਰਕਲ ਦਾ ਹਰ ਇੱਕ ਵਰਕਰ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਦਿਨ-ਰਾਤ ਇੱਕ ਕਰ ਦੇਵੇਗਾ। ਸਮਾਗਮ ਦੌਰਾਨ  ਵਪਾਰ ਸੈਲ ਦੇ ਪੰਜਾਬ ਦੇ ਉੱਪ  ਪ੍ਰਧਾਨ ਇਕਬਾਲ ਸਿੰਘ ਗੋਪੀ ਅਤੇ ਨਰਿੰਦਰ ਸਿੰਘ ਦਾ ਪਾਰਟੀ ਵੱਲੋਂ ਦਿੱਤੀ ਗਈ ਜਿੰਮੇਵਾਰੀ ਲਈ ਵੀ ਸਨਮਾਨ ਕੀਤਾ ਗਿਆ।ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਅਕਾਲੀ ਦਲ ਦੇ ਵਰਕਰਾਂ ਨੇ ਸ਼ਮੂਲੀਅਤ ਕੀਤੀ ਅਤੇ ਆਉਣ ਵਾਲੀਆਂ ਚੋਣਾਂ ਲਈ ਪਾਰਟੀ ਨੂੰ ਮਜ਼ਬੂਤ ਕਰਨ ਦਾ ਪ੍ਰਣ ਲਿਆ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਡਰ ਤੋਂ ਬੇਪਰਵਾਹ… ਈਰਾਨੀ ਲੋਕ ਅਸਮਾਨ ਤੋਂ ਅੱਗ ਵਰ੍ਹਦੇ ਹੋਏ ਹੁੱਕਾ ਪਾਰਟੀਆਂ ਕਰ ਰਹੇ ਹਨ। ਕੀ ਗੱਲ ਹੈ?
Next articleਸਤਿਗੁਰੂ ਰਵਿਦਾਸ ਮਹਾਰਾਜ ਜੀ ਨਾਲ ਸਬੰਧਿਤ ਦੂਜਾ ਸੈਮੀਨਾਰ ਭਲਕੇ, ਤੀਜਾ ਸੈਮੀਨਾਰ ਪਟਿਆਲਾ ਜ਼ਿਲ੍ਹੇ ਦੇ ਨਾਭਾ ਸ਼ਹਿਰ ਵਿਚ 24 ਮਈ ਨੂੰ : ਪ੍ਰੋ. ਭਾਟੀਆ