ਜਲੰਧਰ— ਜਲੰਧਰ ‘ਚ ਲੁਟੇਰਿਆਂ ਦੇ ਹੌਂਸਲੇ ਵਧਦੇ ਜਾ ਰਹੇ ਹਨ। ਸੋਢਲ ਰੋਡ ਤੋਂ ਰਾਮ ਨਗਰ ਵੱਲ ਜਾਣ ਵਾਲੇ ਰਸਤੇ ‘ਤੇ ਬਾਈਕ ਸਵਾਰ ਤਿੰਨ ਲੁਟੇਰਿਆਂ ਨੇ ਇਕ ਵਿਅਕਤੀ ‘ਤੇ ਹਮਲਾ ਕਰਕੇ ਉਸ ਦਾ ਹੱਥ ਵੱਢ ਦਿੱਤਾ। ਜਾਣਕਾਰੀ ਮੁਤਾਬਕ ਉਕਤ ਵਿਅਕਤੀ ਆਪਣੇ ਆਪ ਨੂੰ ਬਚਾਉਣ ਲਈ ਮੁਲਜ਼ਮਾਂ ਦਾ ਵਿਰੋਧ ਕਰ ਰਿਹਾ ਸੀ, ਜਿਸ ਦੌਰਾਨ ਲੁਟੇਰਿਆਂ ਨੇ ਹਥਿਆਰਾਂ ਨਾਲ ਵਿਅਕਤੀ ‘ਤੇ ਹਮਲਾ ਕਰ ਦਿੱਤਾ ਅਤੇ ਉਸ ਦਾ ਹੱਥ ਵੱਢ ਦਿੱਤਾ। ਇਸ ਘਟਨਾ ਦੀਆਂ ਕੁਝ ਵੀਡੀਓਜ਼ ਅਤੇ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਥਾਣਾ ਡਵੀਜ਼ਨ ਨੰਬਰ 1 ਦੀ ਪੁਲਿਸ ਮਾਮਲੇ ਦੀ ਅਗਲੇਰੀ ਜਾਂਚ ਕਰ ਰਹੀ ਹੈ। ਫਿਲਹਾਲ ਕਿਸੇ ਲੁਟੇਰੇ ਦੀ ਪਛਾਣ ਨਹੀਂ ਹੋ ਸਕੀ ਹੈ। ਪੀੜਤ ਦਿਨੇਸ਼ ਕੁਮਾਰ ਨੇ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਆਟੋ ਪਾਰਕ ਕਰਕੇ ਪੈਦਲ ਹੀ ਘਰ ਜਾ ਰਿਹਾ ਸੀ। ਜਦੋਂ ਉਹ ਸੋਢਲ ਮੰਦਰ ਦੇ ਸਾਹਮਣੇ ਤੋਂ ਰਾਮ ਨਗਰ ਵੱਲ ਜਾਣ ਲੱਗਾ ਤਾਂ ਰਾਮ ਨਗਰ ਰੇਲਵੇ ਕਰਾਸਿੰਗ ਨੇੜੇ ਲੁਟੇਰਿਆਂ ਨੇ ਉਸ ਨੂੰ ਘੇਰ ਲਿਆ। ਮੁਲਜ਼ਮਾਂ ਨੇ ਆਪਣੀ ਬਾਈਕ ਆਟੋ ਚਾਲਕ ਦੇ ਸਾਹਮਣੇ ਖੜ੍ਹੀ ਕਰ ਦਿੱਤੀ ਸੀ। ਇਕ ਦੋਸ਼ੀ ਬਾਈਕ ‘ਤੇ ਬੈਠਾ ਰਿਹਾ ਪਰ ਦੋ ਦੋਸ਼ੀ ਉਸ ਦੇ ਨੇੜੇ ਆ ਗਏ। ਜਦੋਂ ਦਿਨੇਸ਼ ਨੇ ਫੋਨ ਅਤੇ ਨਕਦੀ ਦੇਣ ਤੋਂ ਇਨਕਾਰ ਕੀਤਾ ਤਾਂ ਤੇਜ਼ਧਾਰ ਹਥਿਆਰਾਂ ਨਾਲ ਆਏ ਮੁਲਜ਼ਮਾਂ ਨੇ ਉਸ ’ਤੇ ਹਮਲਾ ਕਰ ਦਿੱਤਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly