ਜੰਮੂ-ਕਸ਼ਮੀਰ ਵਿਚ ਅਤਿਵਾਦੀਆਂ ਨੇ ਦੋ ਵਿਅਕਤੀਆਂ ਨੂੰ ਗੋਲੀਆਂ ਮਾਰੀਆਂ; ਮੌਤ

ਸ੍ਰੀਨਗਰ (ਸਮਾਜ ਵੀਕਲੀ) ; ਇਥੋਂ ਦੇ ਈਦਗਾਹ ਖੇਤਰ ਵਿਚ ਅਤਿਵਾਦੀਆਂ ਨੇ ਰੇਹੜੀ ਵਾਲੇ ਨੂੰ ਗੋਲੀਆਂ ਮਾਰੀਆਂ ਜਿਸ ਦੀ ਹਸਪਤਾਲ ਪੁੱਜਣ ਤੋਂ ਪਹਿਲਾਂ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖਤ ਬਿਹਾਰ ਦੇ ਅਰਵਿੰਦ ਕੁਮਾਰ ਵਜੋਂ ਹੋਈ ਹੈ। ਇਸ ਤੋਂ ਇਲਾਵਾ ਪੁਲਵਾਮਾ ਵਿਚ ਉਤਰ ਪ੍ਰਦੇਸ਼ ਵਾਸੀ ਤੇ ਪੇਸ਼ੇ ਵਜੋਂ ਮਿਸਤਰੀ ਸਜ਼ੀਰ ਦੀ ਦਹਿਸ਼ਤਗਰਦਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਪੁਲੀਸ ਅਧਿਕਾਰੀਆਂ ਨੇ ਕਿਹਾ ਹੈ ਕਿ ਪੁਲੀਸ ਵਲੋਂ ਐਨਕਾਊਂਟਰ ਕਰਨ ਤੋਂ ਬਾਅਦ ਅਤਿਵਾਦੀ ਆਮ ਲੋਕਾਂ ਨੂੰ ਨਿਸ਼ਾਨਾ ਬਣਾ ਰਹੇ ਹਨ। ਇਸ ਤੋਂ ਪਹਿਲਾਂ ਪੁਲੀਸ ਨੇ ਘੱਟ ਗਿਣਤੀ ਵਰਗ ਦੀ ਹੱਤਿਆ ਕਰਨ ਦੇ ਮਾਮਲੇ ਵਿਚ ਤਿੰਨ ਅਤਿਵਾਦੀਆਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਸੀ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸਿੰਘੂ ਬਾਰਡਰ ’ਤੇ ਮਾਰੇ ਗਏ ਲਖਬੀਰ ਸਿੰਘ ਦਾ ਸਸਕਾਰ
Next articleਲਖੀਮਪੁਰ ਖੀਰੀ ਘਟਨਾ:ਅੰਕਿਤ ਦਾਸ ਤੇ ਦੋ ਹੋਰਾਂ ਦੀ ਜ਼ਮਾਨਤ ਅਰਜ਼ੀ ਖਾਰਜ