ਚੰਡੀਗੜ੍ (ਸਮਾਜ ਵੀਕਲੀ): ਪ੍ਰਸ਼ਾਸਨ ਵੱਲੋਂ ਕਿਸਾਨਾਂ ਦੀਆਂ ਜ਼ਿਆਦਾਤਰ ਮੰਗਾਂ ਮੰਨਣ ਨਾਲ ਇੱਥੇ ਦੋਵੇਂ ਧਿਰਾਂ ਦਰਮਿਆਨ ਅੜਿੱਕਾ ਖਤਮ ਹੋ ਗਿਆ। ਵਧੀਕ ਮੁੱਖ ਸਕੱਤਰ (ਏਸੀਐੱਸ) ਦਵਿੰਦਰ ਸਿੰਘ ਅਤੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਇਸ ਬਾਰੇ ਸਾਂਝੀ ਪ੍ਰੈਸ ਕਾਨਫਰੰਸ ਕੀਤੀ। ਏਸੀਐੱਸ ਨੇ ਕਿਹਾ ਕਿ ਸਰਕਾਰ ਰਿਟਾਇਰਡ ਜੱਜ ਦੁਆਰਾ ਲਾਠੀਚਾਰਜ ਦੀ ਜਾਂਚ ਕਰੇਗੀ ਪਰ ਮ੍ਰਿਤਕਾਂ ਦੇ ਪਰਿਵਾਰਾਂ ਅਤੇ ਜ਼ਖਮੀਆਂ ਲਈ ਕਿਸਾਨਾਂ ਦੁਆਰਾ ਮੰਗੇ ਮੁਆਵਜ਼ੇ ਦਾ ਜ਼ਿਕਰ ਨਹੀਂ ਕੀਤਾ।
ਕਿਸਾਨ ਆਗੂ ਰਜਿੰਦਰ ਆਰੀਆ ਨੇ ਕਿਹਾ ਕਿ ਜ਼ਖ਼ਮੀਆਂ ਨੂੰ ਵਿੱਤੀ ਸਹਾਇਤਾ ਜਾਂਚ ਤੋਂ ਬਾਅਦ ਦਿੱਤੀ ਜਾਵੇਗੀ। ਸ੍ਰੀ ਚੜੂਨੀ ਨੇ ਕਿਹਾ ਕਿ ਸਰਕਾਰ ਨੇ ਮ੍ਰਿਤਕ ਕਿਸਾਨ ਦੇ ਪਰਿਵਾਰਕ ਮੈਂਬਰਾਂ ਨੂੰ ਦੋ ਨੌਕਰੀਆਂ ਦੇਣ ਦੀ ਉਨ੍ਹਾਂ ਦੀ ਮੰਗ ਨੂੰ ਸਵੀਕਾਰ ਕਰ ਲਿਆ ਹੈ ਅਤੇ ਉਨ੍ਹਾਂ ਦੀ ਨਿਯੁਕਤੀ ਇੱਕ ਹਫ਼ਤੇ ਵਿੱਚ ਕੀਤੀ ਜਾਵੇਗੀ।
ਸਾਬਕਾ ਐੱਸਡੀਐੱਮ ਆਯੂਸ਼ ਸਿਨਹਾ ਜਾਂਚ ਜਾਰੀ ਰਹਿਣ ਤੱਕ ਛੁੱਟੀ ‘ਤੇ ਰਹਿਣਗੇ। ਜਾਂਚ ਇੱਕ ਮਹੀਨੇ ਵਿੱਚ ਪੂਰੀ ਹੋ ਜਾਵੇਗੀ। ਚੜੂਨੀ ਨੇ ਕਿਹਾ ਕਿ ਉਹ ਇੱਕ ਮਹੀਨੇ ਵਿੱਚ ਸੇਵਾਮੁਕਤ ਜੱਜ ਦੁਆਰਾ ਨਿਆਂਇਕ ਜਾਂਚ ਤੋਂ ਸੰਤੁਸ਼ਟ ਹਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly