*450 ਤੋਂ ਵੱਧ ਮਰੀਜ਼ਾਂ ਦਾ ਹੋਇਆ ਨਿਰੀਖਣ
ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.) ਸਵ: ਜੱਥੇਦਾਰ ਗੁਰਿੰਦਰਪਾਲ ਸਿੰਘ ਪੱਪੂ ਦੇ ਪਰਿਵਾਰ ਵੱਲੋਂ ਗੁਰਦੁਆਰਾ ਸ੍ਰੀ ਦਸਮੇਸ਼ ਸਿੰਘ ਸਭਾ, ਬਲਾਕ-ਜੇ ਵੱਲੋਂ ਬਾਬਾ ਦੀਪ ਸਿੰਘ ਸੇਵਾ ਸੁਸਾਇਟੀ ਤੇ ਦਸਮੇਸ਼ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਭਾਈ ਰਣਧੀਰ ਸਿੰਘ ਨਗਰ ਵਿੱਚ ਮਨੁੱਖਤਾ ਦੇ ਭਲੇ ਲਈ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ । ਇਸ ਮੌਕੇ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ (ਚੈ:) ਹਸਪਤਾਲ ਦੇ ਸੁਪਰਡੈਂਟ ਮੈਡੀਸਨ ਦੇ ਮਾਹਿਰ ਡਾਕਟਰ ਨੀਰਜ ਸਿੰਗਲਾ ਵੱਲੋਂ ਜਰਨਲ ਮੈਡੀਕਲ ਜਾਂਚ ਅਤੇ ਉਨ੍ਹਾਂ ਦੀ ਟੀਮ ਡਾਕਟਰ ਅਮਤੋਜ ਸਿੰਘ ਖਾਰਾ ਹੱਡੀਆਂ ਦੇ ਮਾਹਿਰ, ਡਾਕਟਰ ਐਮ.ਐਸ ਲੂਥਰਾ ਨੱਕ, ਕੰਨ, ਗਲਾ ਦੇ ਮਾਹਿਰ ਵੱਲੋਂ ਮਰੀਜ਼ਾਂ ਦੀ ਜਾਂਚ ਕੀਤੀ ਗਈ। ਇਸ ਤੋਂ ਇਲਾਵਾ ਬੀਪੀ ਅਤੇ ਸ਼ੁਗਰ ਦੀ ਜਾਂਚ ਕਰਕੇ 200 ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੰਡੀਆਂ ਗਈਆਂ। ਇਸ ਮੌਕੇ ਅੱਖਾਂ ਦੇ ਮਾਹਿਰ ਡਾਕਟਰ ਰਮੇਸ਼ ਮਨਸੂਰਾਂ ਦੀ ਟੀਮ ਵੱਲੋਂ ਡਾਕਟਰ ਆਕਰਸ਼ਨ ਦੀ ਟੀਮ ਨੇ 260 ਮਰੀਜ਼ਾਂ ਦੇ ਅੱਖਾਂ ਦੀ ਮੁਫ਼ਤ ਜਾਂਚ ਕੀਤੀ ਅਤੇ ਦਵਾਈਆਂ ਤੇ ਨਜ਼ਰ ਦੀਆਂ ਐਨਕਾਂ ਮੁਫ਼ਤ ਵੰਡੀਆਂ ਗਈਆਂ। ਐਡਵੋਕੇਟ ਗਗਨਪ੍ਰੀਤ ਸਿੰਘ ਤੇ ਡਾਕਟਰ ਕਰਨਵੀਰ ਸਿੰਘ ਦੀ ਅਗਵਾਈ ਹੇਠਾਂ ਡਾਕਟਰਾਂ ਨੂੰ ਜੀ ਆਇਆਂ ਨੂੰ ਕਿਹਾ ਗਿਆ ਅਤੇ ਡਾਕਟਰਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਡਾਕਟਰ ਹਿਤੇਸ਼ਇੰਦਰ ਸਿੰਘ ਗਰੇਵਾਲ ਵਰਕਿੰਗ ਕਮੇਟੀ ਮੈਂਬਰ ਸ਼੍ਰੋਮਣੀ ਅਕਾਲੀ ਦਲ, ਭੁਪਿੰਦਰ ਸਿੰਘ ਭਿੰਦਾ ਸ਼ਹਿਰੀ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਜੱਥੇਦਾਰ ਤਰਨਜੀਤ ਸਿੰਘ ਨਿਮਾਣਾ ਮੁੱਖ ਸੇਵਾਦਾਰ ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ:), ਪੰਥ ਪ੍ਰਸਿੱਧ ਕਥਾਵਾਚਕ ਭਾਈ ਹਰਪ੍ਰੀਤ ਸਿੰਘ ਮਖੂ, ਨੂਰਜੋਤ ਸਿੰਘ ਮੱਕੜ ਯੂਥ ਆਗੂ, ਜਤਿੰਦਰਪਾਲ ਸਿੰਘ ਖਾਲਸਾ ਯੂਥ ਆਗੂ, ਮਨਮੋਹਨ ਸਿੰਘ ਮਨੀ, ਸੁਰਜੀਤ ਸਿੰਘ ਅਰੋੜਾ, ਗੁਰਦੁਆਰਾ ਦਸ਼ਮੇਸ਼ ਸਿੰਘ ਸਭਾ ਦੇ ਪ੍ਰਧਾਨ ਤਜਿੰਦਰਪਾਲ ਸਿੰਘ, ਗੁਲਸ਼ਨ ਸਿੰਘ ਬੁੱਟਰ, ਦਵਿੰਦਰ ਸਿੰਘ ਦੰਮੀ, ਗੁਰਵਿੰਦਰ ਸਿੰਘ, ਹਰਭਜਨ ਸਿੰਘ, ਮਨਮੋਹਨ ਸਿੰਘ ਮੋਹਣੀ ਤੋਂ ਇਲਾਵਾ ਗੁਰਿੰਦਰ ਪਾਲ ਸਿੰਘ ਪੱਪੂ ਦੀ ਸਮੁੱਚੀ ਟੀਮ ਰਜਿੰਦਰ ਸਿੰਘ ਮਿੰਨੀ, ਜਸਬੀਰ ਸਿੰਘ ਰਿੰਪੀ, ਨਰਿੰਦਰਪਾਲ ਸਿੰਘ ਸੋਨੂੰ, ਅਮਰਜੀਤ ਸਿੰਘ ਬਿੱਟੂ, ਅਜੀਤਪਾਲ ਸਿੰਘ ਪਾਲੀ, ਗੁਰਵਿੰਦਰ ਸਿੰਘ ਲਾਲੀ, ਰਜੇਸ਼ ਗੁਪਤਾ ਅਤੇ ਗੁਰਚਰਨ ਸਿੰਘ ਟੌਹੜਾ. ਹਰਜੀਤ ਸਿੰਘ, ਗਗਨਪ੍ਰੀਤ ਸਿੰਘ, ਦਲਜੀਤ ਸਿੰਘ ਚਹਿਲ ਆਦਿ ਵੀ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



