ਕਪੂਰਥਲਾ, (ਸਮਾਜ ਵੀਕਲੀ) (ਕੌੜਾ)- ਕੰਬੋਜ਼ ਫਾਊਂਡੇਸ਼ਨ ਵਲੋਂ ਸਾਡੇ ਦੇਸ਼ ਦੇ ਮਹਾਨ ਸ਼ਹੀਦ ਸ. ਊਧਮ ਸਿੰਘ ਜੀ ਦੀ ਯਾਦ ਵਿੱਚ ਪੰਜਾਬ ਵਿੱਚ ਬਣ ਰਹੀ ਸ਼ਹੀਦ ਊਧਮ ਸਿੰਘ ਸਕਿੱਲ ਡਿਵੈਲਪਮੈਂਟ ਐਂਡ ਐਂਟਰਪ੍ਰਿਨਿਊਰਸ਼ਿਪ ਯੂਨੀਵਰਸਿਟੀ ਬਣਾਉਣਾ ਇਕ ਸਲਾਘਾਯੋਗ ਉਪਰਾਲਾ ਹੈ ਅਤੇ ਇੱਸ ਉਪਰਾਲੇ ਲਈ ਵੱਡਾ ਯੋਗਦਾਨ ਪਾਇਆ ਜਾਵੇਗਾ। ਇਹਨਾਂ ਸ਼ਬਦਾਂ ਦਾ ਪ੍ਰਗਟਵਾ ਕੰਬੋਜ਼ ਫਾਉਂਡੇਸ਼ਨ ਦੇ ਮੈਂਬਰਾਂ ਤੇ ਡੈਲੀਗੇਟ ਕੌਂਸਲ ਦੀ ਚੰਡੀਗੜ੍ਹ ਵਿਖੇ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੁਖਦੇਵ ਸਿੰਘ ਨਾਨਕਪੁਰ, ਸੀਨੀਅਰ ਅਕਾਲੀ ਆਗੂ ਅਤੇ ਚੇਅਰਮੈਨ ਜੀ.ਡੀ. ਗੋਇਨਕਾ ਇੰਟਰਨੈਸ਼ਨਲ ਸਕੂਲ ਕਪੂਰਥਲਾ ਨੇ ਕੀਤਾ। ਉਹਨਾਂ ਦੱਸਿਆ ਕਿ ਇਹ ਯੂਨੀਵਰਸਿਟੀ ਪੰਜਾਬ ਦੇ ਨੌਜਵਾਨਾਂ ਦੇ ਸੁਨਹਿਰੇ ਭਵਿੱਖ ਲਈ ਇੱਕ ਮੀਲ ਪੱਥਰ ਸਾਬਤ ਹੋਵੇਗੀ। ਉਹਨਾਂ ਕਿਹਾ ਕਿ ਇਸ ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਨੂੰ ਰੁਜ਼ਗਾਰ ਆਧਾਰਿਤ ਸਕਿੱਲ ਕੋਰਸ ਕਰਾਏ ਜਾਣਗੇ ਤਾਂ ਕੇ ਸਾਡੇ ਬੱਚਿਆਂ ਨੂੰ ਭਾਰਤ ਅਤੇ ਵਿਦੇਸ਼ਾਂ ਵਿੱਚ ਰੁਜ਼ਗਾਰ ਲੈਣ ਵਿੱਚ ਕੋਈ ਸਮੱਸਿਆ ਨਾ ਆਵੇ |ਇਸ ਤੋਂ ਇਲਾਵਾ ਬੱਚਿਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਆਰਟੀਫ਼ੀਸ਼ਲ ਇੰਟੈਲੀਜੈਂਸ, ਡਾਟਾ ਸਾਇੰਸ, ਰੋਬੋਟਿਕਸ, ਸਾਈਬਰ ਸੁਰੱਖਿਆ ਅਤੇ ਉਨੱਤ ਉਦਮਤਾ ਵਰਗੇ ਅਤਿ ਆਧੁਨਿਕ ਤਕਨਾਲੋਜੀ ਪ੍ਰੋਗਰਾਮ ਮੁੱਖ ਕੇਂਦਰ ਰਹਿਣਗੇ। ਇਹ ਸਾਰੇ ਕੋਰਸ ਨੌਜਵਾਨਾਂ ਨੂੰ ਵਿਸ਼ਵ ਪੱਧਰ ‘ਤੇ ਕਾਬਲ ਬਣਾਉਣ ਵਾਲੇ ਲੋੜੀਂਦੇ ਹੁਨਰ ਪ੍ਰਦਾਨ ਕਰਨਗੇ। ਉਹਨਾਂ ਕਿਹਾ ਕਿ ਇਸ ਯੂਨੀਵਰਸਿਟੀ ਦੇ ਨਿਰਮਾਣ ਨਾਲ ਪੰਜਾਬ ਦੇ ਵਿਕਾਸ ਲਈ ਨਵੇਂ ਦਰਵਾਜ਼ੇ ਖੁਲਣਗੇ। ਸਮੂਹ ਪੰਜਾਬੀਆਂ ਲਈ ਇਹ ਮਾਣ ਦੀ ਗੱਲ ਹੈ ਕਿ ਸਾਡੇ ਮਹਾਨ ਸ਼ਹੀਦ ਦੇ ਨਾਮ ‘ਤੇ ਪੰਜਾਬ ਦੀ ਧਰਤੀ ‘ਤੇ ਇਹ ਯੂਨੀਵਰਸਿਟੀ ਬਣ ਰਹੀ ਹੈ, ਜੋ ਸ਼ਹੀਦ ਊਧਮ ਸਿੰਘ ਜੀ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ, ਕਿਉਂਕਿ ਇਹ ਉਪਰਾਲਾ ਸਦੀਆਂ ਤੱਕ ਇਤਿਹਾਸ ਦੇ ਪੰਨਿਆਂ ‘ਤੇ ਸੁਨਹਿਰੇ ਅੱਖਰਾਂ ਵਿੱਚ ਦਰਜ ਰਹੇਗਾ। ਇਸ ਮੌਕੇ ਉਹਨਾਂ ਨਾਲ ਮੀਟਿੰਗ ਵਿੱਚ ਸ਼ਾਮਲ ਹੋਏ ਅਰੁਣਦੀਪ ਸਿੰਘ ਸੈਦ ਪੁਰ ਐਮ ਡੀ ਪਾਹੁਲ ਹਰਬਲ ਨੇ ਪੰਜਾਬ ਵਾਸੀਆਂ ਅਤੇ ਕੰਬੋਜ਼ ਭਾਈਚਾਰੇ ਨੂੰ ਇਸ ਯੂਨੀਵਰਸਿਟੀ ਦੀ ਸਥਾਪਨਾ ਲਈ ਮੱਦਦ ਕਰਨ ਦੀ ਬੇਨਤੀ ਕੀਤੀ |ਇਸ ਮੌਕੇ ਚਾਂਸਲਰ ਡਾਕਟਰ ਸੰਦੀਪ ਕੌੜਾ,ਐਮ ਐੱਲ ਏ ਮਾਲੇਰਕੋਟਲਾ ਮੁਹੰਮਦ ਜਮੀਲ ਉਰ ਰਹਿਮਾਨ,ਮਲਕੀਤ ਸਿੰਘ ਥਿੰਦ ਚੇਅਰਮੈਨ ਬੀ ਸੀ ਕਮਿਸ਼ਨ ਪੰਜਾਬ,ਜਨਕ ਰਾਜ ਮਹਿਰੋਕ ਜੁਆਇੰਟ ਸੈਕਟਰੀ ਪੰਜਾਬ ਸਕੂਲ ਸਿੱਖਿਆ ਬੋਰਡ,ਜੇ ਐੱਸ ਮਹਿਰੋਕ ਰਿਟਾਇਟਡ ਸ਼ੈਸ਼ਨ ਜੱਜ,ਪੀ ਪੀ ਸਿੰਘ ਰਿਟਾਇਰਡ ਸ਼ੈਸ਼ਨ ਜੱਜ,ਪ੍ਰਭਦੀਪ ਸਿੰਘ ਖਿੰਡਾ,ਸੀਨੀਅਰ ਜਨਰਲਿਸਟ ਤਜਿੰਦਰ ਕੌਰ ਖਿੰਡਾ ਆਦਿ ਮੌਜੂਦ ਸਨ |
HOME ਸ਼ਹੀਦ ਊਧਮ ਸਿੰਘ ਦੀ ਯਾਦ ਵਿੱਚ ਬਣ ਰਹੀ ਯੂਨੀਵਰਸਿਟੀ ਲਈ ਹਰ ਸੰਭਵ...



