” ਸਾਹਿਲਪ੍ਰੀਤ ਦੀ ਯਾਦ ਵਿੱਚ ਜਾਂਸਲਾ ਸਕੂਲ ਦੀ ਲਾਇਬ੍ਰੇਰੀ ਨੂੰ ਸਹਾਇਤਾ ਰਾਸ਼ੀ ਭੇਟ ਕੀਤੀ ਗਈ”

ਰਾਜਪੁਰਾ, (ਰਮੇਸ਼ਵਰ ਸਿੰਘ) ਅੱਜ ਅੰਬੇਡਕਰ ਐਜੂਕੇਸ਼ਨ ਸੁਸਾਇਟੀ ਰਾਜਪੁਰਾ ਵਲੋਂ ਸੋਸਾਇਟੀ ਦੇ ਪ੍ਰਧਾਨ ਕੁਲਦੀਪ ਸਿੰਘ ਸਾਹਿਲ ਦੇ ਬੇਟੇ ਸਾਹਿਲਪ੍ਰੀਤ ਸਿੰਘ ਦੀ ਬਰਸੀ ਮੌਕੇ ਉਨ੍ਹਾਂ ਦੀ ਯਾਦ ਵਿੱਚ ਸਰਕਾਰੀ  ਸੈਕੰਡਰੀ ਸਮਾਰਟ ਸਕੂਲ ਜਾਂਸਲਾ ਦੀ ਲਾਇਬ੍ਰੇਰੀ ਦੀ ਅਪਗ੍ਰਏਡਸਨ ਵਾਸਤੇ 11000/ ਰੁਪਏ ਦੀ ਰਾਸ਼ੀ ਸਕੂਲ ਦੇ ਪ੍ਰਿੰਸੀਪਲ ਸ੍ਰੀ ਸੰਦੀਪ ਕੁਮਾਰ ਜੀ ਨੂੰ ਭੇਟ ਕੀਤੀ ਗਈ ਉਨ੍ਹਾਂ ਦੇ ਨਾਲ ਸੋਸਾਇਟੀ ਦੇ ਮੈਂਬਰ ਸਨਦੀਪ ਸਿੰਘ ਲਵਲੀ, ਜਗਦੀਸ਼ ਸਿੰਘ ਚੰਗੇਰਾ, ਅਤੇ ਪਰਮਜੀਤ ਸਿੰਘ ਸ਼ਾਮਿਲ ਸਨ। ਪੰਜਾਬੀ ਸਾਹਿਤਕਾਰ ਕੁਲਦੀਪ ਸਿੰਘ ਸਾਹਿਲ ਨੇ ਦੱਸਿਆ ਹੈ ਕਿ ਚੰਗੀਆਂ ਕਿਤਾਬਾਂ ਵਿਦਿਆਰਥੀਆਂ ਲਈ ਬਹੁਤ ਲਾਭਦਾਇਕ ਸਿੱਧ ਹੋ ਸਕਦੀਆਂ ਹਨ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਦੱਸਿਆ ਹੈ ਕਿ ਉਹ ਚੰਗੀਆਂ ਕਿਤਾਬਾਂ ਨੂੰ ਆਪਣਾ ਦੋਸਤ ਬਣਾ ਲੈਣ ਇਹੀ ਸਾਨੂੰ ਹਰ ਖੇਤਰ ਵਿੱਚ ਸਫਲ ਹੋਣ ਵਿੱਚ ਮਦਦ ਕਰਦੀਆਂ ਹਨ। ਉਨ੍ਹਾਂ ਦਾ ਸਪਨਾ ਹੈ ਕਿ ਪੰਜਾਬ ਦੇ ਹਰ ਸਕੂਲ ਵਿੱਚ ਲਾਇਬ੍ਰੇਰੀ ਜ਼ਰੂਰ ਹੋਵੇ ਇਸ ਵਾਸਤੇ ਉਨ੍ਹਾਂ ਦੀ ਕੋਸ਼ਿਸ਼ ਜਾਰੀ ਰਹੇਗੀ। ਸਕੂਲ ਦੇ ਪ੍ਰਿੰਸੀਪਲ ਸ੍ਰੀ ਸੰਦੀਪ ਕੁਮਾਰ ਅਤੇ ਬਾਕੀ ਸਮੂਹ ਸਟਾਫ ਨੇ ਟੀਮ ਦਾ ਧੰਨਵਾਦ ਕੀਤਾ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ

https://play.google.com/store/apps/details?id=in.yourhost.samajweekly

Previous articleਵਿਸ਼ਵ ਜੋਤੀ 
Next article“ਮਿੱਟੀ ਨਾ ਫਰੋਲ ਜੋਗੀਆ