ਗੋਤਾਖੋਰਾਂ ਵੱਲੋਂ ਆੜਤੀਏ ਦੀ ਲਾਸ਼ ਲੱਭਣ ਲਈ ਕੀਤੀ ਜਾ ਰਹੀ ਕੋਸ਼ਿਸ਼
ਕਪੂਰਥਲਾ , 17 ਜੁਲਾਈ (ਕੌੜਾ)– ਪਾਵਨ ਨਗਰੀ ਸੁਲਤਾਨਪੁਰ ਲੋਧੀ ਦੀ ਪਵਿੱਤਰ ਕਾਲੀ ਵੇਈਂ ਚ ਅੱਜ ਸਵੇਰੇ ਭੇਦਭਰੇ ਹਾਲਾਤਾਂ ਚ ਦਾਣਾ ਮੰਡੀ ਸੁਲਤਾਨਪੁਰ ਲੋਧੀ ਦੇ ਆੜਤੀਏ ਵੱਲੋਂ ਛਾਲ ਮਾਰਨ ਦੀ ਖ਼ਬਰ ਸਾਹਮਣੇ ਆਈ ਹੈ।ਦੱਸਿਆ ਜਾ ਰਿਹਾ ਹੈ ਕਿ ਸਵੇਰੇ ਆੜਤੀਆ ਘਰੋ ਸਕੂਟਰੀ ਤੇ ਸਵਾਰ ਹੋ ਕੇ ਕਿਸੇ ਕੰਮ ਆਇਆ ਸੀ। ਪ੍ਰੰਤੂ ਫਿਰ ਘਰ ਵਾਪਸ ਨਹੀਂ ਗਿਆ। ਜਿਸ ਤੋਂ ਬਾਅਦ ਉਸਦਾ ਪਰਿਵਾਰ ਉਸਨੂੰ ਲੱਭਣ ਲੱਗ ਪਿਆ ਅਤੇ ਬਾਅਦ ਵਿੱਚ ਉਸਦੀ ਸਕੂਟਰੀ ਗੁਰੁਦੁਆਰਾ ਸ਼੍ਰੀ ਬੇਰ ਸਾਹਿਬ ਬੈਕਸਾਈਡ ਪਵਿੱਤਰ ਕਾਲੀ ਵੇਈਂ ਦੇ ਕਿਨਾਰੇ ਮਿਲੀ ਅਤੇ ਉਸ ਦੀਆਂ ਚੱਪਲਾਂ ਤੇ ਸਕੂਟਰੀ ਦੀ ਚਾਬੀ ਵੀ ਵੇਈ ਦੇ ਕੰਡੇ ਤੇ ਪਈ ਹੋਈ ਸੀ।
ਆੜਤੀ ਵੱਲੋਂ ਪਵਿੱਤਰ ਕਾਲੀ ਵੇਈਂ ਚ ਛਾਲ ਮਾਰਨ ਦਾ ਸ਼ੱਕ ਜਤਾਇਆ ਜਾ ਰਿਹਾ ਹੈ। ਪਰਿਵਾਰ ਵਾਲਿਆਂ ਨੇ ਦੱਸਿਆ ਉਸ ਦਾ ਕਿਸੇ ਨਾਲ ਕੋਈ ਝਗੜਾ ਨਹੀਂ ਸੀ ਅਤੇ ਨਾ ਹੀ ਉਸ ਦਾ ਕੋਈ ਲੈਣ ਦੇਣ ਸੀ। ਪਰਿਵਾਰ ਵੱਲੋਂ ਇਸ ਦੀ ਸੂਚਨਾ ਥਾਣਾ ਸੁਲਤਾਨ ਪੁਰ ਲੋਧੀ ਦੀ ਪੁਲਿਸ ਨੂੰ ਦਿੱਤੀ ਗਈ। ਮੌਕੇ ਤੇ ਪਹੁੰਚੇ ਥਾਣਾ ਸੁਲਤਾਨਪੁਰ ਲੋਧੀ ਦੇ ਮੁਖੀ ਸਬ ਇੰਸਪੈਕਟਰ ਵਰਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਪੁਲਿਸ ਵੱਲੋਂ ਗੋਤਾਖੋਰਾਂ ਦੀ ਮਦਦ ਨਾਲ ਆੜ੍ਹਤੀਏ ਦੀ ਲਾਸ਼ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਖ਼ਬਰ ਲਿਖੇ ਜਾਣ ਤੱਕ ਲਾਸ਼ ਨਹੀਂ ਮਿਲੀ ਸੀ।ਉਹਨਾਂ ਨੇ ਕਿਹਾ ਕਿ ਸਾਨੂੰ ਇਤਲਾਹ ਮਿਲੀ ਸੀ ਕਿ ਆੜਤੀਏ ਰਾਜੇਸ਼ ਕੁਮਾਰ ਦੀ ਸਕੂਟਰੀ ਪਵਿੱਤਰ ਵੇਈ ਕਿਨਾਰੇ ਮਿਲੀ ਹੈ। ਜਿਸ ਤੋਂ ਬਾਅਦ ਅਸੀਂ ਮੌਕੇ ਤੇ ਪਹੁੰਚ ਕੇ ਮਾਮਲੇ ਜਾਂਚ ਸ਼ੁਰੂ ਕਰ ਦਿੱਤੀ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly