ਪੰਜਾਬ ’ਚ ਹਥਿਆਰਾਂ ਦੇ ਦਿਖਾਵੇ ਤੇ ਭੜਕਾਊ ਗਾਣਿਆਂ ’ਤੇ ਪਾੰਬਦੀ

ਚੰਡੀਗੜ੍ਹ (ਸਮਾਜ ਵੀਕਲੀ): ਸੂਬੇ ਵਿੱਚ ਕਾਨੂੰਨ ਵਿਵਸਥਾ ਮਾਮਲੇ ’ਤੇ ਘਿਰੀ ਪੰਜਾਬ ਸਰਕਾਰ ਨੇ ਰਾਜ ਵਿੱਚ ਬੰਦੂਕ ਸੱਭਿਆਚਾਰ ਅਤੇ ਹਿੰਸਾ ਨੂੰ ਉਤਸ਼ਾਹਿਤ ਕਰਨ ਵਾਲੇ ਗੀਤਾਂ ਅਤੇ ਹਥਿਆਰਾਂ ਦਾ ਦਿਖਾਵਾ ਕਰਨ ’ਤੇ ਪਾਬੰਦੀ ਲਾਉਣ ਦਾ ਫ਼ੈਸਲਾ ਕੀਤਾ ਹੈ। ਰਾਜ ਸਰਕਾਰ ਨੇ ਇਸ ਦੇ ਨਾਲ ਅਗਲੇ ਤਿੰਨ ਮਹੀਨਿਆਂ ਵਿੱਚ ਹਥਿਆਰਾਂ ਦੇ ਲਾਇਸੈਂਸਾਂ ਦੀ ਸਮੀਖਿਆ ਕਰਨ ਦੇ ਵੀ ਆਦੇਸ਼ ਦਿੱਤੇ ਹਨ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਫੈਲਾਉਣ ਵਾਲੇ ਭਾਸ਼ਣ ਦੇਣ ਵਾਲਿਆਂ ਵਿਰੁੱਧ ਐੱਫਆਈਆਰ ਦਰਜ ਕੀਤੀ ਜਾਵੇ। ਹੁਕਮਾਂ ਅਨੁਸਾਰ ਹਥਿਆਰਾਂ ਅਤੇ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਗਈ ਹੈ।

ਆਦੇਸ਼ ਵਿੱਚ ਕਿਹਾ ਗਿਆ ਹੈ ਕਿ ਸੋਸ਼ਲ ਮੀਡੀਆ ਸਮੇਤ ਹਥਿਆਰਾਂ ਦੀ ਜਨਤਕ ਪ੍ਰਦਰਸ਼ਨੀ ‘ਤੇ ਪੂਰੀ ਤਰ੍ਹਾਂ ਪਾਬੰਦੀ ਹੈ। ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਸਮਾਗਮਾਂ ਅਤੇ ਹੋਰ ਸਮਾਗਮਾਂ ਵਿੱਚ ਹਥਿਆਰ ਲੈ ਕੇ ਜਾਣ ਅਤੇ ਵਿਖਾਉਣ ‘ਤੇ ਮੁਕੰਮਲ ਪਾਬੰਦੀ ਹੈ। ਹੁਕਮਾਂ ਵਿੱਚ ਅੱਗੇ ਕਿਹਾ ਗਿਆ ਹੈ ਕਿ ਅਸਲਾ ਲਾਇਸੈਂਸਾਂ ਦੀ ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਸਮੀਖਿਆ ਹੋਣੀ ਚਾਹੀਦੀ ਹੈ ਅਤੇ ਜੇ ਕੋਈ ਅਸਲਾ ਲਾਇਸੈਂਸ ਕਿਸੇ ਗਲਤ ਵਿਅਕਤੀ ਨੂੰ ਜਾਰੀ ਹੋਇਆ ਹੈ ਤਾਂ ਉਸ ਨੂੰ ਤੁਰੰਤ ਰੱਦ ਕੀਤਾ ਜਾਵੇ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਵੱਖ-ਵੱਖ ਥਾਵਾਂ ‘ਤੇ ਅਚਨਚੇਤ ਚੈਕਿੰਗ ਕੀਤੀ ਜਾਵੇ।

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪਾਣੀ ਅਨਮੋਲ
Next articleਸਮਰਾਲਾ ਨੇੜੇ ਕਾਰਾਂ ਦੀ ਸਿੱਧੀ ਟੱਕਰ ’ਚ ਦੋ ਔਰਤਾਂ ਸਣੇ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ, 4 ਜ਼ਖ਼ਮੀਆਂ ਦੀ ਹਾਲਤ ਨਾਜ਼ੁਕ