44ਵੀਆਂ ਮਿੰਨੀ ਪ੍ਰਾਇਮਰੀ ਸਕੂਲ ਖੇਡਾਂ ਵਿੱਚ ਬਿਧੀਪੁਰ ਸੈਂਟਰ ਦੇ ਮੱਲਾਂ ਮਾਰਨ ਵਾਲੇ ਵਿਦਿਆਰਥੀ ਸਨਮਾਨਿਤ

ਕਪੂਰਥਲਾ (ਸਮਾਜ ਵੀਕਲੀ) ( ਕੌੜਾ ) – 44ਵੀਆਂ ਮਿੰਨੀ ਪ੍ਰਾਇਮਰੀ ਸਕੂਲ ਖੇਡਾਂ ਵਿੱਚ ਬਿਧੀਪੁਰ ਸੈਂਟਰ ਦੇ ਵਿਦਿਆਰਥੀਆਂ ਵੱਲੋਂ ਕਬੱਡੀ ਸਰਕਲ ਸਟਾਇਲ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਨ ਅਤੇ ਅਥੈਲੈਟਿਕਸ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ । ਇਸ ਦੌਰਾਨ ਸੈਂਟਰ ਹੈੱਡ ਟੀਚਰ ਵੀਨੂੰ ਸੇਖੜੀ ਦੀ ਅਗਵਾਈ ਅਤੇ ਬਲਜੀਤ ਸਿੰਘ ਟਿੱਬਾ ਕਬੱਡੀ ਸਰਕਲ ਸਟਾਇਲ ਇੰਚਾਰਜ ਦੀ ਦੇਖਰੇਖ ਹੇਠ ਸਾਦਾ ਤੇ ਪ੍ਰਭਾਵਸ਼ਾਲੀ ਸਮਾਰੋਹ ਆਯੋਜਿਤ ਕੀਤਾ ਗਿਆ । ਜਿਸ ਵਿਚ ਮੁੱਖ ਮਹਿਮਾਨ ਦੇ ਤੌਰ ਤੇ ਸੈਂਟਰ ਹੈੱਡ ਟੀਚਰ ਵੀਨੂੰ ਸੇਖੜੀ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।

ਬਲਾਕ ਪੱਧਰੀ ਮਿੰਨੀ ਪ੍ਰਾਇਮਰੀ ਖੇਡਾਂ ਵਿੱਚ ਬਲਾਕ ਵਿਚੋਂ ਫੁੱਟਬਾਲ ਵਿੱਚ ਪਹਿਲਾ,ਦੌੜਾਂ 400 ਮੀਟਰ ਵਿੱਚ ਦਿਲਜਾਨ ਮਸੀਤਾਂ ਨੇ ਪਹਿਲਾ,ਬਡਮੈਟਿੰਨ ਸਨੇਹਾ ਸਿੰਘ ਪੱਮਣ ਨੇ ਪਹਿਲਾ ਸਥਾਨ ਪ੍ਰਾਪਤ ਕਰਨ ਤੇ ਟੀਮ ਇੰਚਾਰਜ ਜਸਵਿੰਦਰ ਸਿੰਘ ਸ਼ਿਕਾਰਪੁਰ, ਸੁਖਵਿੰਦਰ ਸਿੰਘ, ਲਖਵਿੰਦਰ ਸਿੰਘ ਟਿੱਬਾ, ਸਰਬਜੀਤ ਸਿੰਘ, ਦੇ ਨਾਲ ਨਾਲ ਵਿਦਿਆਰਥੀਆਂ ਨੂੰ ਵੀ ਮੁਬਾਰਕਬਾਦ ਦਿੱਤੀ ਅਤੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ। ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਉਪਰੰਤ ਉਨ੍ਹਾਂ ਕਿਹਾ ਕਿ ਖੇਡਾਂ ਸਾਡੇ ਜੀਵਨ ਦਾ ਇੱਕ ਅਹਿਮ ਅੰਗ ਹਨ। ਇਸ ਲਈ ਵਿਦਿਆਰਥੀਆਂ ਨੂੰ ਪ੍ਰਾਇਮਰੀ ਪੱਧਰ ਤੋਂ ਹੀ ਵਿੱਦਿਆ ਦੇ ਨਾਲ ਨਾਲ ਖੇਡਾਂ ਵੱਲ ਵੀ ਪ੍ਰੇਰਿਤ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਇਸੇ ਪ੍ਰਕਾਰ ਹੀ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ । ਇਸ ਮੌਕੇ ਤੇ ਬਲਜੀਤ ਸਿੰਘ ਟਿੱਬਾ ਜਸਵਿੰਦਰ ਸਿੰਘ ਸ਼ਿਕਾਰਪੁਰ, ਲਖਵਿੰਦਰ ਸਿੰਘ ਟਿੱਬਾ, ਸੁਖਵਿੰਦਰ ਸਿੰਘ,ਸਰਬਜੀਤ ਸਿੰਘ, ਹੈੱਡ ਟੀਚਰ ਗੁਲਜਿੰਦਰ ਕੌਰ,ਸੁਰਜੀਤ ਕੌਰ ,ਰਾਜਵਿੰਦਰ ਕੌਰ,ਕੁਲਵੰਤ ਕੌਰ ਆਦਿ ਅਧਿਆਪਕ ਹਾਜ਼ਰ ਸਨ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸੋਹਣੀ ਸਵੇਰ
Next articleਸੋਹਣੀ ਸਵੇਰ