ਇੰਦੌਰ (ਸਮਾਜ ਵੀਕਲੀ): ਮੱਧ ਪ੍ਰਦੇਸ਼ ਦੇ ਸੀਨੀਅਰ ਕਾਂਗਰਸੀ ਨੇਤਾ ਨੇ ਅਯੁੱਧਿਆ ਵਿਚ ਰਾਮ ਜਨਮ ਭੂਮੀ ਵਿਖੇ ਮੰਦਰ ਬਣਾਉਣ ਲਈ ਕੇਂਦਰ ਸਰਕਾਰ ਵੱਲੋਂ ਸਥਾਪਤ ਕੀਤੇ ਟਰੱਸਟ ਨਾਲ ਸਬੰਧੀ ਵਿਵਾਦਪੂਰਨ ਜ਼ਮੀਨੀ ਸੌਦੇ ਖ਼ਿਲਾਫ਼ ਇਥੇ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਇਸ ਦੇ ਜ਼ਰੀਏ ਟਰੱਸਟ ਦੇ ਅਧਿਕਾਰੀਆਂ ਖ਼ਿਲਾਫ ਅਮਾਨਤ ਵਿੱਚ ਖਿਆਨਤ ਅਤੇ ਧੋਖਾਧੜੀ ਦੇ ਦੋਸ਼ਾਂ ਤਹਿਤ ਐੱਫਆਈਆਰ ਦਰਜ ਕਰਨ ਦੀ ਮੰਗ ਕੀਤੀ ਗਈ ਹੈ।
ਸੂਬਾ ਕਾਂਗਰਸ ਕਮੇਟੀ ਦੇ ਜਨਰਲ ਸੱਕਤਰ ਅਤੇ ਮੀਡੀਆ ਇੰਚਾਰਜ ਕੇਕੇ ਮਿਸ਼ਰਾ ਨੇ ਮੰਗਲਵਾਰ ਨੂੰ ਜਾਰੀ ਬਿਆਨ ਵਿੱਚ ਕਿਹਾ ਕਿ ਉਸ ਨੇ ਇਹ ਸ਼ਿਕਾਇਤ ਸੋਮਵਾਰ ਰਾਤ ਨੂੰ ਸ਼ਹਿਰ ਦੇ ਛਤਰੀਪੁਰਾ ਥਾਣੇ ਵਿੱਚ ਦਰਜ ਕੀਤੀ। ਮੀਡੀਆ ਰਿਪੋਰਟਾਂ ਦਾ ਹਵਾਲਾ ਦਿੰਦੇ ਹੋਏ ਮਿਸ਼ਰਾ ਨੇ ਦੋਸ਼ ਲਾਇਆ ਕਿ ਸ੍ਰੀ ਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ ਦੇ ਅਧਿਕਾਰੀਆਂ ਨੇ ਰਾਮ ਮੰਦਰ ਨਿਰਮਾਣ ਪ੍ਰਾਜੈਕਟ ਲਈ ਜ਼ਮੀਨ ਖਰੀਦਣ ਵਿਚ ਤਕਰੀਬਨ 16 ਕਰੋੜ ਰੁਪਏ ਦੀ ਹੇਰਾਫੇਰੀ ਕੀਤੀ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly