ਚੰਡੀਗੜ੍ਹ ਗ੍ਰੇਨੇਡ ਹਮਲਾ ਮਾਮਲੇ ‘ਚ ਪੁਲਿਸ ਨੂੰ ਵੱਡੀ ਕਾਮਯਾਬੀ, ਪਿਸਤੌਲ ਅਤੇ ਅਸਲੇ ਸਮੇਤ ਦੋਸ਼ੀ ਗ੍ਰਿਫਤਾਰ

ਚੰਡੀਗੜ੍ਹ — ਚੰਡੀਗੜ੍ਹ ਦੇ ਸੈਕਟਰ 10 ਸਥਿਤ ਇਕ ਘਰ ‘ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ ‘ਚ ਪੁਲਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਸ ਨੇ ਗ੍ਰਨੇਡ ਹਮਲੇ ਦੇ ਮਾਮਲੇ ‘ਚ ਦੋਸ਼ੀ ਰੋਹਨ ਮਸੀਹ ਵਾਸੀ ਪਿੰਡ ਪਾਸੀਆ, ਅੰਮ੍ਰਿਤਸਰ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲੀਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ 9 ਐਮਐਮ ਦਾ ਗਲਾਕ ਪਿਸਤੌਲ ਅਤੇ ਅਸਲਾ ਵੀ ਬਰਾਮਦ ਕੀਤਾ ਹੈ।
ਇਹ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਹੈ। ਦੱਸ ਦੇਈਏ ਕਿ ਮੁਲਜ਼ਮ ਅੰਮ੍ਰਿਤਸਰ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਦੀ ਹਿਰਾਸਤ ਵਿੱਚ ਹੈ। ਪੁੱਛਗਿੱਛ ਦੌਰਾਨ ਦੋਸ਼ੀ ਰੋਹਨ ਨੇ ਗ੍ਰਨੇਡ ਹਮਲੇ ਦੀ ਗੱਲ ਕਬੂਲ ਕਰ ਲਈ ਹੈ। ਇਸ ਦੇ ਨਾਲ ਹੀ ਲੁਧਿਆਣਾ ਦੇ ਖੰਨਾ ਤੋਂ ਵੀ ਕੁਝ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।

 

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

 

Previous articleਕੀ ਕਰਨਾ
Next articleਪੰਜਾਬ ‘ਚ ਨਸ਼ਾ ਤਸਕਰੀ ‘ਚ ਸ਼ਾਮਲ ਡਰੱਗ ਇੰਸਪੈਕਟਰ ਗ੍ਰਿਫਤਾਰ, ਜੇਲ ‘ਚ ਬੰਦ ਸਮੱਗਲਰਾਂ ਨਾਲ ਹੈ ਸਿੱਧੇ ਸਬੰਧ