ਫ਼ਰੀਦਕੋਟ/ਭਲੂਰ (ਬੇਅੰਤ ਗਿੱਲ )-ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਦੇ ਦਿਸ਼ਾ-ਨਿਰਦੇਸ਼, ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ ਮੇਵਾ ਸਿੰਘ ਸਿੱਧੂ, ਉਪ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ ਪ੍ਰਦੀਪ ਦਿਓੜਾ ਦੀ ਯੋਗ ਅਗਵਾਈ ਹੇਠ ਡਾ.ਚੰਦਾ ਸਿੰਘ ਮਰਵਾਹ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਸਮਾਰਟ ਸਕੂਲ ਕੋਟਕਪੂਰਾ ਵਿਖੇ ਕਿਸ਼ੋਰ ਸਿੱਖਿਆ ਪ੍ਰੋਗਰਾਮ ਅਧੀਨ ਜ਼ਿਲਾ ਪੱਧਰੀ ਕੁਇਜ਼ ਮੁਕਾਬਲਾ ਕਰਵਾਇਆ ਗਿਆ। ਇਸ ਮੌਕੇ ਜ਼ਿਲੇ ਦੀਆਂ ਚੁਣੀਆਂ ਹੋਈਆਂ 9 ਟੀਮਾਂ ਨੇ ਕੁਇਜ਼ ਮੁਕਾਬਲੇ ’ਚ ਪੂਰਨ ਦਿਲਚਸਪੀ ਨਾਲ ਭਾਗ ਲਿਆ। ਇਸ ਮੁਕਾਬਲੇ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੀਕਲਾਂ ਨੇ ਪਹਿਲਾ, ਬਾਬਾ ਫ਼ਰੀਦ ਪਬਲਿਕ ਸਕੂਲ ਫ਼ਰੀਦਕੋਟ ਦੀ ਟੀਮ ਨੇ ਦੂਜਾ ਅਤੇ ਡਾ.ਹਰੀ ਸਿੰਘ ਸੇਵਕ ਸਕੂਲ ਆਫ਼ ਐਮੀਨੈਂਸ ਕੋਟਕਪੂਰਾ ਦੀਆਂ ਟੀਮਾਂ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਜੇਤੂ ਟੀਮਾਂ ਨੂੰ ਕ੍ਰਮਵਾਰ 3000, 2000 ਅਤੇ 1000 ਰੁਪਏ ਦੇ ਨਗਦ ਇਨਾਮ, ਟ੍ਰਾਫ਼ੀ ਅਤੇ ਪ੍ਰਮਾਣ ਪੱਤਰ ਦੇ ਕੇ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਮੇਵਾ ਸਿੰਘ ਸਿੱਧੂ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਅਜਿਹੇ ਮੁਕਾਬਲੇਬਾਜ਼ੀ ਦੀਆਂ ਪ੍ਰੀਖਿਆਵਾਂ’ਚ ਭਾਗ ਲੈਣ ਵਾਸਤੇ ਉਤਸ਼ਾਹਿਤ ਕੀਤਾ। ਇਸ ਮੌਕੇ ਉਪ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਪ੍ਰਦੀਪ ਦਿਓੜਾ ਰੈੱਬ ਰੀਬਨ ਕਲੱਬਾਂ ਦੀਆਂ ਚੱਲ ਰਹੀਆਂ ਗਤੀਵਿਧੀਆਂ ਤੇ ਵਿਸਥਾਰ ਨਾਲ ਚਾਨਣਾ ਪਾਇਆ। ਉਨ੍ਹਾਂ ਅਧਿਆਪਕਾਂ ਨੂੰ ਕਿਸ਼ੋਰ ਸਿੱਖਿਆ ਦਾ ਲਾਭ ਵਿਦਿਆਰਥੀਆ ਤੱਕ ਪੁੱਜਦਾ ਕਰਨ ਵਾਸਤੇ ਨਿਰੰਤਰ ਉਪਰਾਲੇ ਕੀਤੇ। ਇਸ ਮੌਕੇ ਸਾਇੰਸ ਮਾਸਟਰ ਸੁਰਿੰਦਰ ਕੁਮਾਰ ਸਰਕਾਰੀ ਹਾਈ ਸਕੂਲ ਅਜਿੱਤ ਗਿੱਲ, ਰਾਮ ਕਿ੍ਰਸ਼ਨ ਸਾਇੰਸ ਮਾਸਟਰ ਸਰਕਾਰੀ ਹਾਈ ਸਕੂਲ ਰੋਮਾਣਾ ਅਲਬੇਲ ਸਿੰਘ, ਵਿਕਾਸ ਭਾਰਤੀ ਸਾਇੰਸ ਮਾਸਟਰ ਸਰਕਾਰੀ ਸੀਨੀਅ ਸੈਕੰਡਰੀ ਸਕੂਲ ਮੱਤਾ, ਅਸੀਮ ਕੁਮਾਰ ਸਾਇੰਸ ਮਾਸਟਰ ਸਰਕਾਰੀ ਹਾਈ ਸਕੁਲ ਭਾਗਥਲਾ ਕਲਾਂ, ਅਮਿਤ ਮੈਨੀ ਸਾਇੰਸ ਮਾਸਟਰ ਸਰਕਾਰੀ ਮਿਡਲ ਸਕੂਲ ਹਰਿੰਦਰਾ ਫ਼ਰੀਦਕੋਟ, ਸੁਖਵੰਤ ਕੌਰ ਸਾਇੰਸ ਮਿਸਟ੍ਰੈਸ ਸਰਕਾਰੀ ਸੀਨੀਅਰ ਸੈਕੰਡਰੀ ਅਰਾਈਆਂਵਾਲਾ ਨੇ ਮਨਮਹੋਕ ਢੰਗ ਨਾਲ ਨਿਭਾਈ। ਪਿ੍ਰੰਸੀਪਲ ਪ੍ਰਭਜੋਤ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਨੇ ਇਸ ਮੁਕਾਬਲੇ ਲਈ ਸ਼ਾਨਦਾਰ ਪ੍ਰਬੰਧ ਕਰਦਿਆਂ ਪੂਰਨ ਸਹਿਯੋਗ ਦਿੱਤਾ। ਇਸ ਮੁਕਾਬਲੇ ਦੀ ਸਮੁੱਚੀ ਦੇਖ-ਰੇਖ ਜ਼ਿਲਾ ਮੈਂਟਰ ਸਾਇੰਸ ਬਿਹਾਰੀ ਨਾਲ ਨੇ ਕੀਤੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly