ਜ਼ਿਲ੍ਹੇ ਵਿਚ 14 ਦਸੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ – ਜ਼ਿਲ੍ਹਾ ਤੇ ਸ਼ੈਸਨ ਜੱਜ

ਲੋਕਾਂ ਨੂੰ ਲੋਕ ਅਦਾਲਤ ਰਾਹੀਂ ਆਪਣੇ ਲੰਬਿਤ ਮੁਕੱਦਮੇ ਹੱਲ ਕਰਵਾਉਣ ਦੀ ਕੀਤੀ ਅਪੀਲ

ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ. ਨਗਰ ਦੀਆ ਹਦਾਇਤਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਵੱਲੋਂ 14 ਦਸੰਬਰ, 2024 ਨੂੰ ਜ਼ਿਲ੍ਹੇ ਵਿਚ ਕੌਮੀ ਲੋਕ ਅਦਾਲਤ ਲਗਾਈ ਲਗਾਈ ਜਾਵੇਗੀ।
ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਪ੍ਰਿਆ ਸੂਦ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿਚ ਅਦਾਲਤਾਂ ’ਚ ਲੰਬਿਤ ਅਤੇ ਪ੍ਰੀ-ਲਿਟੀਗੇਟਿਵ ਮਾਮਲੇ, ਦੀਵਾਨੀ, ਵਸੂਲੀ ਨਾਲ ਸਬੰਧਤ ਮਾਮਲੇ, ਬਿਜਲੀ ਤੇ ਪਾਣੀ ਦੇ ਬਿੱਲਾਂ ਦੇ ਕੇਸ, ਚੈੱਕ ਬਾਊਂਸ ਨਾਲ ਸਬੰਧਿਤ ਕੇਸ, ਮੋਟਰ ਐਕਸੀਡੈਟ ਕਲੇਮ ਕੇਸ, ਵਿਵਾਹਿਕ ਝਗੜੇ, ਟ੍ਰੈਫਿਕ ਚਲਾਨ, ਲੇਬਰ ਝਗੜੇ, ਭੂਮੀ ਅਧਿਗ੍ਰਹਿਣ ਕੇਸ, ਪੈਨਸ਼ਨ ਕੇਸਾਂ ਸਮੇਤ ਸਰਵਿਸ ਮੈਟਰ ਅਤੇ ਹੋਰਨਾਂ ਸਿਵਲ ਕੇਸਾਂ ਨੂੰ ਆਪਸੀ ਸਹਿਮਤੀ ਅਤੇ ਰਜ਼ਾਮੰਦੀ ਨਾਲ ਨਿਪਟਾਉਣ ਲਈ ਸੁਣਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਅਦਾਲਤਾਂ ਵਿਚ ਲੰਬਿਤ ਕੇਸਾਂ ਨੂੰ ਕੌਮੀ ਲੋਕ ਅਦਾਲਤ ਵਿਚ ਲਗਾਉਣ ਲਈ ਸਬੰਧਿਤ ਅਦਾਲਤ ਦੇ ਜੱਜ ਸਾਹਿਬਾਨ ਅਤੇ ਜਿਹੜੇ ਝਗੜੇ ਜਾਂ ਵਿਵਾਦ ਅਦਾਲਤਾਂ ਵਿਚ ਲੰਬਿਤ ਨਹੀ ਹਨ, ਸਬੰਧੀ ਦਰਖ਼ਾਸਤ ਸਾਦੇ ਕਾਗਜ਼ ’ਤੇ ਲਿਖ ਕੇ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੂੰ ਪੇਸ਼ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਦੇ ਫ਼ੈਸਲੇ ਨੂੰ ਦੀਵਾਨੀ ਅਦਾਲਤ ਦੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ ਅਤੇ ਫ਼ੈਸਲੇ ਦੇ ਖ਼ਿਲਾਫ਼ ਕੋਈ ਅਪੀਲ ਨਹੀ ਹੋ ਸਕਦੀ। ਇਸ ਦੇ ਫ਼ੈਸਲੇ ਅੰਤਿਮ ਹੁੰਦੇ ਹਨ। ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਵਿਚ ਫ਼ੈਸਲਾ ਹੋਣ ਉਪਰੰਤ ਕੇਸ ਵਿਚ ਲੱਗੀ ਸਾਰੀ ਕੋਰਟ ਫੀਸ ਵੀ ਵਾਪਸ ਮਿਲ ਸਕਦੀ ਹੈ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਕੇਸਾਂ ਦਾ ਇਸ ਕੌਮੀ ਲੋਕ ਅਦਾਲਤ ਵਿਚ ਫ਼ੈਸਲਾ ਕਰਵਾ ਕੇ ਵੱਧ ਤੋਂ ਵੱਧ ਲਾਭ ਉਠਾਉਣ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਦੋਪਹੀਆ ਵਾਹਨਾਂ ਦੇ ਸਾਇਲੰਸਰ ਬਦਲਣ ਅਤੇ ਸਾਇਲੰਸਰ ਨਾਲ ਪਟਾਖੇ ਵਜਾਉਣ ‘ਤੇ ਪੂਰਨ ਪਾਬੰਦੀ
Next articleਗ਼ਦਰੀ ਮੇਲੇ ਦੇ ਦੂਜੇ ਦਿਨ ਖਿੜੇ ਵੰਨ-ਸੁਵੰਨੇ ਰੰਗ ਅਰੁੰਧਤੀ ਰਾਏ, ਪ੍ਰਬੀਰ ਦਾ ਭਾਸ਼ਣ, ਝੰਡੇ ਦਾ ਗੀਤ ਅਤੇ ਨਾਟਕਾਂ ਭਰੀ ਰਾਤ ਅੱਜ