( ਬੱਚਿਆਂ ਦੀ ਹੌਸਲਾ ਅਫਜਾਈ ਉਹਨਾਂ ਨੂੰ ਅੱਗੇ ਵਧਣ ਲਈ ਪ੍ਰੇਰਿਤ ਕਰਦੀ ਹੈ– ਬਾਸੀਆਂ)
(ਸਮਾਜ ਵੀਕਲੀ) ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਹਾਲ ਹੀ ਵਿੱਚ ਪੰਜਵੀਂ ਜਮਾਤ ਦੇ ਨਤੀਜੇ ਐਲਾਨੇ ਗਏ ਸਨ। ਸਰਕਾਰੀ ਪ੍ਰਾਇਮਰੀ ਸਕੂਲ ਬਾਸੀਆਂ ਬੇਟ ਬਲਾਕ ਸਿੱਧਵਾਂ ਬੇਟ 2 ਵਿਖੇ ਇਹਨਾਂ ਨਤੀਜਿਆਂ ਚੋਂ ਪਹਿਲੀਆਂ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਬੱਚਿਆਂ ਲਈ ਇੱਕ ਸਨਮਾਨ ਸਮਾਰੋਹ ਸਕੂਲ ਹੈੱਡ ਟੀਚਰ ਸ਼੍ਰੀਮਤੀ ਰਾਜਿੰਦਰ ਕੌਰ ਦੀ ਅਗਵਾਈ ਚ ਰੱਖਿਆ ਗਿਆ, ਜਿਸ ਵਿੱਚ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਰਮਨਜੀਤ ਸਿੰਘ ਸੰਧੂ ਤੇ ਸਰਪੰਚ ਪ੍ਰੇਮ ਸਿੰਘ ਸੇਖੋਂ ਵੱਲੋਂ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਬਲਾਕ ਰਿਸੋਰਸ ਕੋਆਰਡੀਨੇਟਰ ਬਲਵੀਰ ਸਿੰਘ ਬਾਸੀਆਂ ਨੇ ਦੱਸਿਆ ਕਿ ਅਕੈਡਮਿਕ ਸਪੋਰਟ ਗਰੁੱਪ ਬਲਾਕ ਸਿੱਧਵਾਂ ਬੇਟ 2 ਵੱਲੋਂ ਇਹਨਾਂ ਬੱਚਿਆਂ ਨਾਲ ਵਿਸ਼ੇਸ਼ ਵਾਅਦਾ ਕੀਤਾ ਗਿਆ ਸੀ ਕਿ 90 ਪ੍ਰਤੀਸ਼ਤ ਤੋਂ ਵੱਧ ਅੰਕ ਲੈਣ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਜਾਵੇਗਾ ਤੇ ਅੱਜ ਸਕੂਲ ਦੇ ਤਿਨੰ ਬੱਚੇ, ਜਿਹਨਾਂ ਵਿੱਚ ਚੰਦਰਸੇਨ, ਆਰਤੀ ਅਤੇ ਦਿਲਪ੍ਰੀਤ ਕੌਰ ਨੇ 90% ਤੋਂ ਵੱਧ ਅੰਕ ਲੈ ਕੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਉਹਨਾਂ ਬੱਚਿਆਂ ਨੂੰ ਸੰਬੋਧਨ ਕਰਦੇ ਹੋਏ ਆਪਣੀ ਪੜ੍ਹਾਈ ਪੂਰੀ ਮਿਹਨਤ ਤੇ ਲਗਨ ਨਾਲ ਕਰਨ ਲਈ ਪ੍ਰੇਰਿਤ ਕੀਤਾ। ਸਰਪੰਚ ਪ੍ਰੇਮ ਸਿੰਘ ਸੇਖੋਂ ਵੱਲੋਂ ਵੀ ਭਵਿੱਖ ਚ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਕਰਨ ਦਾ ਸਿਲਸ਼ਿਲਾ ਜਾਰੀ ਰੱਖਣ ਦਾ ਵਾਅਦਾ ਕੀਤਾ ਗਿਆ। ਇਸ ਮੌਕੇ ਸੈਂਟਰ ਹੈੱਡ ਟੀਚਰ ਸ਼੍ਰੀਮਤੀ ਸੁਖਦੀਪ ਕੌਰ ਪੁੜੈਣ,ਬਲਾਕ ਰਿਸੋਰਸ ਕੋਆਰਡੀਨੇਟਰ ਦੇਵਿੰਦਰ ਸਿੰਘ ਮਾਣੀਏਵਾਲ, ਮੈਡਮ ਸ਼ਰਨਜੀਤ ਕੌਰ, ਮੈਡਮ ਸਰਬਜੀਤ ਕੌਰ, ਅਮਨਦੀਪ ਸਿੰਘ ਪੰਚ, ਪ੍ਰਿਤਪਾਲ ਸਿੰਘ ਸਮੇਤ ਬੱਚਿਆਂ ਦੇ ਮਾਪੇ ਹਾਜਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



