HOME ਜ਼ਿਲ੍ਹੇ ਦੇ ਪੰਜ ਬਲਾਕਾਂ ‘ਚ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਰਜਿਸਟ੍ਰੇਸ਼ਨ...

ਜ਼ਿਲ੍ਹੇ ਦੇ ਪੰਜ ਬਲਾਕਾਂ ‘ਚ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਰਜਿਸਟ੍ਰੇਸ਼ਨ ਸ਼ੁਰੂ

24

ਹੁਸ਼ਿਆਰਪੁਰ   (ਸਮਾਜ ਵੀਕਲੀ)   (ਸਤਨਾਮ ਸਿੰਘ ਸਹੂੰਗੜਾ) ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੇ ਸਸ਼ਕਤੀਕਰਨ ਅਤੇ ਆਰਥਿਕ ਸੁਰੱਖਿਆ ਲਈ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਅੱਜ ਤੋਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਬਲਾਕ ਮਾਹਿਲਪੁਰ, ਭੂੰਗਾ, ਟਾਂਡਾ, ਦਸੂਹਾ, ਮੁਕੇਰੀਆਂ ਅਤੇ ਹਾਜੀਪੁਰ ਵਿੱਚ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗਗਨਦੀਪ ਸਿੰਘ ਨੇ ਦੱਸਿਆ ਕਿ ਮਹਿਲਾਵਾਂ ਦੀ ਰਜਿਸਟ੍ਰੇਸ਼ਨ ਲਈ ਵੱਖ-ਵੱਖ ਥਾਵਾਂ ’ਤੇ ਕੈਂਪ ਲਗਾਏ ਗਏ ਹਨ। ਯੋਜਨਾ ਦਾ ਲਾਭ ਪ੍ਰਾਪਤ ਕਰਨ ਲਈ ਮਹਿਲਾਵਾਂ ਨੂੰ ਆਪਣੇ ਲੋੜੀਂਦੇ ਦਸਤਾਵੇਜ਼ ਜਿਵੇਂ ਕਿ ਆਧਾਰ ਕਾਰਡ, ਜਾਤੀ ਪ੍ਰਮਾਣ-ਪੱਤਰ, ਬੈਂਕ ਖਾਤੇ ਦੀ ਜਾਣਕਾਰੀ ਅਤੇ ਹੋਰ ਲੋੜੀਂਦੇ ਦਸਤਾਵੇਜ਼ ਨਾਲ ਲਿਆਉਣ ਲਈ ਕਿਹਾ ਗਿਆ। ਉਨ੍ਹਾਂ ਦੱਸਿਆ ਕਿ ਯੋਜਨਾ ਅਧੀਨ 18 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਅਤੇ ਲੜਕੀਆਂ ਨੂੰ ਸਿੱਧੀ ਆਰਥਿਕ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ, ਜਿਸ ਤਹਿਤ ਅਨੁਸੂਚਿਤ ਜਾਤੀ (ਐੱਸ.ਸੀ.) ਵਰਗ ਦੀਆਂ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਅਤੇ ਜਨਰਲ ਵਰਗ ਦੀਆਂ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੀ ਵਿੱਤੀ ਸਹਾਇਤਾ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਜਮ੍ਹਾਂ ਕਰਵਾਈ ਜਾਵੇਗੀ। । ਉਨ੍ਹਾਂ ਸਮੂਹ ਮਹਿਲਾਵਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਨਿਰਧਾਰਤ ਕੈਂਪਾਂ ਵਿੱਚ ਪਹੁੰਚ ਕੇ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਅਤੇ ਪੰਜਾਬ ਸਰਕਾਰ ਦੀ ਇਸ ਲੋਕ-ਭਲਾਈ ਯੋਜਨਾ ਦਾ ਵੱਧ ਤੋਂ ਵੱਧ ਲਾਭ ਲੈਣ। ਉਨ੍ਹਾਂ ਇਹ ਵੀ ਦੱਸਿਆ ਕਿ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ।

ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਪੰਜਾਬ ’ਚ ਬੇਸਹਾਰਾ ਤੇ ਅਵਾਰਾ ਗਊਧਨ ਨੂੰ ਜਲਦ ਗਊਸ਼ਾਲਾਵਾਂ ’ਚ ਲਿਆਂਦਾ ਜਾਵੇਗਾ – ਕੀਮਤੀ ਭਗਤ
Next articleਬਲਜੀਤ ਸਿੰਘ ਬੱਲੀ ਹਲਕਾ ਦੱਖਣੀ ਤੋਂ ਐਸ.ਸੀ ਡਿਪਾਰਟਮੈਂਟ ਬਲਾਕ-1 ਦੇ ਚੇਅਰਮੈਨ ਨਿਯੁਕਤ