ਫਿਲੌਰ/ਅੱਪਰਾ (ਸਮਾਜ ਵੀਕਲੀ) (ਜੱਸੀ)-ਅੱਜ ਇਲਾਕੇ ਦੀਆਂ ਦਾਣਾ ਮੰਡੀਆਂ ਦਾ ਵਿਸ਼ੇਸ਼ ਤੌਰ ‘ਤੇ ਦੌਰਾ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਗੁਰਮੀਤ ਸਿੰਘ ਗਰੇਵਾਲ ਜਨਰਲ ਸਕੱਤਰ ਭਾਕਿਯੂ (ਲੱਖੋਵਾਲ) ਲੁਧਿਆਣਾ, ਰਾਜਬੀਰ ਸਿੰਘ ਚੱਕਦਾਨਾ ਤੇ ਬਲਕਾਰ ਸਿੰਗ ਨਿੱਝਰ ਰਾਏਪੁਰ ਅਰਾਈਆਂ ਨੇ ਕਿਹਾ ਕਿ ਸਰਕਾਰ ਤੇ ਪ੍ਰਸ਼ਾਸ਼ਨ ਨੂੰ ਚਾਹੀਦਾ ਹੈ ਕਿ ਦਾਣਾ ਮੰਡੀਆਂ ਦੇ ਅੰਦਰ ਪਏ ਝੋਨੇ ਦੀ ਫ਼ਸਲ ਦੀ ਲਿਫਟਿੰਗ ਦੇ ਲਈ ਵਾਹਨਾਂ ਦਾ ਜਰੂਰੀ ਤੇ ਲਾਜ਼ਮੀ ਪ੍ਰਬੰਧ ਕੀਤਾ ਜਾਵੇ | ਉਨਾਂ ਕਿਹਾ ਕਿ ਦਾਣਾ ਮੰਡੀਆਂ ਦੇ ਅੰਦਰ ਨਵਾਂ ਝੋਨਾ ਤਾਂ ਨਹੀਂ ਆ ਰਿਹਾ ਕਿਉਂਕਿ ਝੋਨੇ ਦੀ ਫ਼ਸਲ ਨੂੰ ਸੁੱਟਣ ਲਈ ਥਾਂ ਹੀ ਨਹੀਂ ਹੈ | ਉਨਾਂ ਕਿਹਾ ਕਿ ਇਸ ਸਮੱਸਿਆ ਦੇ ਕਾਰਣ ਕਿਸਾਨ, ਆੜਤੀਏ ਤੇ ਮਜਦੂਰ ਵੀ ਕਾਫ਼ੀ ਪ੍ਰੇਸ਼ਾਨ ਹਨ | ਇਸ ਲਈ ਸਰਕਾਰ ਨੂੰ ਝੋਨੇ ਦੀ ਫ਼ਸਲ ਦੀ ਲਿਫਟਿੰਗ ਦੀ ਸਮੱਸਿਆ ਨੂੰ ਹਲ ਕਰਨ ਦੇ ਲਈ ਠੋਸ ਕਦਮ ਉਠਾਉਣੇ ਚਾਹੀਦੇ ਹਨ |
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly