ਨਵੀਂ ਦਿੱਲੀ (ਸਮਾਜ ਵੀਕਲੀ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂਆਂ ਵੱਲੋਂ ਵੱਖਰੀ ਪਾਰਟੀ ਬਣਾ ਲੈਣ ਮਗਰੋਂ ਸੁਖਬੀਰ ਸਿੰਘ ਬਾਦਲ ਨੇ ਦਿੱਲੀ ਦੇ ਸੀਨੀਅਰ ਆਗੂ ਅਵਤਾਰ ਸਿੰਘ ਹਿੱਤ ਨੂੰ ਦਿੱਲੀ ਪ੍ਰਦੇਸ਼ ਸ਼੍ਰੋਮਣੀ ਅਕਾਲੀ ਦਲ ਦੀ ਇਕਾਈ ਦਾ ਪ੍ਰਧਾਨ ਬਣਾਇਆ ਹੈ। ਸ੍ਰੀ ਹਿੱਤ ਬਾਦਲ ਪਰਿਵਾਰ ਦੇ ਕਰੀਬੀ ਹਨ ਤੇ ਉਨ੍ਹਾਂ ਦਾ ਰਾਮਗੜ੍ਹੀਆ ਭਾਈਚਾਰੇ ’ਚ ਖਾਸਾ ਆਧਾਰ ਹੈ। 2013 ’ਚ ਸ੍ਰੀ ਹਿੱਤ ਤੋਂ ਮਨਜੀਤ ਸਿੰਘ ਜੀਕੇ ਨੇ ਪ੍ਰਧਾਨਗੀ ਲੈ ਲਈ ਸੀ। ਫਿਰ ਹਾਲਤ ਬਦਲ ਗਏ ਤੇ ਹੁਣ ਉਨ੍ਹਾਂ ਉੱਪਰ ਮੁੜ ਤੋਂ ਅਕਾਲੀ ਦਲ ਨੂੰ ਦਿੱਲੀ ’ਚ ਪੈਰਾਂ ਸਿਰ ਕਰਨ ਦੀ ਜ਼ਿੰਮੇਵਾਰੀ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly