ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਸੰਘਰਸ਼ ਦਾ ਐਲਾਨ
10 ਮਾਰਚ ਨੂੰ ਜਲੰਧਰ ਵਿਖੇ ਹੋਵੇਗਾ ਪੋਲ ਖੋਲ ਝੰਡਾ ਮਾਰਚ ਤੇ ਵਹੀਕਲ ਰੈਲੀ
ਕਪੂਰਥਲਾ (ਸਮਾਜ ਵੀਕਲੀ) ( ਕੌੜਾ ) – ਪੰਜਾਬ ਸਰਕਾਰ ਵੱਲੋ ਪੁਰਾਣੀ ਪੈਨਸ਼ਨ ਦੇ ਮੁੱਦੇ ਤੇ ਲਗਾਤਾਰ ਟਾਲ ਮਟੋਲ ਕੀਤੀ ਜਾ ਰਹੀ ਹੈ। ਦੇਸ਼ ਦੇ ਇਤਿਹਾਸ ਵਿੱਚ ਪਹਿਲੀ ਵਾਰ ਅਜਿਹਾ ਹੋਇਆ ਹੈ ਕਿ ਕਿਸੇ ਸਰਕਾਰ ਨੇ ਤਿੰਨ ਵਾਰ ਕੈਬਨਿਟ ਵਿੱਚ ਫੈਸਲਾ ਲੈਣ ਉਪਰੰਤ ਉਸ ਮਸਲੇ ਨੂੰ ਲਾਗੂ ਕਰਨ ਦੀ ਬਜਾਏ ਕਮੇਟੀ ਦਾ ਗਠਨ ਕੀਤਾ ਹੋਵੇ। ਇਸ ਸਬੰਧੀ ਇੱਕ ਮੀਟਿੰਗ ਦੌਰਾਨ ਜਾਣਕਾਰੀ ਦਿੰਦਿਆਂ ਸੀ.ਪੀ.ਐਫ. ਕਰਮਚਾਰੀ ਯੂਨੀਅਨ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ( ਸੂਬਾ ਪ੍ਰਧਾਨ ਈ. ਟੀ.ਟੀ.ਅਧਿਆਪਕ ਯੂਨੀਅਨ ਪੰਜਾਬ) ਰਛਪਾਲ ਸਿੰਘ ਵੜੈਚ , ਇੰਦਰਜੀਤ ਸਿੰਘ ਬਿਧੀਪੁਰ, ਸੁਖਦਿਆਲ ਸਿੰਘ ਝੰਡ ਪ੍ਰਧਾਨ ਅਧਿਆਪਕ ਦਲ ਪੰਜਾਬ,ਭਜਨ ਸਿੰਘ ਮਾਨ ਨੇ ਦੱਸਿਆ ਕਿ ਸਰਕਾਰ ਦੀ ਇਸ ਲਾਰੇ ਲੱਪੇ ਵਾਲੀ ਨੀਤੀ ਵਿਰੁੱਧ ਸੀ.ਪੀ.ਐਫ ਕਰਮਚਾਰੀ ਯੂਨੀਅਨ ਪੰਜਾਬ ਵੱਲੋਂ ਜਲੰਧਰ ਹੋਣ ਵਾਲੀ ਜ਼ਿਮਨੀ ਚੋਣ ਨੂੰ ਮੱਦੇਨਜ਼ਰ ਰੱਖਦੇ ਹੋਏ ,ਪੁਰਾਣੀ ਪੈਨਸ਼ਨ ਨੂੰ ਮੁਲਾਜ਼ਮਾਂ ਦਾ ਵੱਡਾ ਮੁੱਦਾ ਬਣਾਉਣ ਅਤੇ ਸਰਕਾਰ ਦੀ ਪੋਲ ਖੋਲਣ ਲਈ 10 ਮਾਰਚ ਨੂੰ ਜਲੰਧਰ ਵਿਖੇ ਝੰਡਾ ਮਾਰਚ ਕੀਤਾ ਜਾਵੇਗਾ।
ਇਸ ਝੰਡਾ ਮਾਰਚ ਵਿੱਚ ਪੰਜਾਬ ਭਰ ਦੇ ਨਵੀਂ ਪੈਨਸ਼ਨ ਅਧੀਨ ਆਉਂਦੇ ਮੁਲਾਜਮ ਆਪਣੇ ਵਹੀਕਲ ਲੈ ਕੇ ਪੁਰਾਣੀ ਪੈਨਸ਼ਨ ਬਹਾਲੀ ਦੇ ਸਟਿੱਕਰ ਲਗਾ ਕੇ ਸ਼ਮੂਲੀਅਤ ਕਰਨਗੇ। ਆਗੂਆਂ ਨੇ ਕਿਹਾ ਨਹੀਂ ਇਸ ਪੋਲ ਖੋਲ ਝੰਡਾ ਮਾਰਚ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਆਗੂਆਂ ਨੇ ਕਿਹਾ ਕਿ ਜਲੰਧਰ ਜ਼ਿਮਨੀ ਚੋਣ ਵਿੱਚ ਸਰਕਾਰ ਦੀ ਇੱਟ ਨਾਲ ਇੱਟ ਖੜਕਾ ਦਿੱਤੀ ਜਾਵੇਗੀ। ਇਸ ਮੌਕੇ ਤੇ ਬਲਜੀਤ ਸਿੰਘ ਬੱਬਾ,ਜਸਵਿੰਦਰ ਸਿੰਘ ਸ਼ਿਕਾਰਪੁਰ, ਸ਼ਿੰਦਰ ਸਿੰਘ ਜੱਬੋਵਾਲ, ਅਮਨਦੀਪ ਸਿੰਘ ਖਿੰਡਾ, ਗੁਰਪ੍ਰੀਤ ਸਿੰਘ ਬੂਲਪੁਰ, ਅਮਨਦੀਪ ਸਿੰਘ ਬਿਧੀਪੁਰ, ਯਾਦਵਿੰਦਰ ਸਿੰਘ, ਅਸ਼ਵਨੀ ਕੁਮਾਰ, ਕੁਲਦੀਪ ਠਾਕੁਰ, ਜਗਜੀਤ ਸਿੰਘ ਬੂਲਪੁਰ, ਸੁਖਵਿੰਦਰ ਸਿੰਘ ਕਾਲੇਵਾਲ, ਲਖਵਿੰਦਰ ਸਿੰਘ ਟਿੱਬਾ, ਮੁਖਤਿਆਰ ਲਾਲ, ਮਨਜਿੰਦਰ ਸਿੰਘ ਧੰਜੂ, ਹਰਦੇਵ ਸਿੰਘ ਖਾਨੋਵਾਲ, ਜਗਜੀਤ ਸਿੰਘ ਮਿਰਜ਼ਾਪੁਰ, ਰਮੇਸ਼ ਕੁਮਾਰ ਭੇਟਾਂ, ਇੰਦਰਜੀਤ ਸਿੰਘ ਖਹਿਰਾ, ਸੁਖਦਰਸ਼ਨ ਆਨੰਦ, ਕਮਲਜੀਤ ਸਿੰਘ, ਸੁਰਜੀਤ ਸਿੰਘ ਆਦਿ ਹਾਜ਼ਰ ਸਨ।