HOME 4 ਜੂਨ ਦੇ ਡਾਇਰੈਕਟਰ ਦਫ਼ਤਰ ਧਰਨੇ ਵਿੱਚ ਵੱਡੀ ਗਿਣਤੀ ਵਿੱਚ ਹੋਵਾਂਗੇ ਸ਼ਾਮਿਲ...

4 ਜੂਨ ਦੇ ਡਾਇਰੈਕਟਰ ਦਫ਼ਤਰ ਧਰਨੇ ਵਿੱਚ ਵੱਡੀ ਗਿਣਤੀ ਵਿੱਚ ਹੋਵਾਂਗੇ ਸ਼ਾਮਿਲ -ਜ਼ਿਲ੍ਹਾ ਆਗੂ – ਕੇਡਰ ਵਿੱਚ ਭਾਰੀ ਰੋਸ

2

ਸਮਾਜ ਵੀਕਲੀ ਯੂ ਕੇ

ਨਵਾਂਸ਼ਹਿਰ 2 ਜੂਨ (ਮਨੋਰੰਜਨ ਕਾਲੀਆ))-  ਸਿਹਤ ਵਿਭਾਗ, ਪੰਜਾਬ ਦੀ ਸਿਰਮੌਰ ਜਥੇਬੰਦੀ ਮਲਟੀਪਰਪਜ ਹੈਲਥ ਇੰਪਲਾਈਜ਼ ਯੂਨੀਅਨ, ਪੰਜਾਬ ਵੱਲੋਂ ਸੂਬਾ ਪ੍ਰਧਾਨ ਕੁਲਬੀਰ ਸਿੰਘ ਮੋਗਾ ਦੀ ਅਗਵਾਈ ਹੇਠ ਕੇਡਰ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਨਾ ਮੰਨਣ ਦੇ ਰੋਸ ਵੱਜੋਂ ਸੂਬਾ ਸਰਕਾਰ ਖਿਲਾਫ਼ ਤਿੱਖਾ ਸੰਘਰਸ਼ ਸ਼ੁਰੂ ਕਰ ਦਿੱਤਾ ਗਿਆ ਹੈ।

ਇਸ ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਤੇ ਜਥੇਬੰਦੀ ਆਗੂ ਮਨਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਜਥੇਬੰਦੀ ਪਿਛਲੇ ਲੰਬੇ ਸਮੇਂ ਤੋਂ ਕੇਡਰ ਦੇ ਨਾਮ ਬਦਲੀ, ਵਰਦੀ ਭੱਤਾ, ਐੱਫ.ਟੀ.ਏ., ਡਾਈਟ ਭੱਤਾ ਲਗਾਉਣ, ਪੁਰਾਣੀ ਪੈਨਸ਼ਨ ਬਹਾਲ ਕਰਨ, ਪੰਜਾਬ ਸਕੇਲ ਲਾਗੂ ਕਰਨ, ਨਵ ਨਿਯੁਕਤ ਸਿਹਤ ਕਾਮਿਆਂ ਦਾ ਪਰਖ ਕਾਲ ਸਮਾਂ ਘਟਾਉਣ, ਮਾਣਯੋਗ ਹਾਈਕੋਰਟ ਦੇ ਫੈਸਲੇ ਨੂੰ ਜਰਨਾਲਾਈਜ ਕਰਕੇ ਤਨਖਾਹ ਸਕੇਲ ਸੋਧਣ ਸੰਬੰਧੀ ਸਮੇਤ ਕਈ ਮੰਗਾਂ ਲਈ ਸਿਹਤ ਮੰਤਰੀ ਪੰਜਾਬ, ਮੁੱਖ ਮੰਤਰੀ ਪੰਜਾਬ ਦੇ ਓ.ਐੱਸ.ਡੀ. ਅਤੇ ਸਿਹਤ ਡਾਇਰੈਕਟਰ, ਪੰਜਾਬ ਨਾਲ ਕਈ ਵਾਰ ਮੀਟਿੰਗਾਂ ਕਰ ਚੁੱਕੀ ਹੈ ਪਰ ਵਾਰ-ਵਾਰ ਇਨ੍ਹਾਂ ਮੰਗਾਂ ‘ਤੇ ਸਹਿਮਤੀ ਪ੍ਰਗਟਾਉਂਦੇ ਹੋਏ ਫਿਰ ਮੰਗਾਂ ਨੂੰ ਲਟਕਾਉਣ ਦੀ ਨੀਤੀ ਅਪਣਾਈ ਜਾ ਰਹੀ ਹੈ, ਜੋ ਮੰਦਭਾਗੀ ਹੈ। ਉਨ੍ਹਾਂ ਨੇ ਕਿਹਾ ਕਿ ਜਥੇਬੰਦੀ ਹੁਣ ਵੱਡੇ ਸੰਘਰਸ਼ ਦੇ ਰਾਹ ਵਿੱਚ ਹੈ, ਜਿਸ ਤਹਿਤ ਜ਼ਿਲ੍ਹਾ ਹੈਡਕੁਆਟਰਾਂ ਰਾਹੀਂ ਮੰਗ ਪੱਤਰ ਭੇਜੇ ਗਏ ਹਨ ਅਤੇ ਇਸਦੇ ਨਾਲ ਹੀ 4 ਜੂਨ ਨੂੰ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਦੇ ਦਫਤਰ ਅੱਗੇ ਸੂਬਾ ਪੱਧਰੀ ਰੋਸ ਧਰਨਾ ਦਿੱਤਾ ਜਾਵੇਗਾ।

ਇਸ ਮੌਕੇ ਦੋਆਬਾ ਜੋਨ ਪ੍ਰਧਾਨ ਗੁਲਸ਼ਨ ਕੁਮਾਰ ਨੇ ਕਿਹਾ ਕਿ ਇਸ ਧਰਨੇ ਸੰਬੰਧੀ ਸਾਥੀਆਂ ਦੀ ਲਾਮਬੰਦੀ ਕੀਤੀ ਜਾ ਚੁੱਕੀ ਹੈ ਅਤੇ ਵੱਡੀ ਗਿਣਤੀ ਵਿੱਚ ਸਾਥੀ ਧਰਨੇ ਵਿੱਚ ਭਾਗ ਲੈਣਗੇ।

Previous articleਸਪੈਸ਼ਲ ਇੰਨਟੈਸਿਵ ਰਵੀਜ਼ਨ-2026
Next articleਕਾਂਗਰਸੀ ਵਰਕਰਾਂ ਵੱਲੋਂ ਨੀਟ ਪੇਪਰ ਲੀਕ ਅਤੇ ਸੀਬੀਐਸਈ ਦੀ ਮਾੜੇ ਪ੍ਰਬੰਧਾਂ ਖ਼ਿਲਾਫ਼ ਰੋਸ ਪ੍ਰਦਰਸ਼ਨ