ਬਲਾਚੌਰ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ): ਬਲਾਚੌਰ ਦੇ ਵਾਰਡ ਨੰਬਰ ਤਿੰਨ ਸਥਿਤ ਮਦਨੀ ਮਸਜਿਦ ਵਿਖੇ ਅੱਜ ਈਦ-ਉਲ-ਫਿਤਰ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੁਬਾਰਕ ਮੌਕੇ ‘ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸਤਨਾਮ ਜਲਾਲਪੁਰ, ਸੇਠੀ ਉਧਨੋਵਾਲ ਚੇਅਰਮੈਨ ਮਾਰਕੀਟ ਕਮੇਟੀ ਬਲਾਚੌਰ ਅਤੇ ਬਲਦੇਵ ਰਾਜ ਰਿਟਾਇਰ ਇੰਸਪੈਕਟਰ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ ਅਤੇ ਮੁਸਲਿਮ ਭਾਈਚਾਰੇ ਨੂੰ ਈਦ ਦੀ ਮੁਬਾਰਕਬਾਦ ਦਿੱਤੀ।ਮਸਜਿਦ ਵਿੱਚ ਇਕੱਠ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਜਲਾਲਪੁਰ ਨੇ ਕਿਹਾ ਕਿ ਭਾਰਤ ਅਨੇਕਤਾ ਵਿੱਚ ਏਕਤਾ ਵਾਲਾ ਦੇਸ਼ ਹੈ, ਜਿੱਥੇ ਸਾਰੇ ਧਰਮਾਂ ਦੇ ਤਿਉਹਾਰ ਮਿਲ-ਜੁਲ ਕੇ ਮਨਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਈਦ ਦਾ ਤਿਉਹਾਰ ਸਾਨੂੰ ਆਪਸੀ ਪ੍ਰੇਮ, ਸ਼ਾਂਤੀ ਅਤੇ ਭਾਈਚਾਰਕ ਸਾਂਝ ਦਾ ਸੰਦੇਸ਼ ਦਿੰਦਾ ਹੈ।ਈਦ ਦੀ ਨਮਾਜ਼ ਤੋਂ ਬਾਅਦ ਸਾਰਿਆਂ ਨੇ ਇੱਕ-ਦੂਜੇ ਦੇ ਗਲੇ ਮਿਲ ਕੇ ਖੁਸ਼ੀਆਂ ਸਾਂਝੀਆਂ ਕੀਤੀਆਂ। ਇਸ ਮੌਕੇ ਮੁਹੰਮਦ ਸਰਫਰਾਜ, ਸ਼ਾਹ ਨਿਵਾਜ, ਸਦੀਕ ਖਾਨ, ਫਿਰੋਜ਼ ਖਾਨ ਅਤੇ ਰਾਹੇ ਖਾਨ ਸਮੇਤ ਵੱਡੀ ਗਿਣਤੀ ਵਿੱਚ ਮੁਸਲਿਮ ਭਾਈਚਾਰੇ ਦੇ ਲੋਕ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।ਈਦ-ਉਲ-ਫਿਤਰ, ਜਿਸ ਨੂੰ ‘ਮੀਠੀ ਈਦ’ ਵੀ ਕਿਹਾ ਜਾਂਦਾ ਹੈ, ਇਸਲਾਮ ਧਰਮ ਦਾ ਇੱਕ ਪ੍ਰਮੁੱਖ ਤਿਉਹਾਰ ਹੈ। ਇਸ ਦੇ ਮਨਾਉਣ ਪਿੱਛੇ ਮੁੱਖ ਕਾਰਨ ਮੁਸਲਿਮ ਭਾਈਚਾਰੇ ਦੇ ਲੋਕ ਪੂਰਾ ਇੱਕ ਮਹੀਨਾ ਰਮਜ਼ਾਨ ਦੇ ਪਵਿੱਤਰ ਦਿਨਾਂ ਵਿੱਚ ਰੋਜ਼ੇ ਰੱਖਦੇ ਹਨ। ਰਮਜ਼ਾਨ ਦੇ ਮਹੀਨੇ ਦੇ ਖਤਮ ਹੋਣ ਅਤੇ ਸ਼ੱਵਾਲ ਮਹੀਨੇ ਦੇ ਪਹਿਲੇ ਦਿਨ ਚੰਦ ਦੇਖਣ ਤੋਂ ਬਾਅਦ ਇਹ ਖੁਸ਼ੀ ਦਾ ਤਿਉਹਾਰ ਮਨਾਇਆ ਜਾਂਦਾ ਹੈ।ਇਹ ਦਿਨ ਅੱਲ੍ਹਾ (ਰੱਬ) ਦਾ ਸ਼ੁਕਰਾਨਾ ਕਰਨ ਦਾ ਦਿਨ ਹੈ, ਜਿਨ੍ਹਾਂ ਨੇ ਇਨਸਾਨ ਨੂੰ ਪੂਰੇ ਮਹੀਨੇ ਦੇ ਰੋਜ਼ੇ ਰੱਖਣ ਅਤੇ ਇਬਾਦਤ ਕਰਨ ਦੀ ਸ਼ਕਤੀ ਬਖਸ਼ੀ। ਈਦ ਦਾ ਇੱਕ ਮੁੱਖ ਉਦੇਸ਼ ਗਰੀਬਾਂ ਅਤੇ ਲੋੜਵੰਦਾਂ ਦੀ ਮਦਦ ਕਰਨਾ ਹੈ। ਈਦ ਦੀ ਨਮਾਜ਼ ਤੋਂ ਪਹਿਲਾਂ ‘ਫਿਤਰਾਨਾ’ ਦਾਨ ਦਿੱਤਾ ਜਾਂਦਾ ਹੈ ਤਾਂ ਜੋ ਗਰੀਬ ਲੋਕ ਵੀ ਖੁਸ਼ੀਆਂ ਵਿੱਚ ਸ਼ਾਮਿਲ ਹੋ ਸਕਣ। ਇਸ ਦਿਨ ਲੋਕ ਆਪਸੀ ਮਤਭੇਦ ਭੁਲਾ ਕੇ ਇੱਕ-ਦੂਜੇ ਦੇ ਗਲੇ ਮਿਲਦੇ ਹਨ ਅਤੇ ਮਿਲ-ਜੁਲ ਕੇ ਸੇਵੀਆਂ ਤੇ ਹੋਰ ਮਿੱਠੇ ਪਕਵਾਨ ਖਾਂਦੇ ਹਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly






