ਭਾਈ ਦਿੱਤ ਸਿੰਘ ਗਿਆਨੀ ਜੀ ਦੇ ਨਾਂ ਤੇ ਸ਼੍ਰੋਮਣੀ ਕਮੇਟੀ ਕਿਸੇ ਵਿਦਿਅਕ ਅਦਾਰੇ ਦਾ ਨਾਂ ਰੱਖੇ – ਅਮਰੀਕ ਸਿੰਘ ਸੰਧੂ
ਲੁਧਿਆਣਾ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਸਿੰਘ ਸਭਾ ਲਹਿਰ ਦੇ ਬਾਨੀ ਅਤੇ ਪੰਜਾਬੀ ਪੱਤਰਕਾਰੀ ਦੇ ਪਿਤਾਮਾ ਤੇ ਮਹਾਨ ਸਿੱਖ ਵਿਦਵਾਨ ਪੰਥ ਰਤਨ ਭਾਈ ਦਿੱਤ ਸਿੰਘ ਗਿਆਨੀ ਜੀ ਦੀ 123ਵੀਂ ਯਾਦ ਵਿੱਚ ਸਮਾਜ ਸੇਵੀ ਸੰਗਠਨ ਡਾਕਟਰ ਭੀਮ ਰਾਓ ਅੰਬੇਡਕਰ ਇੰਟਰਨੈਸ਼ਨਲ ਸੋਸਾਇਟੀ ਅਤੇ ਸ੍ਰੀ ਗੁਰੂ ਰਵਿਦਾਸ ਫੈਡਰੇਸ਼ਨ ਪੰਜਾਬ ਦੇ ਸਹਿਯੋਗ ਨਾਲ ਪਿੰਡ ਨੂਰਪੁਰ ਬੇਟ ਵਿਖੇ ਗੁਰਦੁਆਰਾ ਗੁਰੂ ਰਵਿਦਾਸ ਅਤੇ ਸਮੂਹ ਪ੍ਰਬੰਧਕ ਕਮੇਟੀ ਵੱਲੋਂ ਭਾਈ ਦਿਤ ਸਿੰਘ ਗਿਆਨੀ ਜੀ ਦੇ ਜੀਵਨ ਫਲਸਫੇ ਦੇ ਉੱਪਰ ਚਾਨਣ ਪਾਇਆ ਗਿਆ। ਇਸ ਮੌਕੇ ਸੰਗਠਨ ਦੇ ਕੌਮੀ ਪ੍ਰਧਾਨ ਹਰਦੇਵ ਸਿੰਘ ਬੋਪਾਰਾਏ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕੀ ਭਾਈ ਦਿੱਤ ਸਿੰਘ ਗਿਆਨੀ ਜੀ ਦੇ ਨਾਂ ਤੇ ਕਿਸੇ ਇੱਕ ਯੂਨੀਵਰਸਿਟੀ ਵਿੱਚ ਚੇਅਰ ਸਥਾਪਿਤ ਕੀਤੀ ਜਾਵੇ। ਉਹਨਾਂ ਕਿਹਾ ਕਿ ਭਾਈ ਦਿੱਤ ਸਿੰਘ ਗਿਆਨੀ ਜੀ ਸਿੱਖ ਧਰਮ ਦੇ ਉਹ ਵਿਦਵਾਨ ਹੋਏ ਹਨ, ਜਿਨਾਂ ਨੇ 19ਵੀਂ ਸਦੀ ਵਿੱਚ ਅੰਗਰੇਜ਼ ਹਕੂਮਤ ਸਮੇਂ ਸਿੱਖੀ ਦੇ ਪ੍ਰਚਾਰ ਕੇਂਦਰ ਗੁਰਦੁਆਰਿਆਂ ਉੱਪਰ ਮਹੰਤਾਂ ਦੇ ਕਬਜ਼ਿਆਂ ਦੌਰਾਨ ਗੁਰਦੁਆਰਿਆਂ ਵਿੱਚ ਹੋ ਰਹੀ ਪੂਜਾ ਨੂੰ ਰੋਕਣ ਲਈ ਤਕੜਾ ਸੰਘਰਸ਼ ਲੜਿਆ। ਅਜਿਹੇ ਔਖੇ ਸਮੇਂ ਸਿੱਖੀ ਦੀ ਚੜ੍ਹਦੀ ਕਲਾ ਲਈ ਸੰਘਰਸ਼ ਕਰਨ ਵਾਲੇ ਮਰਜੀਵੜੇ ਭਾਈ ਦਿੱਤ ਸਿੰਘ ਗਿਆਨੀ ਜੀ ਦਾ ਨਾਂ ਵੀ ਮੋਹਰਲੀ ਕਤਾਰ ਵਿੱਚ ਆਉਣਾ ਚਾਹੀਦਾ ਹੈ। ਇਸ ਮੌਕੇ ਅਮਰੀਕ ਸਿੰਘ ਸੰਧੂ ਨੂਰਪੁਰ ਬੇਟ ਸਰਕਲ ਪ੍ਰਧਾਨ ਨੇ ਸ਼੍ਰੋਮਣੀ ਕਮੇਟੀ ਤੋਂ ਮੰਗ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਵੀ ਆਪਣੇ ਕਿਸੇ ਵਿੱਦਿਅਕ ਅਦਾਰੇ ਵਿਚਲੇ ਵਿਭਾਗ ਦਾ ਨਾਂ ਭਾਈ ਦਿੱਤ ਸਿੰਘ ਗਿਆਨੀ ਜੀ ਦੇ ਨਾਂ ਤੇ ਰੱਖਿਆ ਜਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਦੁਆਰਾ ਗੁਰੂ ਰਵਿਦਾਸ ਨੂਰਪੁਰ ਵੇਟ ਦੇ ਹੈਡ ਗ੍ਰੰਥੀ ਭਾਈ ਬਲਜੀਤ ਸਿੰਘ ਜੀ, ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸਿਕੰਦਰ ਸਿੰਘ, ਅਮਰੀਕ ਸਿੰਘ ਸੰਧੂ , ਹਰਦੇਵ ਸਿੰਘ ਬੋਪਾਰਾਏ, ਅਵਿੰਦਰ ਸਿੰਘ ਖਾਲਸਾ , ਤਰਨਪ੍ਰੀਤ ਸਿੰਘ ਖਾਲਸਾ, ਬਲਜੀਤ ਸਿੰਘ ਖਾਲਸਾ , ਰੂਬਲ ਪ੍ਰੀਤ ਸਿੰਘ ਆਦਿ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly