ਬੱਚਿਆਂ ਦੇ ਸਿੱਖਣ ਪੱਧਰ ਨੂੰ ਉੱਚਾ ਚੁੱਕਣ ਲਈ ਕੀਤੇ ਜਾ ਰਹੇ ਨਿਵੇਕਲੇ ਕਦਮ -ਸਰਪੰਚ ਗੁਰਮੇਜ ਸਿੰਘ
ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਸਿੱਖਿਆ ਵਿਭਾਗ ਪੰਜਾਬ ਦੁਆਰਾ ਪੜ੍ਹਾਈ ਨੂੰ ਸਰਲ ਤੇ ਰੌਚਕ ਬਣਾਉਣ ਦੇ ਮਨੋਰਥ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਛੰਨਾ ਸ਼ੇਰ ਸਿੰਘ ਵਿਖੇ ਸਿੱਖਿਆ ਵਿਭਾਗ ਵੱਲੋਂ ਭੇਜੀ ਗਈ ਗ੍ਰਾਂਟ ਨਾਲ਼ ਸਕੂਲ ਦੇ ਮੁੱਖ ਅਧਿਆਪਕ ਅਵਤਾਰ ਸਿੰਘ ਹੈਬਤਪੁਰ ਦੀ ਦੇਖ ਰੇਖ ਹੇਠ ਲਿਸਨਿੰਗ ਲੈਬ ਤਿਆਰ ਕਰਵਾਈ ਗਈ।
ਇਸ ਲਿਸਨਿੰਗ ਲੈਬ ਨੂੰ ਅੱਜ ਸਕੂਲ ਦੇ ਵਿਦਿਆਰਥੀਆਂ ਨੂੰ ਸਮਰਪਿਤ ਕਰਨ ਦੇ ਲਈ ਇਕ ਸਾਦਾ ਤੇ ਪ੍ਰਭਾਵਸ਼ਾਲੀ ਸਮਾਰੋਹ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਸਰਪੰਚ ਗੁਰਮੇਜ ਸਿੰਘ ਤੇ ਐੱਸ ਐੱਮ ਸੀ ਕਮੇਟੀ ਦੇ ਚੇਅਰਮੈਨ ਬੋਹੜ ਸਿੰਘ ਨੇ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ ਇਸ ਦੌਰਾਨ ਸਰਪੰਚ ਗੁਰਮੇਜ ਸਿੰਘ ਨੇ ਲੈਬ ਦਾ ਰੀਬਨ ਕੱਟ ਕੇ ਇਹ ਲਿਸਨਿੰਗ ਲੈਬ ਸਕੂਲ ਦੇ ਵਿਦਿਆਰਥੀਆਂ ਨੂੰ ਸਮਰਪਿਤ ਕੀਤੀ ਐਸ ਐਮ ਸੀ ਕਮੇਟੀ ਦੇ ਚੇਅਰਮੈਨ ਬੋਹੜ ਸਿੰਘ ਅਤੇ ਮੈਂਬਰਾਂ ਅਤੇ ਪੰਚਾਇਤ ਮੈਂਬਰਾਂ ਨੇ ਲੈਬ ਨੇ ਦੇਖ ਕੇ ਖੁਸ਼ੀ ਜਾਹਿਰ ਕੀਤੀ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।
ਸਾਰੇ ਪਤਵੰਤਿਆਂ ਨੇ ਬੱਚਿਆਂ ਨਾਲ਼ ਬੈਠ ਕੇ ਹੈੱਡ ਫੋਨਾਂ ਤੇ ਪ੍ਰੀ ਪ੍ਰਾਇਮਰੀ ਦੇ ਬੱਚਿਆਂ ਨੂੰ ਕਾਰਵਾਈਆਂ ਜਾਣ ਵਾਲੀਆਂ ਗਤੀਵਿਧੀਆਂ ਸੁਣਿਆ ਅਤੇ ਬੱਚਿਆਂ ਦੇ ਸਿੱਖਣ ਪੱਧਰ ਨੂੰ ਉੱਚਾ ਚੁੱਕਣ ਲਈ ਕੀਤੇ ਜਾ ਰਹੇ ਇਸ ਨਿਵੇਕਲੇ ਕਦਮ ਲਈ ਸਕੂਲ ਦੇ ਮੁੱਖ ਅਧਿਆਪਕ ਅਵਤਾਰ ਸਿੰਘ ਹੈਬਤਪੁਰ , ਅਧਿਆਪਕ ਰਸ਼ਪਾਲ ਸਿੰਘ, ਇੰਦਰਜੀਤ ਸਿੰਘ, ਮਨਪ੍ਰੀਤ ਕੌਰ, ਨੀਲਮ ਕੁਮਾਰੀ, ਪਰਮਵੀਰ ਕੌਰ ਦੇ ਕੰਮਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਤੇ ਪੰਚਾਇਤ ਮੈਂਬਰ ਗੁਰਨਾਮ ਸਿੰਘ, ਸੋਨਾ ਸਿੰਘ, ਪ੍ਰੀਤਮ ਸਿੰਘ, ਹਰਨੇਕ ਸਿੰਘ ਆਦਿ ਹਾਜ਼ਰ ਸਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly