ਆਮਦਨ ਕਰ ਵਿਭਾਗ ਵੱਲੋਂ ਇਆਲੀ ਦੇ ਟਿਕਾਣਿਆਂ ’ਤੇ ਛਾਪੇ

The CRPF jawans deployed outside the Gold Link apartment office owned by SAD Manpreet Ayali during th IT raids in Ludhiana on Tuesday. Photo By Ashwani Dhiman

ਲੁਧਿਆਣਾ (ਸਮਾਜ ਵੀਕਲੀ) : ਆਮਦਨ ਕਰ ਵਿਭਾਗ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਮੁੱਲਾਂਪੁਰ ਦਾਖ਼ਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਸਣੇ ਕਈ ਰੀਅਲ ਅਸਟੇਟ ਕਾਰੋਬਾਰੀਆਂ  ਦੇ ਟਿਕਾਣਿਆਂ ’ਤੇ ਛਾਪੇ ਮਾਰੇ ਹਨ। ਵਿਧਾਇਕ ਇਆਲੀ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਜ਼ਦੀਕੀਆਂ ’ਚੋਂ ਹਨ ਅਤੇ ਪ੍ਰਾਪਰਟੀ ਕਾਰੋਬਾਰ ਨਾਲ ਜੁੜੇ ਹੋਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਆਮਦਨ ਕਰ ਵਿਭਾਗ ਦੇ ਪ੍ਰਿੰਸੀਪਲ ਕਮਿਸ਼ਨਰ ਏ ਮਿਸ਼ਰਾ ਦੀ ਅਗਵਾਈ ਹੇਠ ਅੱਜ ਤੜਕੇ ਵਿਭਾਗ ਦੀਆਂ ਵੱਖ ਵੱਖ ਟੀਮਾਂ ਵਿਧਾਇਕ ਇਆਲੀ ਦੇ ਪਿੰਡ ਇਆਲੀ ਖੁਰਦ ਸਥਿਤ ਉਨ੍ਹਾਂ ਦੀ ਰਿਹਾਇਸ਼ ’ਤੇ ਪੁੱਜੀਆਂ। ਉਨ੍ਹਾਂ ਦੀ ਰਿਹਾਇਸ਼ ਤੋਂ ਇਲਾਵਾ ਫ਼ਾਰਮ ਹਾਊਸ, ਗੋਲਫ ਲਿੰਕ ਕਲੋਨੀ ਅਤੇ ਸਿਆਸੀ ਦਫ਼ਤਰਾਂ ’ਤੇ ਵੀ ਆਮਦਨ ਕਰ ਅਧਿਕਾਰੀ ਅਤੇ ਸੁਰੱਖਿਆ ਬਲਾਂ ਦੇ ਜਵਾਨ ਤਾਇਨਾਤ ਸਨ। ਸੁਰੱਖਿਆ ਬਲਾਂ ਵੱਲੋਂ ਸਾਰੇ ਟਿਕਾਣਿਆਂ ਦੀ ਘੇਰਾਬੰਦੀ ਕੀਤੀ ਗਈ ਹੈ ਅਤੇ ਇਲਾਕੇ ਨੂੰ ਪੂਰੀ ਤਰ੍ਹਾਂ ਸੀਲ ਕਰਕੇ ਕਿਸੇ ਨੂੰ ਵੀ ਛਾਪੇ ਵਾਲੀ ਥਾਂ ਦੇ ਅੰਦਰ ਜਾਂ ਬਾਹਰ ਆਉਣ ਦੀ ਇਜਾਜ਼ਤ ਨਹੀਂ ਦਿੱਤੀ ਗਈ।

ਮਨਪ੍ਰੀਤ ਇਆਲੀ ਦੇ ਨਿੱਜੀ ਸਕੱਤਰ ਮਨੀ ਸ਼ਰਮਾ ਨੇ ਦੱਸਿਆ ਹੈ ਕਿ 1999 ’ਚ ਵੀ ਆਮਦਨ ਕਰ ਵਿਭਾਗ ਨੇ ਉਨ੍ਹਾਂ ਦੇ ਕਾਰੋਬਾਰੀ ਅਦਾਰਿਆਂ ’ਤੇ ਛਾਪਾ ਮਾਰਿਆ ਗਿਆ ਸੀ ਪਰ ਉਸ ਸਮੇਂ ਵੀ ਵਿਭਾਗ ਦੇ ਪੱਲੇ ਕੁਝ ਨਹੀਂ ਪਿਆ ਸੀ। ਉਨ੍ਹਾਂ ਦੱਸਿਆ ਕਿ ਵਿਧਾਇਕ ਇਆਲੀ ਵੱਲੋਂ ਸੰਘਰਸ਼ਸ਼ੀਲ ਕਿਸਾਨਾਂ ਦੀ ਹਰ ਪੱਖੋਂ ਮਦਦ ਕੀਤੀ ਜਾ ਰਹੀ ਹੈ ਅਤੇ ਸਰਕਾਰ ਵੱਲੋਂ ਬਦਲਾਲਊ ਭਾਵਨਾ ਤਹਿਤ ਇਹ ਕਾਰਵਾਈ ਕੀਤੀ ਗਈ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਰੱਖਾਂਗੇ: ਰਾਜਾ ਵੜਿੰਗ
Next article4 SP Vidhan Parishad members join BJP