ਹਾੜੀ ਦੀਆਂ ਫ਼ਸਲਾਂ ਦੇ ਐੱਮਐੱਸਪੀ ਿਵੱਚ ਵਾਧੇ ਨਾਲ ਕਿਸਾਨਾਂ ਨੂੰ ਵਧੇਰੇ ਲਾਭਕਾਰੀ ਮੁੁੱਲ ਮਿਲੇਗਾ: ਮੋਦੀ

ਨਵੀਂ ਦਿੱਲੀ (ਸਮਾਜ ਵੀਕਲੀ):  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾੜੀ ਦੀਆਂ ਫ਼ਸਲਾਂ ਦੇ ਘੱਟੋ ਘੱਟ ਸਮਰਥਨ ਮੁੱਲ (ਐੱਮਐੱਸਪੀ) ’ਚ ਵਾਧਾ ਕੀਤੇ ਜਾਣ ਦੇ ਕੇਂਦਰੀ ਮੰਤਰੀ ਮੰਡਲ ਦੇ ਫ਼ੈਸਲੇ ਨੂੰ ਕਿਸਾਨਾਂ ਦੇ ਹਿੱਤ ’ਚ ਦੱਸਿਆ ਅਤੇ ਕਿਹਾ ਕਿ ਇਸ ਨਾਲ ਜਿਥੇ ਉਨ੍ਹਾਂ ਨੂੰ ਵਧੇਰੇ ਲਾਭਕਾਰੀ ਮੁੱਲ ਯਕੀਨੀ ਮਿਲੇਗਾ ਉਥੇ ਕਈ ਤਰ੍ਹਾਂ ਦੀਆਂ ਫ਼ਸਲਾਂ ਬੀਜਣ ਲਈ ਉਹ ਉਤਸ਼ਾਹਿਤ ਹੋਣਗੇ। ਉਨ੍ਹਾਂ ਟਵੀਟ ਕਰਦਿਆਂ ਕਿਹਾ,‘‘ਕਿਸਾਨ ਭਰਾਵਾਂ ਅਤੇ ਭੈਣਾਂ ਦੇ ਹਿੱਤ ’ਚ ਸਰਕਾਰ ਨੇ ਅੱਜ ਇਕ ਹੋਰ ਵੱਡਾ ਫ਼ੈਸਲਾ ਲੈਂਦਿਆਂ ਹਾੜੀ ਦੀਆਂ ਸਾਰੀਆਂ ਫ਼ਸਲਾਂ ਦੇ ਐੱਮਐੱਸਪੀ ’ਚ ਵਾਧੇ ਨੂੰ ਮਨਜ਼ੂਰੀ ਦਿੱਤੀ ਹੈ। ਇਸ ਨਾਲ ਅੰਨਦਾਤੇ ਲਈ ਵਧੇਰੇ ਲਾਭਕਾਰੀ ਮੁੱਲ ਯਕੀਨੀ ਬਣੇਗਾ।’’ ਸ੍ਰੀ ਮੋਦੀ ਨੇ ਕੱਪੜਾ ਸੈਕਟਰ ਨੂੰ 10,683 ਕਰੋੜ ਰੁਪਏ ਦੀ ਉਤਪਾਦਨ ਨਾਲ ਜੁੜੀ ਰਾਹਤ ਯੋਜਨਾ ਨੂੰ ਪ੍ਰਵਾਨਗੀ ਦੇਣ ਦੇ ਫ਼ੈਸਲੇ ਦੀ ਵੀ ਸ਼ਲਾਘਾ ਕੀਤੀ ਹੈ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articlePhilippines says ready to accept Afghan refugees
Next articleਕਣਕ ਦੇ ਭਾਅ ’ਚ 40 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ