ਝੋਨੇ ਦੀ ਸਿੱਧੀ ਬਿਜਾਈ ਹੇਠ ਰਕਬਾ ਵਧਾਉਣ ਨਾਲ ਕਿਸਾਨਾਂ ਨੂੰ ਹੋਵੇਗਾ ਆਰਥਿਕ ਲਾਭ: ਸਨਦੀਪ ਸਿੰਘ ਖੇਤੀਬਾੜੀ ਵਿਕਾਸ ਅਫਸਰ

(ਸਮਾਜ ਵੀਕਲੀ)

ਅੱਜ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਖੰਨਾ ਵਲੋਂ ਡਾ ਸੁਖਦੇਵ ਸਿੰਘ ਡਾਇਰੈਕਟਰ ਖੇਤੀਬਾੜੀ ਵਿਭਾਗ, ਪੰਜਾਬ ਜੀ ਦੇ ਦਿਸ਼ਾ ਨਿਰਦੇਸ਼ ਅਤੇ ਡਾ ਨਰਿੰਦਰ ਸਿੰਘ ਬੈਨੀਪਾਲ ਮੁੱਖ ਖੇਤੀਬਾੜੀ ਅਫ਼ਸਰ, ਲੁਧਿਆਣਾ ਜੀ ਦੀ ਅਗਵਾਈ ਹੇਠ ਝੋਨੇ ਦੀ ਸਿੱਧੀ ਬਿਜਾਈ ਸੰਬੰਧੀ ਖੇਤ ਦਿਵਸ ਪਿੰਡ ਘੁੰਗਰਾਲੀ ਰਾਜਪੂਤਾ ਵਿਖੇ ਲਗਾਇਆ ਗਿਆ। ਇਸ ਕਿਸਾਨ ਦਿਵਸ ਦਾ ਮੁੱਖ ਮੰਤਵ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨ ਵੀਰਾਂ ਆਉਣ ਵਾਲੇ ਸਮੇਂ ਵਿੱਚ ਉਤਸ਼ਾਹਿਤ ਕਰਨਾ ਹੈ।ਇਸ ਕੈੰਪ ਦੋਰਾਨ ਸੰਬੋਧਨ ਕਰਦੇ ਹੋਏ ਸਨਦੀਪ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਨੇ ਕਿਹਾ ਕਿ ਝੋਨੇ ਦੀ ਸਿੱਧੀ ਕਿਸਾਨਾਂ ਲਈ ਲਾਹੇਵੰਦ ਹੈ।

ਇਸ ਤਕਨੀਕ ਨਾਲ ਖੇਤੀ ਖਰਚੇ ਘਟਣਗੇ ਅਤੇ ਪਾਣੀ ਦੀ ਬੱਚਤ ਹੋਵੇਗੀ।ਉਹਨਾਂ ਬਿਜਾਈ ਸਮੇ ਧਿਆਨ ਰੱਖਣ ਯੋਗ ਨੁੱਕਤੇ ਕਿਸਾਨ ਵੀਰਾਂ ਨਾਲ ਵਿਸਥਾਰ ਵਿਚ ਸਾਂਝੇ ਕੀਤੇ।ਉਹਨਾਂ ਜ਼ੋਰ ਦੇ ਕੇ ਕਿਹਾ ਕਿ ਧਰਤੀ ਹੇਠਲੇ ਪਾਣੀ ਦੇ ਡਿਗਦੇ ਪੱਧਰ ਨੂੰ ਉੱਚਾ ਚੁੱਕਣ ਦੀ ਝੋਨੇ ਦੀ ਸਿੱਧੀ ਬਿਜਾਈ ਹੇਠ ਰਕਬਾ ਵਧਾਉਣਾ ਸਮੇ ਦੀ ਲੋੜ ਹੈ।ਝੋਨੇ ਦੇ ਸਿੱਧੀ ਬਿਜਾਈ ਵਾਲੇ ਖੇਤ ਵਿੱਚ ਕਣਕ ਦਾ ਝਾੜ ਵੀ ਵੱਧਦਾ ਹੈ। ਝੋਨਾ 7 ਤੋਂ ਦੱਸ ਦਿਨ ਪਹਿਲਾਂ ਪੱਕ ਜਾਂਦਾ ਹਾਂ ਅਤੇ ਕਿਸਾਨ ਵੀਰਾਂ ਨੂੰ ਝੋਨੇ ਦਾ ਨਾੜ ਸੰਭਲਣ ਲਈ ਵੱਧ ਸਮਾਂ ਮਿਲ ਜਾਂਦਾ ਹੈ।ਇਸ ਖੇਤ ਦਿਵਸ ਦੋਰਾਨ ਕਿਸਾਨ ਵੀਰਾਂ ਨੂੰ ਸੰਬੋਧਿਤ ਕਰਦੇ ਹੋਏ ਡਾ ਕੁਲਵੰਤ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ,ਖੰਨਾ ਨੇ ਕਿਹਾ ਕਿ ਯੂਰਿਆ ਖਾਦ ਦੀ ਸੁਚੱਜੀ ਵਰਤੋਂ ਕਰਨ ਨਾਲ ਝੋਨੇ ਵਿੱਚ ਬਿਮਾਰੀਆਂ ਅਤੇ ਕੀੜੇ ਮਕੌੜਿਆਂ ਦਾ ਹਮਲਾ ਘੱਟ ਹੁੰਦਾ ਹੈ। ਉਹਨਾਂ ਕੀੜੇ ਮਕੌੜਿਆਂ ਦੇ ਆਰਥਿਕ ਕਗਾਰ ਬਾਰੇ ਵੀ ਜਾਣਕਾਰੀ ਦਿੱਤੀ।

ਇਸ ਮੌਕੇ ਉਹਨਾਂ ਕਿਸਾਨਾਂ ਨੂੰ ਸੰਯੁਕਤ ਖੇਤੀ ਕਰਨ ਲਈ ਪ੍ਰੇਰਿਤ ਵੀ ਕੀਤਾ।ਉਹਨਾਂ ਦਾਣੇਦਾਰ ਕੀਟ ਨਾਸ਼ਕਾਂ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰਨ ਫੀ ਸਲਾਹ ਵੀ ਦਿੱਤੀ। ਇਸ ਮੌਕੇ ਖੇਤੀਬਾੜੀ ਵਿਭਾਗ ਤੋਂ ਜਤਿੰਦਰ ਸਿੰਘ ਬੇਲਦਾਰ ਹਾਜ਼ਿਰ ਸਨ।ਇਸ ਮੌਕੇ ਅਗਾਂਹਵਧੂ ਕਿਸਾਨ ਹਰਮਨਜੀਤ ਸਿੰਘ,ਹਰਦੀਪ ਸਿੰਘ ਅਤੇ ਜਸਪ੍ਰੀਤ ਸਿੰਘ ਕਿਸ਼ਨਗੜ੍ਹ ਨੇ ਆਪਣੇ ਸਿੱਧੀ ਬਿਜਾਈ ਦੇ ਤਜ਼ਰਬੇ ਵੀ ਸਾਂਝੇ ਕੀਤੇ। ਇਸ ਮੌਕੇ ਬਲਜੀਤ ਸਿੰਘ, ਅਮਨਦੀਪ ਸਿੰਘ, ਹਰਜਿੰਦਰ ਸਿੰਘ ਸੋਨੀ,ਭੁਪਿੰਦਰ ਸਿੰਘ,ਗੁਰਪ੍ਰੀਤ ਸਿੰਘ, ਬੰਤ ਸਿੰਘ, ਨਰਿੰਦਰ ਸਿੰਘ, ਅਮਰੀਕ ਸਿੰਘ, ਤੇਜਿੰਦਰ ਸਿੰਘ, ਮਨਦੀਪ ਸਿੰਘ, ਜਸਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਅਮਨ ਸਿੰਘ,ਬਬਲਪ੍ਰੀਤ ਸਿੰਘ,ਦਵਿੰਦਰ ਸਿੰਘ, ਨਵਪ੍ਰੀਤ ਸਿੰਘ,ਬਲਵੀਰ ਸਿੰਘ ਸਕੱਤਰ ਸਹਿਕਾਰੀ ਸਭਾ, ਗਗਨਜੋਤ ਸਿੰਘ ਆਦਿ ਹਾਜ਼ਿਰ ਸਨ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

 

Previous articleਲੁਧਿਆਣੇ ਦੇ ਕਿਰਤ ਵਿਭਾਗ ਅਤੇ ਕਿਰਤ ਅਦਾਲਤ ਦੀ ਕਾਰਗੁਜ਼ਾਰੀ ਬਨਾਮ ਠੱਗ ਮਜ਼ਦੂਰ ਆਗੂ
Next articleਨੰਬਰਦਾਰ ਯੂਨੀਅਨ ਦੀ ਮੀਟਿੰਗ 31 ਨੂੰ – ਜ਼ਿਲਾ ਪ੍ਰਧਾਨ ਅਸ਼ੋਕ ਸੰਧੂ