ਰੋਪੜ, (ਸਮਾਜ ਵੀਕਲੀ) (ਰੋਮੀ ਘੜਾਮਾਂ): ਦਸਮੇਸ਼ ਯੂਥ ਕਲੱਬ ਗਰੀਨ ਐਵੇਨਿਊ ਵੱਲੋਂ ਸੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੀ ਸਰਪ੍ਰਸਤੀ ਹੇਠ ਮਾਤਾ ਭਾਗ ਕੌਰ ਅਤੇ 40 ਮੁਕਤਿਆਂ ਦੀ ਪਵਿੱਤਰ ਯਾਦ ਨੂੰ ਸਮਰਪਿਤ 07ਵਾਂ ਵਿਰਸਾ ਸੰਭਾਲ ਗੱਤਕਾ ਕੱਪ ਅਤੇ ਦਸਤਾਰ ਮੁਕਾਬਲੇ ਗੁਰਦੁਆਰਾ ਗੁਰੂਗੜ੍ਹ ਸਾਹਿਬ ਸਦਾਬਰਤ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਏ ਗਏ। ਇਸ ਮੌਕੇ ਕਲੱਬ ਪ੍ਧਾਨ ਗੁਰਪ੍ਰੀਤ ਸਿੰਘ ਨਾਗਰਾ ਤੇ ਗੁਰਵਿੰਦਰ ਸਿੰਘ ਘਨੋਲੀ ਨੇ ਦੱਸਿਆ ਕਿ ਇੱਥੇ ਗੱਤਕੇ ਦੀ ਪਰੰਪਰਾਗਤ ਕਲਾ ਅਤੇ ਸਿੱਖ ਵਿਰਾਸਤ ਨੂੰ ਉਜਾਗਰ ਕਰਦਿਆਂ ਪੰਜਾਬ ਦੇ ਵੱਖ-ਵੱਖ ਇਲਾਕਿਆਂ ਤੋਂ ਪਹੁੰਚੇ ਅਖਾੜਿਆਂ ਨੇ ਗੱਤਕੇ ਦੇ ਸ਼ਾਨਦਾਰ ਜੋਹਰ ਵਿਖਾਏ। ਮੁੱਖ ਤੌਰ ’ਤੇ ਪ੍ਰਥਮ ਸਹਾਇ ਗੱਤਕਾ ਅਖਾੜਾ ਲੁਧਿਆਣਾ, ਕਲਗੀਧਰ ਨੈਸ਼ਨਲ ਗੱਤਕਾ ਅਖਾੜਾ ਖਮਾਣੋਂ, ਬਾਬਾ ਸ਼ਾਦੀ ਸਿੰਘ ਗੱਤਕਾ ਅਖਾੜਾ ਬਜੀਦਪੁਰ ਅਤੇ ਅਕਾਲਪੁਰਖ ਕੀ ਫੌਜ ਗੱਤਕਾ ਕਲੱਬ , ਸ਼ਹੀਦ ਬਾਬਾ ਦੀਪ ਸਿੰਘ ਅਖਾੜਾ ਗੀ੍ਨ ਐਵਨਿਊ ਰੋਪੜ ਨੇ ਭਾਗ ਲਿਆ। ਦਸਤਾਰ ਮੁਕਾਬਲਿਆਂ ਵਿੱਚ ਲਗਭਗ 80 ਬੱਚਿਆਂ ਨੇ ਭਾਗ ਲਿਆ ਜਦਕਿ ਦੁਮਾਲਾ ਮੁਕਾਬਲਿਆਂ ਵਿੱਚ ਕਰੀਬ 10 ਲੜਕੀਆਂ ਨੇ ਭਾਗ ਲੈ ਕੇ ਸੋਹਣੇ ਦੁਮਾਲੇ ਸਜਾ ਕੇ ਇਨਾਮ ਪ੍ਰਾਪਤ ਕੀਤੇ। ਮੁਕਾਬਲਿਆਂ ਦੇ ਪਹਿਲੇ ਤਿੰਨ ਜੇਤੂਆਂ ਨੂੰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਹਰ ਭਾਗੀਦਾਰ ਨੂੰ ਦਸਤਾਰ ਭੇਟ ਕਰਕੇ ਆਦਰ ਦਿੱਤਾ ਗਿਆ। ਸਮਾਗਮ ਦੌਰਾਨ ਬੱਚਿਆਂ ਦੇ ਵਿਸ਼ੇਸ਼ ਤੌਰ ’ਤੇ ਗੁਰਮਤਿ ਮੁਕਾਬਲੇ ਅਤੇ ਚਿੱਤਰਕਾਰੀ ਮੁਕਾਬਲੇ ਵੀ ਕਰਵਾਏ ਗਏ। ਜਿਨ੍ਹਾਂ ‘ਚ ਵੱਡੀ ਗਿਣਤੀ ਵਿੱਚ ਬੱਚਿਆਂ ਨੇ ਭਾਗ ਲੈ ਕੇ ਧਾਰਮਿਕ ਅਤੇ ਸਭਿਆਚਾਰਕ ਰੁਚੀ ਦਾ ਪ੍ਰਗਟਾਵਾ ਕੀਤਾ। ਭਾਗ ਲੈਣ ਵਾਲੇ ਸਾਰੇ ਬੱਚਿਆਂ ਦਾ ਸਨਮਾਨ ਕੀਤਾ ਗਿਆ। ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਤਖ਼ਤ ਸ੍ਰੀ ਕੇਸਗੜ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਨੇ ਸ਼ਿਰਕਤ ਕੀਤੀ। ਉਨ੍ਹਾਂ ਦੇ ਨਾਲ ਤਖ਼ਤ ਸਾਹਿਬ ਦੇ ਗ੍ਰੰਥੀ ਭਾਈ ਸੁਖਦੇਵ ਸਿੰਘ ਵੀ ਮੌਜੂਦ ਰਹੇ। ਇਸ ਤੋਂ ਇਲਾਵਾ ਧਾਰਮਿਕ ਅਤੇ ਸਮਾਜਿਕ ਸ਼ਖ਼ਸੀਅਤਾਂ ਵਿੱਚ ਐਡਵੋਕੇਟ ਹਰਜੀਤ ਸਿੰਘ ਗਰੇਵਾਲ (ਪ੍ਰਧਾਨ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ), ਸਮਾਜ ਸੇਵੀ ਖੁਸ਼ਇੰਦਰ ਸਿੰਘ ਜੰਡ ਸਾਹਿਬ, ਅਮਿਤੋਜ ਸਿੰਘ ਮਾਨ, ਟਾਇਗਰ ਜੁਝਾਰ ਸਿੰਘ, ਲਖਬੀਰ ਸਿੰਘ, ਪ੍ਰਭ ਆਸਰਾ ਟਰਸਟ ਦੇ ਮੁੱਖ ਪ੍ਰਬੰਧਕ ਭਾਈ ਸ਼ਮਸ਼ੇਰ ਸਿੰਘ, ਭਾਈ ਪਵਿੱਤਰ ਸਿੰਘ ਗ੍ਰੰਥੀ ਗੁਰਦੁਆਰਾ ਭੱਠਾ ਸਾਹਿਬ, ਜਗਦੀਪ ਸਿੰਘ ਥਲੀ ਪੰਜਾਬੀ ਲੋਕ ਚੈਨਲ, ਗੁਰਮਤਿ ਪ੍ਰਚਾਰ ਸਭਾ ਘਨੌਲੀ ਤੋਂ ਗਿਆਨੀ ਗੁਰਮੁਖ ਸਿੰਘ, ਭਾਈ ਸੁਖਵਿੰਦਰ ਸਿੰਘ ਥਲੀ, ਬਲਜੀਤ ਸਿੰਘ ਸੈਣੀ, ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ, ਡੀਐੱਸਪੀ ਪਾਲ ਸਿੰਘ, ਰੁਪਿੰਦਰ ਸਿੰਘ ਲੱਖੇਵਾਲ, ਦਲਜੀਤ ਸਿੰਘ ਹੀਰਾ ਡਿਪਾਰਟਮੈਂਟਲ ਸਟੋਰ, ਗੁਰਪ੍ਰੀਤ ਕੌਰ ਸਰਪੰਚ ਕਟਲੀ, ਅਜਮੇਰ ਸਿੰਘ ਲੋਧੀਮਾਜਰਾ ਅਤੇ ਤਰਲੋਕ ਸਿੰਘ ਗ੍ਰੀਨ ਐਵਨਿਊ ਕਲੋਨੀ ਪ੍ਰਧਾਨ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀਆਂ ਭਰੀਆਂ। ਅੰਤ ਵਿੱਚ ਕਲੱਬ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਆਏ ਹੋਏ ਸਾਰੇ ਮਹਿਮਾਨਾਂ ਦਾ ਸਨਮਾਨ ਕਰਕੇ ਧੰਨਵਾਦ ਕੀਤਾ। ਇਸ ਮੌਕੇ ਜਸਵੀਰ ਸਿੰਘ, ਗੁਰਵਿੰਦਰ ਸਿੰਘ ਖਾਲਸਾ, ਜਸਪ੍ਰੀਤ ਸਿੰਘ, ਰਵਿੰਦਰ ਸਿੰਘ, ਗੁਰਮੇਲ ਸਿੰਘ ਭੱਲੜੀ, ਬੰਤ ਸਿੰਘ, ਅਜਮੇਰ ਸਿੰਘ ਬੱਬੀ, ਪਰਮਜੀਤ ਸਿੰਘ, ਜਸਵੰਤ ਸਿੰਘ, ਸੁੱਚਾ ਸਿੰਘ, ਸੁਖਜਿੰਦਰ ਸਿੰਘ ਅਤੇ ਪਤਵੰਤੇ ਸੱਜਣ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



