ਆਜ਼ਾਦੀ ਦਿਵਸ ਸਮਾਗਮ ਵਿੱਚ ਪ੍ਰੈੱਸ ਕਲੱਬ ਦੇ ਪ੍ਰਧਾਨ ਤੇ ਸਾਬਕਾ ਪ੍ਰਧਾਨ ਸਮੇਤ ਸਮੂਹ ਮੈਂਬਰਾਂ ਦਾ ਸਾਂਝਾ ਸਨਮਾਨ ਹੋਇਆ

ਕਪੂਰਥਲਾ, (ਸਮਾਜ ਵੀਕਲੀ)  ( ਕੌੜਾ  ) – ਦੇਸ਼ ਦੇ 78 ਵੇਂ ਆਜਾਦੀ ਦਿਹਾੜੇ ਤੇ ਆਯੋਜਿਤ ਸਬ ਡਵੀਜ਼ਨ ਪੱਧਰ ਦੇ ਵਿਸ਼ਾਲ ਸਮਾਗਮ ਵਿਚ ਸੁਲਤਾਨਪੁਰ ਲੋਧੀ ਦੇ ਐਸ.ਡੀ.ਐਮ. ਜਸਪ੍ਰੀਤ ਸਿੰਘ ਵੱਲੋਂ ਪ੍ਰੈਸ ਕਲੱਬ ਸੁਲਤਾਨਪੁਰ ਲੋਧੀ ਦੇ ਸਮੂਹ ਪੱਤਰਕਾਰ ਭਾਈਚਾਰੇ ਦਾ ਅਤੇ ਪ੍ਰੈੱਸ ਕਲੱਬ  ਸੁਲਤਾਨਪੁਰ ਲੋਧੀ ਦੇ ਪ੍ਰਧਾਨ ਨੰਬਰਦਾਰ ਸੁਰਿੰਦਰਪਾਲ ਸਿੰਘ ਸੋਢੀ ਤੇ ਸਾਬਕਾ  ਪ੍ਰਧਾਨ ਵਰੁਣ ਸ਼ਰਮਾ ਦਾ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਾਂਝਾ ਵਿਸ਼ੇਸ਼ ਸਨਮਾਨ ਕੀਤਾ ਗਿਆ । ਉਨ੍ਹਾਂ ਨਾਲ ਇਸ ਸਮੇਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ, ਤੇ ਡੀ.ਐਸ.ਪੀ. ਬਬਨਦੀਪ ਸਿੰਘ , ਤਹਿਸੀਲਦਾਰ ਵਰਿੰਦਰ ਭਾਟੀਆ ਨੇ ਵੀ ਸ਼ਿਰਕਤ ਕੀਤੀ ਤੇ ਨਵ ਨਿਯੁਕਤ ਪ੍ਰਧਾਨ ਸਰਦਾਰ ਸੋਢੀ ਨੂੰ ਵਧਾਈ ਦਿੱਤੀ  ।
ਇਸ ਮੌਕੇ ਸਮਾਗਮ ਵਿਚ ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ ਮਾਨਯੋਗ ਜੱਜ ਸੀਨੀਅਰ ਡਵੀਜ਼ਨ ਸੁਲਤਾਨਪੁਰ ਲੋਧੀ ਮਹਿਕ ਸੱਭਰਵਾਲ, ਜੱਜ ਜੂਨੀਅਰ ਡਵੀਜ਼ਨ ਜੱਜ ਸ੍ਰੀ ਸਰਵੇਸ਼ ਸਿੰਘ ਨੇ ਵੀ ਹਾਜਰੀ ਭਰੀ।
 ਮੁੱਖ ਮਹਿਮਾਨ ਜਸਪ੍ਰੀਤ ਸਿੰਘ ਐਸ.ਡੀ.ਐਮ. ਸੁਲਤਾਨਪੁਰ ਲੋਧੀ  ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਾਵਨ ਨਗਰੀ ਸੁਲਤਾਨਪੁਰ ਲੋਧੀ ਦੀ ਸਮੁੱਚੀ ਪ੍ਰੈਸ ਨੇ ਮੈਨੂੰ ਹਮੇਸ਼ਾ ਪੂਰਾ ਸਹਿਯੋਗ ਕੀਤਾ ਹੈ ਤੇ ਲੋਕਾਂ ਦੀਆਂ ਦੁੱਖ ਤਕਲੀਫਾਂ ਦੇ ਹੱਲ ਲਈ ਸ਼ਲਾਘਾਯੋਗ ਭੂਮਿਕਾ ਅਦਾ ਕੀਤੀ ਹੈ । ਉਨ੍ਹਾਂ ਪ੍ਰੈਸ ਕਲੱਬ ਦੇ ਨਵੇਂ ਪ੍ਰਧਾਨ ਤੇ ਨੰਬਰਦਾਰ ਸੁਰਿੰਦਰਪਾਲ ਸਿੰਘ ਨੂੰ ਸ਼ੁਭ ਕਾਮਨਾਵਾਂ ਭੇਂਟ ਕਰਦੇ ਕਿਹਾ ਕਿ ਮੇਰੇ ਵੱਲੋਂ ਸੁਲਤਾਨਪੁਰ ਲੋਧੀ ਦੀ ਪ੍ਰੈੱਸ ਨੂੰ ਪੂਰਾ ਸਹਿਯੋਗ ਦਿੱਤਾ ਜਾਵੇਗਾ ।
ਐਸ.ਡੀ.ਐਮ. ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਚੱਲੀਆਂ ਵੱਖ-ਵੱਖ ਲਹਿਰਾਂ ਅਤੇ ਆਜ਼ਾਦੀ ਘੁਲਾਟੀਆਂ ਵੱਲੋਂ ਸਮੇਂ-ਸਮੇਂ ’ਤੇ ਆਰੰਭੇ ਗਏ ਸੰਘਰਸ਼ਾਂ ਅਤੇ ਦਿੱਤੀਆਂ ਕੁਰਬਾਨੀਆਂ ਦੀ ਬਦੌਲਤ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਉਨ੍ਹਾਂ ਕਿਹਾ ਕਿ ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ ਹਨ। ਉਨ੍ਹਾਂ ਸ਼ਹੀਦਾਂ ਨੂੰ ਕੋਟਿ-ਕੋਟਿ ਪ੍ਰਣਾਮ ਕਰਦਿਆਂ ਪੰਜਾਬ ਅਤੇ ਦੇਸ਼ ਦੀ ਖੁਸ਼ਹਾਲੀ ਤੇ ਤਰੱਕੀ ਦੀ ਕਾਮਨਾ ਕੀਤੀ ਅਤੇ ਕਿਹਾ ਕਿ ਸੂਬਾ ਸਰਕਾਰ ਸੂਬੇ ਨੂੰ ਮੁੜ ‘ਰੰਗਲਾ ਪੰਜਾਬ, ਹੱਸਦਾ ਖੇਡਦਾ ਤੇ ਖੁਸ਼ਹਾਲ ਪੰਜਾਬ’ ਬਣਾਉਣ ਲਈ ਤਤਪਰ ਹੈ ਅਤੇ ਇਸ ਦਿਸ਼ਾ ਵਿੱਚ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।
ਇਸ ਸਮੇ ਪ੍ਰੈੱਸ ਕਲੱਬ ਸੁਲਤਾਨਪੁਰ ਲੋਧੀ ਦੇ ਸੀਨੀਅਰ ਪੱਤਰਕਾਰ ਤੇ ਸਰਪ੍ਰਸਤ ਨਰਿੰਦਰ ਸਿੰਘ ਸੋਨੀਆ , ਤੇ ਸਮੂਹ ਪੱਤਰਕਾਰ ਭਾਈਚਾਰੇ ਨੇ ਸ਼ਿਰਕਤ ਕੀਤੀ ।ਸਮਾਗਮ ਵਿਚ ਸਟੇਜ ਸਕੱਤਰ ਦੀ ਭੂਮਿਕਾ ਮਾਸਟਰ ਟਰੇਨਰ ਨਰੇਸ਼ ਕੋਹਲੀ ਤੇ ਮਾਸਟਰ ਸੁਰਜੀਤ ਸਿੰਘ ਹੈਬਤਪੁਰੀ ਨੇ ਬਾਖੂਬੀ ਨਿਭਾਈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 
Previous articleਕੋਲਕਾਤਾ ‘ਚ ਮਹਿਲਾ ਡਾਕਟਰ ਦੇ ਵਹਿਸ਼ੀਆਨਾ ਬਲਾਤਕਾਰ ਤੇ ਕਤਲ ‘ਤੇ ਐਸਸੀ/ ਬੀਸੀ ਅਧਿਆਪਕ ਜਥੇਬੰਦੀ ਨੇ ਰੋਸ ਪ੍ਰਗਟਾਇਆ
Next articleਉਡਾਨ ਭਰੋ