ਸ਼ਹੀਦਾਂ ਨੂੰ ਯਾਦ ਕਰਦਿਆਂ ਪੰਜਾਬ ਦੀ ਖ਼ੁਸ਼ਹਾਲੀ ਤੇ ਤਰੱਕੀ ਦੀ ਕੀਤੀ ਕਾਮਨਾ
ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ)
ਨਗਰ ਸੁਧਾਰ ਟਰੱਸਟ ਹੁਸ਼ਿਆਰਪੁਰ ਵਿਖੇ ਸੁਤੰਤਰਤਾ ਦਿਵਸ ਮੌਕੇ ਚੇਅਰਮੈਨ ਹਰਮੀਤ ਸਿੰਘ ਔਲਖ ਵੱਲੋਂ ਰਾਸ਼ਟਰੀ ਝੰਡਾ ਲਹਿਰਾਇਆ ਗਿਆ। ਇਸ ਮੌਕੇ ਉਨ੍ਹਾਂ ਦੇਸ਼ ਦੇ ਆਜ਼ਾਦੀ ਸੰਗਰਾਮ ਵਿਚ ਯੋਗਦਾਨ ਪਾਉਣ ਵਾਲੇ ਸ਼ਹੀਦਾਂ ਤੇ ਮਹਾਨ ਸੁਤੰਤਰਤਾ ਸੰਗਰਾਮੀਆਂ ਨੂੰ ਯਾਦ ਕਰਦਿਆਂ 78ਵੇਂ ਸੁਤੰਤਰਤਾ ਦਿਵਸ ਦੀ ਦੇਸ਼-ਵਿਦੇਸ਼ ਵਿਚ ਵੱਸਦੇ ਸਾਰੇ ਭਾਰਤੀਆਂ ਖ਼ਾਸ ਤੌਰ `ਤੇ ਪੰਜਾਬੀਆਂ ਨੂੰ ਤਹਿ ਦਿਲੋਂ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਦਿਹਾੜਾ ਆਜ਼ਾਦੀ ਘੁਲਾਟੀਆਂ ਵੱਲੋਂ ਭਾਰਤ ਦੇ ਸੁਨਹਿਰੀ ਭਵਿੱਖ ਬਾਰੇ ਲਏ ਸੁਪਨਿਆਂ ਨੂੰ ਸਾਕਾਰ ਕਰਨ ਦੀ ਯਾਦ ਦਿਵਾਉਂਦਾ ਹੈ ਅਤੇ ਆਪਣੀ ਸਮੁੱਚੀ ਕਾਰਗੁਜ਼ਾਰੀ `ਤੇ ਝਾਤ ਮਾਰਨ ਦਾ ਮੌਕਾ ਪ੍ਰਦਾਨ ਕਰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਗਰ ਸੁਧਾਰ ਟਰੱਸਟ ਹੁਸ਼ਿਆਰਪੁਰ ਵੱਲੋਂ ਇਲਾਕੇ ਵਿਚ ਲੋਕਾਂ ਨੂੰ ਬਿਹਤਰ ਸੁਵਿਧਾਵਾਂ ਮੁਹੱਈਆ ਕਰਵਾਉਣ ਅਤੇ ਟਰੱਸਟ ਨੂੰ ਵੱਧ ਤੋਂ ਵੱਧ ਮਜ਼ਬੂਤ ਕਰਨ ਲਈ ਜੰਗੀ ਪੱਧਰ ‘ਤੇ ਕੰਮ ਕੀਤੇ ਜਾ ਰਹੇ ਹਨ। ਇਸ ਮੌਕੇ ਨਗਰ ਸੁਧਾਰ ਟਰੱਸਟ ਦਫ਼ਤਰ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly